29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਵੈਸ਼ਨੋ ਦੇਵੀ ਜਾਗਰਣ ਮੰਡਲ ਵਲੋਂ ਕਰਵਾਏ ਜਾਗਰਣ ’ਚ ਵਿਧਾਇਕ ਚੱਢਾ ਨੇ ਕੀਤੀ ਸ਼ਿਰਕਤ

ਰੂਪਨਗਰ, 29 ਸਤੰਬਰ (ਸਤਨਾਮ ਸਿੰਘ ਸੱਤੀ)- ਜੈ ਮਾਂ ਮਨਸਾ ਦੇਵੀ ਮਹਾਮਾਈ ਵੈਸ਼ਨੋ ਦੇਵੀ ਜਾਗਰਨ ਮੰਡਲ ਰੋਪੜ ਵਲੋਂ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਨਾਲ ਜਾਗਰਣ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਸ਼ਿਰਕਤ ਕਰਦਿਆਂ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

Ad Position 21
No active advertisement
ਅਜੀਤ ਡੈਸਕ 30-09-2026
ਰੂਪਨਗਰ, 29 ਸਤੰਬਰ (ਸਤਨਾਮ ਸਿੰਘ ਸੱਤੀ)- ਜੈ ਮਾਂ ਮਨਸਾ ਦੇਵੀ ਮਹਾਮਾਈ ਵੈਸ਼ਨੋ ਦੇਵੀ ਜਾਗਰਨ ਮੰਡਲ ਰੋਪੜ ਵਲੋਂ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਨਾਲ ਜਾਗਰਣ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਸ਼ਿਰਕਤ ਕਰਦਿਆਂ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਜਾਗਰਣ ਦੌਰਾਨ ਭਜਨ-ਕੀਰਤਨ ਅਤੇ ਧਾਰਮਿਕ ਗਾਇਨ ਰਾਹੀਂ ਮਾਤਾ ਦਾ ਗੁਣਗਾਨ ਕੀਤਾ ਗਿਆ, ਜਿਸ ਨਾਲ ਸਮੁੱਚਾ ਮਾਹੌਲ ਭਗਤੀ ਮਈ ਬਣਿਆ ਰਿਹਾ। ਜਾਗਰਣ ਵਿਚ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਮਾਤਾ ਦੇ ਦਰਬਾਰ ਵਿਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਜਾਗਰਨ ਮੰਡਲ ਦੇ ਸਮੂਹ ਪ੍ਰਬੰਧਕਾਂ ਅਤੇ ਕਮੇਟੀ ਮੈਂਬਰਾਂ ਨੂੰ ਧਾਰਮਿਕ ਸਮਾਗਮ ਕਰਵਾਉਣ ਲਈ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਮਾਜ ਵਿਚ ਆਪਸੀ ਭਾਈਚਾਰੇ, ਸ਼ਰਧਾ ਅਤੇ ਸਾਂਝ ਦੀ ਭਾਵਨਾ ਨੂੰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਵਿਧਾਇਕ ਚੱਢਾ ਨੇ ਜਾਗਰਣ ਮੰਡਲ ਦੇ ਮੈਂਬਰਾਂ ਨੂੰ ਜਾਗਰਣ ਦੀਆਂ ਮੁਬਾਰਕਾਂ ਦਿੰਦਿਆਂ ਸਮਾਗਮ ਦੀ ਸਫਲਤਾ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ। ਉਨ੍ਹਾਂ ਕਿਹਾ ਕਿ ਧਾਰਮਿਕ ਸਮਾਗਮ ਸਾਡੀ ਸਭਿਆਚਾਰਕ ਅਤੇ ਧਾਰਮਿਕ ਵਿਰਾਸਤ ਨਾਲ ਜੁੜੇ ਹੋਏ ਹਨ ਅਤੇ ਇਨ੍ਹਾਂ ਵਿਚ ਸੰਗਤ ਦੀ ਵੱਡੀ ਸ਼ਮੂਲੀਅਤ ਸਮਾਜਿਕ ਏਕਤਾ ਦਾ ਪ੍ਰਤੀਕ ਹੈ। ਇਸ ਮੌਕੇ ਜਾਗਰਣ ਮੰਡਲ ਦੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਿਆਲ, ਜੋਤ ਪ੍ਰਧਾਨ ਚੇਤਨ ਕਾਲੀਆ, ਸਰਪੰਚ ਵਿਕਰਮ ਚੌਧਰੀ ਅਤੇ ਐਮ.ਸੀ. ਪਰਵਿੰਦਰ ਬਿੰਟਾ ਸਮੇਤ ਹੋਰ ਪਤਵੰਤੇ ਅਤੇ ਸੰਗਤ ਮੈਂਬਰ ਹਾਜ਼ਰ ਸਨ। ਪ੍ਰਬੰਧਕਾਂ ਵਲੋਂ ਜਾਗਰਣ ਵਿਚ ਪਹੁੰਚੀ ਸੰਗਤ ਦਾ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਨੰਗਲ ’ਚ ਜਲਦੀ ਹੀ ਬਣੇਗਾ ਗਲਾਸ ਬ੍ਰਿਜ- ਹਰਜੋਤ ਸਿੰਘ ਬੈਂਸ ਅਗਲੀ ਖ਼ਬਰ ਭਾਸ਼ਾ ਵਿਭਾਗ ਪੰਜਾਬ ਵਲੋਂ ਬਸੀ ਗੁੱਜਰਾਂ ਦੀਆਂ ਵਿੱਦਿਅਕ ਸੰਸਥਾਵਾਂ ’ਚ ਸਾਹਿਤਿਕ ਤੇ ਸਭਿਆਚਾਰਕ ਸਮਾਗਮ ਕਰਵਾਇਆ
Ad Position 24