30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਇਲਾਕੇ ਅੰਦਰ ਚੱਲ ਰਹੀ ਨਾਜਾਇਜ਼ ਮਾਈਨਿੰਗ ਲੋਕਾਂ ਲਈ ਬਣੀ ਪ੍ਰੇਸ਼ਾਨੀ ਦਾ ਸਬੱਬ

ਪੁਰਖਾਲੀ, 29 ਸਤੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਇਲਾਕੇ ਅੰਦਰ ਚੱਲ ਰਹੀ ਨਾਜਾਇਜ਼ ਮਾਈਨਿੰਗ ਇਲਾਕਾ ਵਾਸੀਆਂ ਲਈ ਪ੍ਰੇਸ਼ਾਨੀ ਦਾ ਸਬੱਬ ਬਣੀ ਹੋਈ ਹੈ, ਜਿਸ ਨੂੰ ਲੈ ਕੇ ਪ੍ਰਸ਼ਾਸਨ ਚੁੱਪ ਕਰੀ ਬੈਠਾ ਹੈ। ਜਿਸ ਕਾਰਨ ਪਿੰਡਾਂ ਦੇ ਲੋਕਾਂ ਦਾ ਬਹੁਤ ਬੁਰਾ ਹਾਲ ਹੋਇਆ ਪਿਆ ਹੈ।

Ad Position 21
No active advertisement
ਅਜੀਤ ਡੈਸਕ 30-09-2026
ਪੁਰਖਾਲੀ, 29 ਸਤੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਇਲਾਕੇ ਅੰਦਰ ਚੱਲ ਰਹੀ ਨਾਜਾਇਜ਼ ਮਾਈਨਿੰਗ ਇਲਾਕਾ ਵਾਸੀਆਂ ਲਈ ਪ੍ਰੇਸ਼ਾਨੀ ਦਾ ਸਬੱਬ ਬਣੀ ਹੋਈ ਹੈ, ਜਿਸ ਨੂੰ ਲੈ ਕੇ ਪ੍ਰਸ਼ਾਸਨ ਚੁੱਪ ਕਰੀ ਬੈਠਾ ਹੈ। ਜਿਸ ਕਾਰਨ ਪਿੰਡਾਂ ਦੇ ਲੋਕਾਂ ਦਾ ਬਹੁਤ ਬੁਰਾ ਹਾਲ ਹੋਇਆ ਪਿਆ ਹੈ। ਸਨਾਣਾ ਅਤੇ ਇਲਾਕੇ ਦੇ ਹੋਰਨਾਂ ਪਿੰਡਾਂ ਚ ਦਿਨ ਰਾਤ ਹੋ ਰਹੀ ਨਜਾਇਜ਼ ਮਾਈਨਿੰਗ ਤੋਂ ਪ੍ਰੇਸ਼ਾਨ ਹੋਏ ਪਏ ਹਨ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਇਲਾਕਾ ਵਾਸੀਆਂ ਨੇ ਦੱਸਿਆ ਕਿ ਸਨਾਣਾ ਵਿਖ਼ੇ ਜੇ. ਸੀ. ਬੀ. ਮਸੀਨਾਂ ਤੇ ਟਰਾਲੀਆਂ -ਟਰੈਕਟਰਾਂ ਦਿਨ ਰਾਤ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਸਨਾਣਾ ਪਿੰਡ ਪਹਿਲਾਂ ਹੀ ਭੱਠਿਆਂ ਦੀ ਮਾਈਨਿੰਗ ਦਾ ਹੱਬ ਬਣਨ ਕਾਰਨ ਬਾਕੀ ਪਿੰਡਾਂ ਨਾਲੋ ਕਾਫੀ ਡੂੰਘਾ ਹੋ ਗਿਆ ਜਿੱਥੇ ਕਿ ਮਿੱਟੀ ਦੀ ਮਾਈਨਿੰਗ ਤੇ ਰੋਕ ਲੱਗਣੀ ਚਾਹੀਦੀ ਹੈ। ਇਸ ਤੋਂ ਇਲਾਵਾ ਜਿਆਦਾਤਰ ਏਰੀਆ ਜੰਗਲਾਤ ਵਿਭਾਗ ਦੇ ਬੰਦ ਰਕਬੇ ਚ ਆਉਂਦਾ ਹੈ, ਜਿੱਥੇ ਕਿ ਅਜੇ ਤੱਕ ਕੋਈ ਪੱਕੀ ਨਿਸ਼ਾਨਦੇਹੀ ਨਹੀਂ ਹੋਈ। ਇਸ ਦੇ ਬਾਵਜੂਦ ਪਿੰਡ ਵਿਖ਼ੇ ਮਾਈਨਿੰਗ ਕੀਤੀ ਜਾ ਰਹੀ ਹੈ ਪਰ ਜੰਗਲਾਤ ਵਿਭਾਗ ਇਨ੍ਹਾਂ ਲੋਕਾਂ ਤੇ ਵਾਹਲਾ ਹੀ ਮੇਹਰਬਾਨ ਹੋਇਆ ਪਿਆ ਹੈ। ਇਲਾਕਾ ਵਾਸੀਆਂ ਨੇ ਦੱਸਿਆ ਕਿ ਵਿਭਾਗ ਬੰਦ ਰਕਬੇ ਚ ਅਤੇ ਬੰਦ ਰਕਬੇ ਦੇ ਨਾਲ ਜੰਗਲਾਂ ਦੀ ਹੋ ਕਟਾਈ ਨੂੰ ਰੋਕਣ ਅਤੇ ਜੰਗਲਾਂ ਨੂੰ ਬਚਾਉਣ ਲਈ ਕੋਈ ਕਾਰਵਾਈ ਨਹੀਂ ਕਰ ਰਿਹਾ। ਲੋਕਾਂ ਨੇ ਦੱਸਿਆ ਕਿ ਭੱਠਿਆਂ ਅਤੇ ਹੋਰ ਹੋ ਰਹੀ ਮਾਈਨਿੰਗ ਦੇ ਓਵਰਲੋਡ ਟਿੱਪਰਾਂ ਤੋਂ ਲੋਕ ਕਾਫੀ ਪ੍ਰੇਸ਼ਾਨ ਹਨ, ਜਿਸ ਕਾਰਨ ਲੋਕਾਂ ਨੂੰ ਦਿਨ ਰਾਤ ਸੜਕਾਂ ਤੇ ਚੱਲਣਾ ਬਹੁਤ ਔਖਾ ਹੋਇਆ ਪਿਆ ਹੈ ਇਸ ਸਬੰਧੀ ਵਿਭਾਗ ਦੇ ਜੇ. ਈ. ਨੇ ਕਿਹਾ ਕਿ ਸਨਾਣਾ ਖੇਤਰ ’ਚ ਭੱਠਿਆਂ ਨੂੰ ਮਿਟੀ ਦੀ ਜੋ ਮਨਜੂਰੀ ਦਿਤੀ ਗਈ ਉਹ ਡਵੀਜਨ ਦਫਤਰ ਵਲੋਂ ਦਿਤੀ ਗਈ। ਉਨਾ ਆਪਣੀ ਬਣਦੀ ਜਿੰਮੇਵਾਰੀ ਨੂੰ ਨਕਾਰਦੀਆਂ ਕਿਹਾ ਕਿ ਉਨਾ ਦਾ ਕੰਮ ਦਾ ਫ਼ੀਲਡ ਦੀ ਰਿਪੋਰਟ ਦੇਣੀ ਹੁੰਦੀ ਹੈ, ਪਰ ਜੇ. ਈ. ਸਾਬ ਨੇ ਮਾਈਨਿੰਗ ਦੀ ਜਾਂਚ ਕਰਨ ਬਾਰੇ ਕੋਈ ਹਾਮੀ ਨਹੀਂ ਭਰੀ। ਜਦੋਂ ਇਸ ਸਬੰਧੀ ਜੰਗਲਾਤ ਵਿਭਾਗ ਦੇ ਬਲਾਕ ਅਫਸਰ ਨਾਲ ਗੱਲ ਕੀਤੀ ਤਾਂ ਉਨਾ ਕਿਹਾ ਕਿ ਇਸ ਸਬੰਧੀ ਜਾਂਚ ਕਰਨਗੇ ਅਤੇ ਬਣਦੀ ਕਾਰਵਾਈ ਕਰਨਗੇ। ਇਲਾਕਾ ਵਾਸੀਆਂ ਨੇ ਡਿਪਟੀ ਕਮਿਸ਼ਨਰ ਰੂਪਨਗਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਰੂਪਨਗਰ ਤੋਂ ਮੰਗ ਕੀਤੀ ਕਿ ਸਾਡੀ ਇਸ ਮੁਸ਼ਕਿਲ ਵੱਲ ਧਿਆਨ ਦਿੱਤਾ ਜਾਵੇ ਜੀ ਤੇ ਬਣਦੀ ਕਾਰਵਾਈ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਚੋਣਾਂ ’ਚ ਅਜੇ ਸਮਾਂ ਬਾਕੀ, ਪਰ ਜ਼ਿਲ੍ਹੇ ਸਮੇਤ ਸੂਬੇ ਦੀ ਸਿਆਸਤ ਵਿਚ ਤਪਸ਼ ਤੇਜ਼ ਅਗਲੀ ਖ਼ਬਰ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਦੇ ਜਨਮ ਦਿਵਸ ਮੌਕੇ ਸ਼ੋਭਾ ਯਾਤਰਾ ਸਜਾਈ
Ad Position 24