ਸੰਤ ਕਰਮ ਸਿੰਘ ਅਕੈਡਮੀ ਵਿਖੇ ਅਧਿਆਪਕਾਂ ਲਈ ਇੱਕ ਰੋਜ਼ਾ ਸਮਰੱਥਾ ਵਿਕਾਸ ਪ੍ਰੋਗਰਾਮ
ਰੂਪਨਗਰ, 28 ਸਤੰਬਰ (ਸਤਨਾਮ ਸਿੰਘ ਸੱਤੀ)-ਸੰਤ ਕਰਮ ਸਿੰਘ ਅਕੈਡਮੀ ਵਿਖੇ ਅਧਿਆਪਕਾਂ ਲਈ ‘ਲਰਨਿੰਗ ਆਊਟਕਮਜ਼ ਅਤੇ ਪੈਡਾਗੋਜੀਜ਼’ ਵਿਸ਼ੇ ’ਤੇ ਇੱਕ ਰੋਜ਼ਾ ਸਮਰੱਥਾ ਵਿਕਾਸ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਪ੍ਰੋਗਰਾਮ ਦਾ ਉਦੇਸ਼ ਅਧਿਆਪਕਾਂ ਨੂੰ ਪ੍ਰਭਾਵਸ਼ਾਲੀ ਅਧਿਆਪਨ ਵਿਧੀਆਂ, ਸਿੱਖਣ ਦੇ ਨਤੀਜਿਆਂ ਅਤੇ ਵਿਦਿਆਰਥੀ-ਕੇਂਦਰਿਤ ਸਿੱਖਿਆ ਨਾਲ ਸਬੰਧਿਤ ਨਵੀਆਂ ਪਹੁੰਚਾਂ ਬਾਰੇ ਜਾਣੂ ਕਰਵਾਉਣਾ ਸੀ।
ਰੂਪਨਗਰ, 28 ਸਤੰਬਰ (ਸਤਨਾਮ ਸਿੰਘ ਸੱਤੀ)-ਸੰਤ ਕਰਮ ਸਿੰਘ ਅਕੈਡਮੀ ਵਿਖੇ ਅਧਿਆਪਕਾਂ ਲਈ ‘ਲਰਨਿੰਗ ਆਊਟਕਮਜ਼ ਅਤੇ ਪੈਡਾਗੋਜੀਜ਼’ ਵਿਸ਼ੇ ’ਤੇ ਇੱਕ ਰੋਜ਼ਾ ਸਮਰੱਥਾ ਵਿਕਾਸ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਪ੍ਰੋਗਰਾਮ ਦਾ ਉਦੇਸ਼ ਅਧਿਆਪਕਾਂ ਨੂੰ ਪ੍ਰਭਾਵਸ਼ਾਲੀ ਅਧਿਆਪਨ ਵਿਧੀਆਂ, ਸਿੱਖਣ ਦੇ ਨਤੀਜਿਆਂ ਅਤੇ ਵਿਦਿਆਰਥੀ-ਕੇਂਦਰਿਤ ਸਿੱਖਿਆ ਨਾਲ ਸਬੰਧਿਤ ਨਵੀਆਂ ਪਹੁੰਚਾਂ ਬਾਰੇ ਜਾਣੂ ਕਰਵਾਉਣਾ ਸੀ। ਇਸ ਮੌਕੇ ਡਾ. ਵਿਨੀਤ ਵਰਮਾ, ਸ਼ਿਵਾਲਿਕ ਪਬਲਿਕ ਸਕੂਲ ਅਤੇ ਸ਼੍ਰੀਮਤੀ ਕਲਪਨਾ ਕੁਮਾਰੀ, ਪੈਰਾਗੋਨ ਸੀਨੀਅਰ ਸੈਕੰਡਰੀ ਸਕੂਲ, ਮੋਹਾਲੀ ਨੇ ਰਿਸੋਰਸ ਪਰਸਨ ਵਜੋਂ ਸੇਵਾਵਾਂ ਪ੍ਰਦਾਨ ਕੀਤੀਆਂ। ਉਨ੍ਹਾਂ ਨੇ ਅਧਿਆਪਕਾਂ ਨਾਲ ਲਰਨਿੰਗ ਆਊਟਕਮਜ਼ ਦੀ ਮਹੱਤਤਾ, ਪ੍ਰਭਾਵਸ਼ਾਲੀ ਪੈਡਾਗੋਜੀਕਲ ਤਰੀਕਿਆਂ, ਕਲਾਸਰੂਮ ਇੰਟਰੈਕਸ਼ਨ, ਗਤੀਵਿਧੀ-ਆਧਾਰਿਤ ਸਿੱਖਿਆ ਅਤੇ ਵਿਦਿਆਰਥੀਆਂ ਦੀ ਸਿੱਖਣ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਸਬੰਧੀ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਅਧਿਆਪਕਾਂ ਨੇ ਵੱਖ-ਵੱਖ ਗਤੀਵਿਧੀਆਂ, ਸਮੂਹ ਚਰਚਾਵਾਂ ਅਤੇ ਇੰਟਰਐਕਟਿਵ ਸੈਸ਼ਨਾਂ ਵਿਚ ਉਤਸ਼ਾਹ ਨਾਲ ਭਾਗ ਲਿਆ। ਇਹ ਟਰੇਨਿੰਗ ਪ੍ਰੋਗਰਾਮ ਅਧਿਆਪਕਾਂ ਦੇ ਗਿਆਨ ਅਤੇ ਪੇਸ਼ੇਵਰ ਹੁਨਰਾਂ ਵਿਚ ਵਾਧਾ ਕਰਨ ਦੇ ਨਾਲ-ਨਾਲ ਕਲਾਸਰੂਮ ਅਧਿਆਪਨ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਵਿਦਿਆਰਥੀ-ਕੇਂਦਰਿਤ ਬਣਾਉਣ ਵਿਚ ਸਹਾਇਕ ਰਿਹਾ।