28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

500 ਡਰੋਨਾਂ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਫਲਸਫ਼ੇ ਦੀ ਬਾਕਮਾਲ ਪੇਸ਼ਕਾਰੀ

ਸ੍ਰੀ ਅਨੰਦਪੁਰ ਸਾਹਿਬ, 28 ਸਤੰਬਰ (ਕਰਨੈਲ ਸਿੰਘ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅਜ ਦੀ ਲੜੀ ਤਹਿਤ ਬੀਤੇ ਐਤਵਾਰ ਦੇਰ ਸ਼ਾਮ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਾਨਦਾਰ ਡਰੋਨ ਸ਼ੋਅ ਕਰਾਇਆ ਗਿਆ, ਜਿਸ ’ਚ 500 ਡਰੋਨਾਂ ਨੇ ਅਸਮਾਨ ’ਚ ਗੁਰੂ ਜੀ ਦੀਆਂ ਮਹਾਨ ਸਿੱਖਿਆਵਾਂ, ਸੱਚੀ ਸੁੱਚੀ ਕਿਰਤ ਅਤੇ ਫ਼ਲਸਫ਼ੇ ਬਾਰੇ ਬਾਕਮਾਲ ਪੇਸ਼ਕਾਰੀ ਕੀਤੀ। ਵੱਡੀ ਗਿਣਤੀ ਵਿਚ ਮੌਜੂਦ ਸੰਗਤ ਨੇ ਵਿਲੱਖਣ ਏਰੀਅਲ ਸ਼ੋਅ ਰਾਹੀਂ ਤਕਨਾਲੋਜੀ ਅਤੇ ਅਧਿਆਤਮਿਕਤਾ ਦਾ ਸੁਮੇਲ ਬਹੁਤ ਹੀ ਭਾਵਨਾ ਨਾਲ ਦੇਖਿਆ।

Ad Position 21
No active advertisement
ਅਜੀਤ ਡੈਸਕ 29-09-2026
ਸ੍ਰੀ ਅਨੰਦਪੁਰ ਸਾਹਿਬ, 28 ਸਤੰਬਰ (ਕਰਨੈਲ ਸਿੰਘ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅਜ ਦੀ ਲੜੀ ਤਹਿਤ ਬੀਤੇ ਐਤਵਾਰ ਦੇਰ ਸ਼ਾਮ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਾਨਦਾਰ ਡਰੋਨ ਸ਼ੋਅ ਕਰਾਇਆ ਗਿਆ, ਜਿਸ ’ਚ 500 ਡਰੋਨਾਂ ਨੇ ਅਸਮਾਨ ’ਚ ਗੁਰੂ ਜੀ ਦੀਆਂ ਮਹਾਨ ਸਿੱਖਿਆਵਾਂ, ਸੱਚੀ ਸੁੱਚੀ ਕਿਰਤ ਅਤੇ ਫ਼ਲਸਫ਼ੇ ਬਾਰੇ ਬਾਕਮਾਲ ਪੇਸ਼ਕਾਰੀ ਕੀਤੀ। ਵੱਡੀ ਗਿਣਤੀ ਵਿਚ ਮੌਜੂਦ ਸੰਗਤ ਨੇ ਵਿਲੱਖਣ ਏਰੀਅਲ ਸ਼ੋਅ ਰਾਹੀਂ ਤਕਨਾਲੋਜੀ ਅਤੇ ਅਧਿਆਤਮਿਕਤਾ ਦਾ ਸੁਮੇਲ ਬਹੁਤ ਹੀ ਭਾਵਨਾ ਨਾਲ ਦੇਖਿਆ। ਜਿਸ ’ਚ ਗੁਰੂ ਜੀ ਦੇ ਬਰਾਬਰੀ, ਭਾਈਚਾਰਕ ਸਾਂਝ, ਦਇਆ, ਸਮਾਜਿਕ ਨਿਆਂ ਅਤੇ ਮਨੁੱਖੀ ਸਨਮਾਨ ਦਾ ਸਦੀਵੀ ਸੰਦੇਸ਼ ਦੀ ਪੇਸ਼ਕਾਰੀ ਕੀਤੀ ਗਈ। ਸੰਗਤ ਨੂੰ ਸੰਬੋਧਨ ਕਰਦਿਆਂ ਹਰਜੋਤ ਸਿੰਘ ਬੈਂਸ ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਸਮਾਗਮਾਂ ਦੀ ਲੜੀ ਸਾਰਾ ਸਾਲ ਚਲਾਈ ਜਾ ਰਹੀ ਹੈ ਤਾਂ ਜੋ ਗੁਰੂ ਜੀ ਦੀਆਂ ਮਹਾਨ ਸਿੱਖਿਆਵਾਂ ਦਾ ਪ੍ਰਸਾਰ ਕਰਕੇ ਖ਼ਾਸਕਰ ਨੌਜਵਾਨ ਪੀੜੀ ਨੂੰ ਜਾਣੂ ਕਰਵਾਇਆ ਜਾ ਸਕੇ। ਸ੍ਰ.ਬੈਂਸ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮਾਂ ਲਈ 100 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਡਾਕੂਮੈਂਟਰੀ ਸ਼ੋਅ 13,000 ਪਿੰਡਾਂ ਵਿਚ ਦਿਖਾਏ ਜਾ ਰਹੇ ਹਨ । ਸਮਾਗਮ ਦੌਰਾਨ ਵੱਖ-ਵੱਖ ਧਾਰਮਿਕ ਸਭਾਵਾਂ ਦੇ ਆਗੂ ਵੱਡੀ ਗਿਣਤੀ ਵਿਚ ਸੰਗਤ ਨਾਲ ਮੌਜੂਦ ਸਨ। ਡਰੋਨ ਸ਼ੋਅ ਦੌਰਾਨ ਗੁਰਬਾਣੀ ਦੇ ਸ਼ਬਦ ਅਤੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਸੁਖਪਾਲ ਸਿੰਘ ਐਸ.ਡੀ.ਐਮ, ਸੰਦੀਪ ਕੁਮਾਰ ਨਾਇਬ ਤਹਿਸੀਲਦਾਰ, ਡਾ. ਸੰਜੀਵ ਗੌਤਮ ਜ਼ਿਲ੍ਹਾ ਪ੍ਰਧਾਨ, ਕਮਿੱਕਰ ਸਿੰਘ ਡਾਢੀ ਮੈਂਬਰ ਐਸ.ਸੀ. ਕਮਿਸ਼ਨ ਪੰਜਾਬ, ਹਰਜੀਤ ਸਿੰਘ ਜੀਤਾ ਪ੍ਰਧਾਨ ਨਗਰ ਕੌਂਸਲ, ਦੀਪਕ ਸੋਨੀ ਚੇਅਰਮੈਨ ਖੱਤਰੀ/ਅਰੋੜਾ ਵੈੱਲਫੇਅਰ ਬੋਰਡ, ਜਸ਼ਨਦੀਪ ਸਿੰਘ ਉਪ ਕਪਤਾਨ ਪੁਲਿਸ, ਦਲਜੀਤ ਸਿੰਘ, ਸੋਹਣ ਸਿੰਘ ਬੈਂਸ, ਦਲੀਪ ਹੰਸ ਚੇਅਰਮੈਨ ਦਲਿਤ ਵਿਕਾਸ ਬੋਰਡ, ਇੰਦਰਜੀਤ ਸਿੰਘ ਅਰੋੜਾ ਵਪਾਰ ਮੰਡਲ ਪ੍ਰਧਾਨ, ਬਲਵਿੰਦਰ ਸਿੰਘ ਸਰਪੰਚ, ਰਾਕੇਸ਼ ਕੁਮਾਰ ਜਾਂਦਲਾ ਹਲਕਾ ਚੇਅਰਮੈਨ ਦਲਿਤ ਵਿਕਾਸ ਬੋਰਡ, ਗੁਰਪ੍ਰੀਤ ਸਿੰਘ ਅਰੋੜਾ ਚੇਅਰਮੈਂਨ, ਜਿੰਮੀ ਡਾਢੀ, ਅਮਨਦੀਪ, ਸੁਰਿੰਦਰ ਸਿੰਘ ਵਿੱਕੀ, ਸ਼ਾਮ ਕੁਮਾਰ, ਵੇਦ ਪ੍ਰਕਾਸ਼, ਸੰਨੀ ਕੁਮਾਰ, ਜਸਪਾਲ ਢਾਹੇ, ਮਾਸਟਰ ਜੈਪਾਲ, ਰਣਜੀਤ ਚੰਦ, ਮਸਤ ਰਾਮ, ਸੁਖਵਿੰਦਰ, ਰਵੀ ਕਾਂਤ, ਗੁਰਮੀਤ ਸਿੰਘ, ਜਸਵਿੰਦਰ ਸਿੰਘ ਵਿੱਕੀ, ਭੁਪਿੰਦਰ ਸਿੰਘ, ਪ੍ਰਕਾਸ਼ ਸਿੰਘ, ਹਰਜਿੰਦਰ ਸਿੰਘ ਮੋੜਾ, ਗਿਆਨ ਚੰਦ, ਰੋਹਿਤ ਕਾਲੀਆ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੋਣ ਕਮਿਸ਼ਨ ਬਾਰੇ ਮਨਘੜਤ ਕਹਾਣੀਆਂ ਕਾਂਗਰਸ ਦੀ ਹਤਾਸ਼ਾ ਦਾ ਨਤੀਜਾ - ਅਜੈਵੀਰ ਸਿੰਘ ਲਾਲਪੁਰਾ ਅਗਲੀ ਖ਼ਬਰ ਸੰਤ ਕਰਮ ਸਿੰਘ ਅਕੈਡਮੀ ਵਿਖੇ ਅਧਿਆਪਕਾਂ ਲਈ ਇੱਕ ਰੋਜ਼ਾ ਸਮਰੱਥਾ ਵਿਕਾਸ ਪ੍ਰੋਗਰਾਮ
Ad Position 24