28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਲੋਕਤੰਤਰ ਬਚਾਓ ਮੁਹਿੰਮ ਤਹਿਤ ਰੂਪਨਗਰ ’ ਚ ਕਾਂਗਰਸ ਦਾ ਜ਼ੋਰਦਾਰ ਪ੍ਰਦਰਸ਼ਨ

ਰੂਪਨਗਰ, 28 ਸਤੰਬਰ (ਸਤਨਾਮ ਸਿੰਘ ਸੱਤੀ)-ਕਾਂਗਰਸ ਵਲੋਂ ਚੋਣ ਪ੍ਰਕਿਰਿਆ ਅਤੇ ਵੋਟਰ ਸੂਚੀਆਂ ਵਿਚ ਕਥਿਤ ਬੇਨਿਯਮੀਆਂ ਦੇ ਮੁੱਦੇ ਨੂੰ ਲੈ ਕੇ ਦੇਸ਼ ਪੱਧਰੀ ‘ਲੋਕਤੰਤਰ ਬਚਾਓ’ ਮੁਹਿੰਮ ਤਹਿਤ ਰੂਪਨਗਰ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੀ ਅਗਵਾਈ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ.

Ad Position 21
No active advertisement
ਡਿਪਟੀ ਕਮਿਸ਼ਨਰ ਰੂਪਨਗਰ ਨੂੰ ਮੰਗ-ਪੱਤਰ ਸੌਂਪ ਰਿਹਾ ਰਾਣਾ ਕੇ. ਪੀ. ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਕਾਂਗਰਸ ਆਗੂਆਂ ਦਾ ਵਫ਼ਦ। 29-09-2026
ਰੂਪਨਗਰ, 28 ਸਤੰਬਰ (ਸਤਨਾਮ ਸਿੰਘ ਸੱਤੀ)-ਕਾਂਗਰਸ ਵਲੋਂ ਚੋਣ ਪ੍ਰਕਿਰਿਆ ਅਤੇ ਵੋਟਰ ਸੂਚੀਆਂ ਵਿਚ ਕਥਿਤ ਬੇਨਿਯਮੀਆਂ ਦੇ ਮੁੱਦੇ ਨੂੰ ਲੈ ਕੇ ਦੇਸ਼ ਪੱਧਰੀ ‘ਲੋਕਤੰਤਰ ਬਚਾਓ’ ਮੁਹਿੰਮ ਤਹਿਤ ਰੂਪਨਗਰ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੀ ਅਗਵਾਈ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕੀਤੀ, ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਸਮੇਤ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਵਿਸਕੀ, ਸੀਨੀਅਰ ਕਾਂਗਰਸ ਆਗੂ ਅਮਰਜੀਤ ਸਿੰਘ ਭੁੱਲਰ, ਰਾਣਾ ਵਿਸ਼ਵ ਪਾਲ ਸਿੰਘ ਐਡਵੋਕੇਟ, ਸੀਨੀਅਰ ਕਾਂਗਰਸ ਆਗੂ ਰਮੇਸ਼ ਗੋਇਲ ਆਦਿ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਸ਼ਾਮਿਲ ਹੋਏ। ਪ੍ਰਦਰਸ਼ਨ ਦੌਰਾਨ ਕਾਂਗਰਸੀ ਵਰਕਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਪੁਤਲੇ ਫੂਕ ਕੇ ਨਾਅਰੇਬਾਜ਼ੀ ਕੀਤੀ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਰਾਹੀਂ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੇ ਨਾਮ ਮੰਗ-ਪੱਤਰ ਸੌਂਪਿਆ ਗਿਆ। ਕਾਂਗਰਸ ਨੇ ਮੰਗ ਕੀਤੀ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਜਾਵੇ, ਉਨ੍ਹਾਂ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਕੇ ਜਾਂਚ ਕਰਵਾਈ ਜਾਵੇ ਅਤੇ ਵੋਟਰ ਸੂਚੀਆਂ ਨਾਲ ਸਬੰਧਤ ਕਥਿਤ ਗਲਤ ਕਾਰਵਾਈਆਂ ਦੀ ਸਮੀਖਿਆ ਕੀਤੀ ਜਾਵੇ। ਪਾਰਟੀ ਨੇ ਦਾਅਵਾ ਕੀਤਾ ਕਿ S 9 R ਪ੍ਰਕਿਰਿਆ ਦੌਰਾਨ 13.8 ਕਰੋੜ ਦੇ ਕਰੀਬ ਨਾਂ ਡਰਾਫਟ ਵੋਟਰ ਸੂਚੀਆਂ ਵਿੱਚੋਂ ਹਟਾਏ ਗਏ ਹਨ। ਹਾਲਾਂਕਿ ਇਹ ਅੰਕੜਾ ਕਾਂਗਰਸ ਵਲੋਂ ਕੀਤਾ ਗਿਆ ਦਾਅਵਾ ਹੈ, ਚੋਣ ਕਮਿਸ਼ਨ S 9 R ਨੂੰ ਕਾਨੂੰਨੀ ਪ੍ਰਕਿਰਿਆ ਦੱਸਦਿਆਂ ਯੋਗ ਵੋਟਰਾਂ ਦੇ ਨਾਂ ਗਲਤ ਢੰਗ ਨਾਲ ਹਟਣ ਤੋਂ ਬਚਾਉਣ ਲਈ ਵੱਖ-ਵੱਖ ਸੁਰੱਖਿਆ ਪ੍ਰਬੰਧਾਂ ਦੀ ਗੱਲ ਕਰ ਚੁੱਕਾ ਹੈ। ਇਸ ਮੌਕੇ ਰਾਜੇਸ਼ਵਰ ਲਾਲੀ, ਰਾਣਾ ਰਵਨੀਤ ਕੰਗ, ਹਰਪ੍ਰੀਤ ਸਿੰਘ (ਪ੍ਰਧਾਨ ਕਿਸਾਨ ਸੈੱਲ), ਅਵਨੀਸ਼ ਮੋਦਗਿਲ, ਰਜੇਸ਼ ਕੁਮਾਰ (ਬਲਾਕ ਪ੍ਰਧਾਨ), ਹਿਮਾਂਸ਼ੂ ਟੰਡਨ (ਬਲਾਕ ਪ੍ਰਧਾਨ), ਜਗਮੋਹਨ ਸਿੰਘ (ਜ਼ਿਲ੍ਹਾ ਮੀਤ ਪ੍ਰਧਾਨ ਯੂਥ ਕਾਂਗਰਸ), ਅਜੇ ਭੱਟੀ (ਪ੍ਰਧਾਨ ਬਾਲਮੀਕ ਸਭਾ), ਸੋਨੀਆ ਪੂਰੀ, ਵਿਵੇਕ ਬੈਂਸ, ਆਸਿਫ਼ (ਪ੍ਰਧਾਨ ਘੱਟ ਗਿਣਤੀ ਸੈੱਲ), ਮਦਨ ਗੋਪਾਲ ਸੈਣੀ, ਨਰਤਾ ਰਾਮ, ਐਡਵੋਕੇਟ ਨਰਿੰਦਰ, ਗਗਨ, ਐਡਵੋਕੇਟ ਵਿਨੋਦ, ਰੌਸ਼ਨ ਲਾਲ, ਪ੍ਰਿੰਸ ਅਤੇ ਭੁਪਿੰਦਰ ਸਿੰਘ (ਆਫਿਸ ਇੰਚਾਰਜ) ਸਮੇਤ ਹੋਰ ਕਾਂਗਰਸੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਵਿਖੇ ਪਿੱਜ਼ਾ ਆਊਟਲੈਟ ’ ਤੇ ਲੱਗੀ ਅੱਗ ਨਾਲ ਭਾਰੀ ਨੁਕਸਾਨ , ਜਾਨੀ ਨੁਕਸਾਨ ਤੋਂ ਬਚਾਅ ਅਗਲੀ ਖ਼ਬਰ ‘ ਖੇਡਾਂ ਵਤਨ ਪੰਜਾਬ ਦੀਆਂ -2026’ ਦਾ ਰੂਪਨਗਰ ਵਿਚ ਆਗਾਜ਼ ਨੌਜਵਾਨਾਂ ਦੀ ਊਰਜਾ ਨੂੰ ਖੇਡ ਮੈਦਾਨਾਂ ਵੱਲ ਮੋੜਨਾ ਸਮੇਂ ਦੀ...
Ad Position 24