ਲੋੜਵੰਦਾਂ ਲਈ ਸਿਹਤ ਸੇਵਾਵਾਂ ਦਾ ਸਹਾਰਾ ਬਣਿਆ ਮੈਡੀਕਲ ਤੇ ਖ਼ੂਨਦਾਨ ਕੈਂਪ ਕਮਲ ਚੌਹਾਨ ਨੇ ਕੀਤੀ ਸ਼ਮੂਲੀਅਤ
ਰੂਪਨਗਰ, 27 ਸਤੰਬਰ (ਸਤਨਾਮ ਸਿੰਘ ਸੱਤੀ)-ਭਾਰਤ ਵਿਕਾਸ ਪ੍ਰੀਸ਼ਦ ਵਲੋਂ ਸਬਜ਼ੀ ਮੰਡੀ ਰੂਪਨਗਰ ਵਿਖੇ ਖ਼ੂਨਦਾਨ ਅਤੇ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਉੱਘੇ ਸਮਾਜ ਸੇਵਕ ਅਤੇ ਖੇਡ ਪ੍ਰਮੋਟਰ ਕਮਲ ਚੌਹਾਨ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।
ਰੂਪਨਗਰ, 27 ਸਤੰਬਰ (ਸਤਨਾਮ ਸਿੰਘ ਸੱਤੀ)-ਭਾਰਤ ਵਿਕਾਸ ਪ੍ਰੀਸ਼ਦ ਵਲੋਂ ਸਬਜ਼ੀ ਮੰਡੀ ਰੂਪਨਗਰ ਵਿਖੇ ਖ਼ੂਨਦਾਨ ਅਤੇ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਉੱਘੇ ਸਮਾਜ ਸੇਵਕ ਅਤੇ ਖੇਡ ਪ੍ਰਮੋਟਰ ਕਮਲ ਚੌਹਾਨ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਕੈਂਪ ਦੌਰਾਨ ਵੱਡੀ ਗਿਣਤੀ ਵਿਚ ਲੋਕਾਂ ਨੇ ਪਹੁੰਚ ਕੇ ਮੈਡੀਕਲ ਸਹੂਲਤਾਂ ਅਤੇ ਖ਼ੂਨਦਾਨ ਮੁਹਿੰਮ ਦਾ ਲਾਭ ਲਿਆ। ਇਸ ਮੌਕੇ ਕਮਲ ਚੌਹਾਨ ਨੇ ਭਾਰਤ ਵਿਕਾਸ ਪ੍ਰੀਸ਼ਦ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਸੇਵਾ ਸਿਰਫ਼ ਆਰਥਿਕ ਸਹਾਇਤਾ ਤੱਕ ਸੀਮਤ ਨਹੀਂ ਹੋਣੀ ਚਾਹੀਦੀ, ਸਗੋਂ ਸਿਹਤ ਅਤੇ ਮਨੁੱਖੀ ਸੇਵਾ ਨਾਲ ਜੁੜੇ ਕਾਰਜਾਂ ਨੂੰ ਵੀ ਪਹਿਲ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੈਡੀਕਲ ਕੈਂਪ ਉਨ੍ਹਾਂ ਲੋੜਵੰਦ ਲੋਕਾਂ ਲਈ ਵਿਸ਼ੇਸ਼ ਤੌਰ ’ਤੇ ਲਾਹੇਵੰਦ ਹਨ, ਜੋ ਮਹਿੰਗੇ ਇਲਾਜ ਜਾਂ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਲੈਣ ਵਿਚ ਅਸਮਰਥ ਹੁੰਦੇ ਹਨ। ਉਨ੍ਹਾਂ ਕਿਹਾ ਕਿ ਖ਼ੂਨਦਾਨ ਇੱਕ ਮਹਾਨ ਸਮਾਜਿਕ ਸੇਵਾ ਹੈ ਅਤੇ ਕਿਸੇ ਵਲੋਂ ਕੀਤਾ ਗਿਆ ਖ਼ੂਨਦਾਨ ਕਿਸੇ ਲੋੜਵੰਦ ਵਿਅਕਤੀ ਦੀ ਜ਼ਿੰਦਗੀ ਬਚਾਉਣ ਵਿਚ ਸਹਾਈ ਹੋ ਸਕਦਾ ਹੈ। ਉਨ੍ਹਾਂ ਸਮਾਜ ਦੀਆਂ ਹੋਰ ਸੰਸਥਾਵਾਂ ਨੂੰ ਵੀ ਅਜਿਹੇ ਲੋਕ-ਭਲਾਈ ਦੇ ਕਾਰਜਾਂ ਵਿਚ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਅਪੀਲ ਕੀਤੀ। ਕਮਲ ਚੌਹਾਨ ਨੇ ਭਾਰਤ ਵਿਕਾਸ ਪ੍ਰੀਸ਼ਦ ਦੇ ਸਮੂਹ ਅਹੁਦੇਦਾਰਾਂ ਅਤੇ ਸੇਵਾਦਾਰਾਂ ਨੂੰ ਕੈਂਪ ਦੀ ਸਫਲਤਾ ਲਈ ਵਧਾਈ ਦਿੰਦਿਆਂ ਕਿਹਾ ਕਿ ਉਹ ਭਵਿੱਖ ਵਿਚ ਵੀ ਅਜਿਹੇ ਸਮਾਜ ਸੇਵੀ ਕਾਰਜਾਂ ਲਈ ਹਰ ਸੰਭਵ ਸਹਿਯੋਗ ਦੇਣ ਲਈ ਹਮੇਸ਼ਾ ਤਿਆਰ ਰਹਿਣਗੇ। ਇਸ ਮੌਕੇ ਭਾਰਤ ਵਿਕਾਸ ਪ੍ਰੀਸ਼ਦ ਦੇ ਅਹੁਦੇਦਾਰਾਂ ਅਤੇ ਸੇਵਾਦਾਰਾਂ ਨੇ ਕਮਲ ਚੌਹਾਨ ਦਾ ਕੈਂਪ ਵਿਚ ਸ਼ਮੂਲੀਅਤ ਕਰਨ ਅਤੇ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੰਸਥਾ ਵਲੋਂ ਭਵਿੱਖ ਵਿਚ ਵੀ ਸਿਹਤ, ਖ਼ੂਨਦਾਨ ਅਤੇ ਹੋਰ ਲੋਕ-ਭਲਾਈ ਦੇ ਪ੍ਰਾਜੈਕਟ ਜਾਰੀ ਰੱਖੇ ਜਾਣਗੇ।