29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਭਾਸ਼ਾ ਵਿਭਾਗ ਪੰਜਾਬ ਵਲੋਂ ਬਸੀ ਗੁੱਜਰਾਂ ਦੀਆਂ ਵਿੱਦਿਅਕ ਸੰਸਥਾਵਾਂ ’ਚ ਸਾਹਿਤਿਕ ਤੇ ਸਭਿਆਚਾਰਕ ਸਮਾਗਮ ਕਰਵਾਇਆ

ਸ੍ਰੀ ਚਮਕੌਰ ਸਾਹਿਬ, 29 ਸਤੰਬਰ (ਜਗਮੋਹਣ ਸਿੰਘ ਨਾਰੰਗ)- ਭਾਸ਼ਾ ਵਿਭਾਗ ਪੰਜਾਬ ਵਲੋਂ ਮਾਲਵਾ ਰੂਰਲ ਐਜੂਕੇਸ਼ਨਲ ਸੁਸਾਇਟੀ ਸ੍ਰੀ ਚਮਕੌਰ ਸਾਹਿਬ ਦੇ ਸਹਿਯੋਗ ਨਾਲ ਬਸੀ ਗੁੱਜਰਾਂ ਦੀਆਂ ਸਿੱਖਿਆ ਸੰਸਥਾਵਾਂ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਾਹਿੱਤਿਕ ਤੇ ਸਭਿਆਚਾਰਕ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਸ਼ਹੀਦ ਭਗਤ ਸਿੰਘ ਦੀ ਸ਼ਖ਼ਸੀਅਤ, ਵਿਚਾਰਧਾਰਾ ਤੇ ਸ਼ਹਾਦਤ ਦੇ ਵੱਖ-ਵੱਖ ਪੱਖਾਂ ਨੂੰ ਗੋਸ਼ਟੀ, ਕਵੀ ਦਰਬਾਰ ਅਤੇ ਗੀਤ-ਸੰਗੀਤ ਰਾਹੀਂ ਰੂਪਮਾਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 30-09-2026
ਸ੍ਰੀ ਚਮਕੌਰ ਸਾਹਿਬ, 29 ਸਤੰਬਰ (ਜਗਮੋਹਣ ਸਿੰਘ ਨਾਰੰਗ)- ਭਾਸ਼ਾ ਵਿਭਾਗ ਪੰਜਾਬ ਵਲੋਂ ਮਾਲਵਾ ਰੂਰਲ ਐਜੂਕੇਸ਼ਨਲ ਸੁਸਾਇਟੀ ਸ੍ਰੀ ਚਮਕੌਰ ਸਾਹਿਬ ਦੇ ਸਹਿਯੋਗ ਨਾਲ ਬਸੀ ਗੁੱਜਰਾਂ ਦੀਆਂ ਸਿੱਖਿਆ ਸੰਸਥਾਵਾਂ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਾਹਿੱਤਿਕ ਤੇ ਸਭਿਆਚਾਰਕ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਸ਼ਹੀਦ ਭਗਤ ਸਿੰਘ ਦੀ ਸ਼ਖ਼ਸੀਅਤ, ਵਿਚਾਰਧਾਰਾ ਤੇ ਸ਼ਹਾਦਤ ਦੇ ਵੱਖ-ਵੱਖ ਪੱਖਾਂ ਨੂੰ ਗੋਸ਼ਟੀ, ਕਵੀ ਦਰਬਾਰ ਅਤੇ ਗੀਤ-ਸੰਗੀਤ ਰਾਹੀਂ ਰੂਪਮਾਨ ਕੀਤਾ ਗਿਆ। ਸਮਾਗਮ ਵਿਚ ਸਾਬਕਾ ਆਈ.ਏ.ਐਸ. ਅਧਿਕਾਰੀ ਕਾਹਨ ਸਿੰਘ ਪੰਨੂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦਕਿ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਉਪ ਚੇਅਰਮੈਨ ਪ੍ਰੋ ਬਾਵਾ ਸਿੰਘ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ। ਐਡਵੋਕੇਟ ਸਰਬਜੀਤ ਸਿੰਘ ਵਿਰਕ ਨੇ ਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ। ਉੱਘੇ ਚਿੰਤਕ ਡਾ. ਕੁਲਦੀਪ ਸਿੰਘ ਦੇ ਸਵਾਗਤੀ ਭਾਸ਼ਣ ਨਾਲ ਸਮਾਗਮ ਦਾ ਆਗਾਜ਼ ਹੋਇਆ। ਮੁੱਖ ਵਕਤਾ ਐਡਵੋਕੇਟ ਸਰਬਜੀਤ ਸਿੰਘ ਵਿਰਕ ਨੇ ਸ਼ਹੀਦ ਭਗਤ ਸਿੰਘ ਦੀ ਸ਼ਖ਼ਸੀਅਤ ਅਤੇ ਵਿਚਾਰਧਾਰਾ ਬਾਰੇ ਗੱਲ ਕਰਦਿਆਂ ਕਿਹਾ ਕਿ ਭਗਤ ਸਿੰਘ ਦੀ ਅਸਲੀ ਸ਼ਖ਼ਸੀਅਤ ਨੂੰ ਸਮਝਣ ਲਈ ਉਸ ਦੀਆਂ ਲਿਖਤਾਂ ਦਾ ਅਧਿਐਨ ਕਰਨਾ ਬਹੁਤ ਮਹੱਤਵਪੂਰਨ ਹੈ। ਮੁੱਖ ਮਹਿਮਾਨ ਕਾਹਨ ਸਿੰਘ ਪੰਨੂ ਨੇ ਕਿਹਾ ਕਿ ਭਗਤ ਸਿੰਘ ਪੰਜਾਬ ਦੇ ਅਗਾਂਹਵਧੂ ਸੋਚ ਵਾਲੇ ਵਿਚਾਰਵਾਨਾਂ ਲਈ ਅੱਜ ਵੀ ਇੱਕ ਮਹੱਤਵਪੂਰਨ ਹਵਾਲਾ ਬਿੰਦੂ ਹਨ ਅਤੇ ਉਨ੍ਹਾਂ ਦੀ ਵਿਚਾਰਧਾਰਾ ’ਤੇ ਲਗਾਤਾਰ ਵਿਚਾਰ-ਵਟਾਂਦਰਾ ਹੁੰਦਾ ਰਹਿੰਦਾ ਹੈ। ਸਮਾਗਮ ਦੇ ਅਖੀਰਲੇ ਪੜਾਅ ਵਿਚ ਮਾਲਵਾ ਹੇਕ ਗਾਇਕ ਮੰਡਲੀ ਵਲੋਂ ਜਗਦੀਸ਼ ਪਾਪੜਾ ਅਤੇ ਸਾਥੀਆਂ ਨੇ ਅਗਾਂਹਵਧੂ ਅਤੇ ਇਨਕਲਾਬੀ ਗੀਤਾਂ ਦੀ ਪੇਸ਼ਕਾਰੀ ਨਾਲ ਸਮਾਗਮ ਨੂੰ ਸੰਗੀਤਕ ਰੰਗਤ ਬਖ਼ਸ਼ੀ। ਮੇਜ਼ਬਾਨ ਸੰਸਥਾ ਦੀ ਚੇਅਰਪਰਸਨ ਅਤੇ ਫ਼ਿਲਮੀ ਅਦਾਕਾਰਾ ਗੁਰਪ੍ਰੀਤ ਭੰਗੂ ਨੇ ਸਮਾਗਮ ਵਿਚ ਸ਼ਾਮਲ ਸਮੂਹ ਮਹਿਮਾਨਾਂ, ਵਿਦਵਾਨਾਂ, ਕਵੀਆਂ ਅਤੇ ਸਰੋਤਿਆਂ ਦਾ ਧੰਨਵਾਦ ਕੀਤਾ। ਅੰਤ ਵਿਚ ਭਾਸ਼ਾ ਵਿਭਾਗ ਪੰਜਾਬ ਵਲੋਂ ਮਹਿਮਾਨਾਂ ਅਤੇ ਕਵੀਆਂ ਨੂੰ ਵਿਭਾਗੀ ਸ਼ਾਲਾਂ ਅਤੇ ਪੁਸਤਕਾਂ ਦੇ ਸੈੱਟ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਫ਼ਿਲਮੀ ਅਦਾਕਾਰ ਮਲਕੀਤ ਰੌਣੀ, ਜਸਵੀਰ ਗਿੱਲ, ਹਰਵਿੰਦਰ ਔਜਲਾ, ਇਕੱਤਰ ਸਿੰਘ, ਚੌਧਰੀ ਤੀਰਥ ਰਾਮ, ਬੇਅੰਤ ਕੌਰ, ਅਮਨਦੀਪ ਕੌਰ, ਕਰਨਜੋਤ ਕੌਰ, ਇੰਜ ਕੁਲਵਿੰਦਰ ਸਿੰਘ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵੈਸ਼ਨੋ ਦੇਵੀ ਜਾਗਰਣ ਮੰਡਲ ਵਲੋਂ ਕਰਵਾਏ ਜਾਗਰਣ ’ਚ ਵਿਧਾਇਕ ਚੱਢਾ ਨੇ ਕੀਤੀ ਸ਼ਿਰਕਤ ਅਗਲੀ ਖ਼ਬਰ ਜਨਗਣਨਾ-2027 ਸੰਬੰਧੀ ਫੀਲਡ ਟ੍ਰੇਨਰਾਂ ਨੂੰ ਦਿੱਤੀ ਦੂਜੇ ਫੇਜ਼ ਦੀ ਵਿਸਥਾਰ ਪੂਰਵਕ ਸਿਖ਼ਲਾਈ
Ad Position 24