ਪਾਈਪ ਰਾਹੀਂ ਕੁਦਰਤੀ ਗੈਸ ਦੀ ਸਹੂਲਤ ਵਾਲੇ ਖੇਤਰਾਂ ਦੇ ਖਪਤਕਾਰ ਜਲਦ ਰਜਿਸਟ੍ਰੇਸ਼ਨ ਕਰਵਾਉਣ- ਡਾ. ਕਿੰਮੀ ਵਨੀਤ ਕੌਰ ਸੇਠੀ
ਰੂਪਨਗਰ, 29 ਸਤੰਬਰ (ਯਸ਼ਵੰਤ ਬੱਸੀ)- ਰਸੋਈ ਗੈਸ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਅਤੇ ਪਾਈਪ ਰਾਹੀਂ ਘਰਾਂ ਤੱਕ ਪਹੁੰਚਣ ਵਾਲੀ ਕੁਦਰਤੀ ਗੈਸ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਭਾਰਤ ਸਰਕਾਰ ਦੇ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਵਲੋਂ ਸ਼ਹਿਰੀ ਗੈਸ ਵੰਡ ਕੰਪਨੀਆਂ ਨੂੰ ਆਪਣੇ-ਆਪਣੇ ਭੂਗੋਲਿਕ ਖੇਤਰਾਂ ਵਿਚ ਵੱਧ ਤੋਂ ਵੱਧ ਪਾਈਪ ਰਾਹੀਂ ਕੁਦਰਤੀ ਗੈਸ ਦੇ ਕਨੈਕਸ਼ਨ ਮੁਹੱਈਆ ਕਰਵਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਸਬੰਧੀ ਕੰਪਨੀ ਦੇ ਉਤਰੀ ਖੇਤਰ ਦੇ ਮੁੱਖੀ ਵਲੋ ਸਹਿਯੋਗ ਦੀ ਮੰਗ ਸਬੰਧੀ ਜ਼ਿਲ੍ਹਾ ਕੰਟਰੋਲਰ, ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਰੂਪਨਗਰ ਡਾ.
ਰੂਪਨਗਰ, 29 ਸਤੰਬਰ (ਯਸ਼ਵੰਤ ਬੱਸੀ)- ਰਸੋਈ ਗੈਸ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਅਤੇ ਪਾਈਪ ਰਾਹੀਂ ਘਰਾਂ ਤੱਕ ਪਹੁੰਚਣ ਵਾਲੀ ਕੁਦਰਤੀ ਗੈਸ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਭਾਰਤ ਸਰਕਾਰ ਦੇ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਵਲੋਂ ਸ਼ਹਿਰੀ ਗੈਸ ਵੰਡ ਕੰਪਨੀਆਂ ਨੂੰ ਆਪਣੇ-ਆਪਣੇ ਭੂਗੋਲਿਕ ਖੇਤਰਾਂ ਵਿਚ ਵੱਧ ਤੋਂ ਵੱਧ ਪਾਈਪ ਰਾਹੀਂ ਕੁਦਰਤੀ ਗੈਸ ਦੇ ਕਨੈਕਸ਼ਨ ਮੁਹੱਈਆ ਕਰਵਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਸਬੰਧੀ ਕੰਪਨੀ ਦੇ ਉਤਰੀ ਖੇਤਰ ਦੇ ਮੁੱਖੀ ਵਲੋ ਸਹਿਯੋਗ ਦੀ ਮੰਗ ਸਬੰਧੀ ਜ਼ਿਲ੍ਹਾ ਕੰਟਰੋਲਰ, ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਰੂਪਨਗਰ ਡਾ. ਕਿੰਮੀ ਵਨੀਤ ਕੌਰ ਸੇਠੀ ਨੇ ਦੱਸਿਆ ਕਿ ਕੁਦਰਤੀ ਗੈਸ ਅਤੇ ਪੈਟਰੋਲੀਅਮ ਉਤਪਾਦਾਂ ਦੀ ਵੰਡ ਸਬੰਧੀ ਸਾਲ 2026 ਦੇ ਹੁਕਮਾਂ ਦੇ ਉਪਬੰਧਾਂ ਅਨੁਸਾਰ, ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਵਲੋਂ ਜ਼ਿਲ੍ਹਾ ਰੂਪਨਗਰ ਦੇ ਸਬੰਧਤ ਖਪਤਕਾਰਾਂ ਨੂੰ ਉਨ੍ਹਾਂ ਦੀਆਂ ਸਬੰਧਤ ਸੁਸਾਇਟੀਆਂ ਅਤੇ ਖੇਤਰਾਂ ਵਿਚ ਪਾਈਪ ਰਾਹੀਂ ਕੁਦਰਤੀ ਗੈਸ ਦੀ ਸਹੂਲਤ ਉਪਲਬਧ ਹੋਣ ਬਾਰੇ ਵਾਰ-ਵਾਰ ਜਾਣਕਾਰੀ ਅਤੇ ਨੋਟਿਸ ਜਾਰੀ ਕੀਤੇ ਜਾਣ ਦੇ ਬਾਵਜੂਦ ਪਾਈਪ ਰਾਹੀਂ ਕੁਦਰਤੀ ਗੈਸ ਦੀ ਸਹੂਲਤ ਵਾਲੇ ਨਿਰਧਾਰਤ ਖੇਤਰਾਂ ਵਿਚ ਰਹਿੰਦੇ ਕੁੱਝ ਖਪਤਕਾਰਾਂ ਵਲੋਂ ਅਜੇ ਤੱਕ ਗੈਸ ਦੀ ਸਪਲਾਈ ਪ੍ਰਾਪਤ ਕਰਨ ਲਈ ਲੋੜੀਂਦੀ ਰਜਿਸਟਰੇਸ਼ਨ ਪ੍ਰਕਿਰਿਆ ਪੂਰੀ ਨਹੀਂ ਕੀਤੀ ਗਈ ਅਤੇ ਨਾ ਹੀ ਸਬੰਧਤ ਕੰਪਨੀ ਨਾਲ ਸੰਪਰਕ ਕੀਤਾ ਗਿਆ ਹੈ। ਪਹਿਲਾਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਨਿਰਧਾਰਤ 90 ਦਿਨਾਂ ਦੀ ਨੋਟਿਸ ਮਿਆਦ 15 ਸਤੰਬਰ 2026 ਨੂੰ ਸਮਾਪਤ ਹੋ ਚੁੱਕੀ ਹੈ। ਜ਼ਿਲ੍ਹਾ ਕੰਟਰੋਲਰ, ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਰੂਪਨਗਰ ਨੇ ਦੱਸਿਆ ਕਿ ਇਸ ਦੇ ਮੱਦੇਨਜ਼ਰ ਪਾਈਪ ਰਾਹੀਂ ਕੁਦਰਤੀ ਗੈਸ ਦੀ ਸਹੂਲਤ ਵਾਲੇ ਨਿਰਧਾਰਤ ਖੇਤਰਾਂ ਵਿਚ ਆਉਂਦੇ ਅਤੇ ਇਸ ਸਹੂਲਤ ਲਈ ਰਜਿਸਟਰੇਸ਼ਨ ਨਾ ਕਰਵਾਉਣ ਵਾਲੇ ਖਪਤਕਾਰਾਂ ਦੇ ਰਸੋਈ ਗੈਸ ਕਨੈਕਸ਼ਨ ਬੰਦ ਕਰ ਦਿੱਤੇ ਗਏ ਹਨ। ਅਜਿਹੇ ਖਪਤਕਾਰ ਆਪਣੇ ਅਗਲੇ ਰਸੋਈ ਗੈਸ ਸਿਲੰਡਰ ਦੀ ਬੁਕਿੰਗ ਨਹੀਂ ਕਰਵਾ ਸਕਣਗੇ। ਉਨ੍ਹਾਂ ਸਬੰਧਤ ਖਪਤਕਾਰਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਤੋਂ ਬਚਣ ਲਈ ਜਲਦ ਤੋਂ ਜਲਦ ਆਪਣੀ ਬਕਾਇਆ ਰਜਿਸਟਰੇਸ਼ਨ ਪ੍ਰਕਿਰਿਆ ਪੂਰੀ ਕਰਕੇ ਪਾਈਪ ਰਾਹੀਂ ਕੁਦਰਤੀ ਗੈਸ ਦਾ ਕਨੈਕਸ਼ਨ ਪ੍ਰਾਪਤ ਕਰਨ। ਇਸ ਸਬੰਧੀ ਉਹ ਆਪਣੇ ਨਜ਼ਦੀਕੀ ਭਾਰਤ ਪੈਟਰੋਲੀਅਮ ਖਪਤਕਾਰ ਕੇਂਦਰ ਨਾਲ ਸੰਪਰਕ ਕਰ ਸਕਦੇ ਹਨ ਜਾਂ ਆਪਣੀ ਸਬੰਧਤ ਸੁਸਾਇਟੀ ਵਿਚ ਲਗਾਏ ਜਾ ਰਹੇ ਕੈਂਪਾਂ ਰਾਹੀਂ ਰਜਿਸਟਰੇਸ਼ਨ ਕਰਵਾ ਸਕਦੇ ਹਨ। ਡਾ. ਕਿੰਮੀ ਵਨੀਤ ਕੌਰ ਸੇਠੀ ਨੇ ਦੱਸਿਆ ਕਿ ਰੂਪਨਗਰ ਸ਼ਹਿਰ ਵਿਚ ਰਜਿਸਟਰੇਸ਼ਨ ਲਈ ਖਪਤਕਾਰ ਸਨਸਿਟੀ-1 ਵਿਚ ਕਮਲ ਨਰਸਿੰਗ ਹੋਮ ਦੇ ਸਾਹਮਣੇ ਸਥਿਤ ਐਸ.ਸੀ.ਐਫ.-9 ਖਪਤਕਾਰ ਕੇਂਦਰ ਨਾਲ ਸੰਪਰਕ ਕਰ ਸਕਦੇ ਹਨ। ਇਸ ਲਈ 7340998992 ਅਤੇ 01881-505487 ਨੰਬਰਾਂ ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਸ੍ਰੀ ਅਨੰਦਪੁਰ ਸਾਹਿਬ ਵਿਚ ਅਕੈਡਮੀ ਰੋਡ ’ਤੇ ਹੋਲੀ ਸਿਟੀ ਹੋਟਲ ਦੇ ਨੇੜੇ ਸਥਿਤ ਖਪਤਕਾਰ ਕੇਂਦਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਸ ਸਬੰਧੀ 6280884545 ਨੰਬਰ ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਨੰਗਲ ਵਿਚ ਫੇਜ਼-1ਏ, ਅਜੌਲੀ ਮੋੜ ਸਥਿਤ 105, ਸ਼ਿਵਾਲਿਕ ਐਵੇਨਿਊ ਦੇ ਖਪਤਕਾਰ ਕੇਂਦਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਸ ਸਬੰਧੀ 7087640117 ਨੰਬਰ ’ਤੇ ਸੰਪਰਕ ਕੀਤਾ ਜਾ ਸਕਦਾ ਹੈ।