29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਵਿਧਾਇਕ ਚੱਢਾ ਵਲੋਂ ਸਹਿਕਾਰੀ ਸੁਸਾਇਟੀਆਂ ਦੇ ਕੰਮਕਾਜ ’ਚ ਪਾਰਦਰਸ਼ਤਾ ਤੇ ਜਵਾਬਦੇਹੀ ਯਕੀਨੀ ਬਣਾਉਣ ਦੀ ਹਦਾਇਤ

ਰੂਪਨਗਰ, 29 ਸਤੰਬਰ (ਸਤਨਾਮ ਸਿੰਘ ਸੱਤੀ)- ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਰੋਪੜ ਸਥਿਤ ਆਪਣੇ ਦਫ਼ਤਰ ਵਿਖੇ ਸਹਿਕਾਰੀ ਸੁਸਾਇਟੀਆਂ ਦੇ ਕੰਮਕਾਜ ਦੀ ਸਮੀਖਿਆ ਲਈ ਸਬੰਧਤ ਅਧਿਕਾਰੀਆਂ ਤੇ ਸੁਸਾਇਟੀਆਂ ਦੇ ਸਕੱਤਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿਚ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ, ਅਨੰਦਪੁਰ ਸਾਹਿਬ ਤੇ ਰੋਪੜ ਸਮੇਤ ਵੱਖ-ਵੱਖ ਸਹਿਕਾਰੀ ਸੁਸਾਇਟੀਆਂ ਦੇ ਸਕੱਤਰ ਹਾਜ਼ਰ ਸਨ।

Ad Position 21
No active advertisement
ਵਿਧਾਇਕ ਦਿਨੇਸ਼ ਚੱਢਾ ਅਧਿਕਾਰੀਆਂ ਤੇ ਸੁਸਾਇਟੀਆਂ ਦੇ ਸਕੱਤਰਾਂ ਨਾਲ ਮੀਟਿੰਗ ਕਰਨ ਮੌਕੇ। 30-09-2026
ਰੂਪਨਗਰ, 29 ਸਤੰਬਰ (ਸਤਨਾਮ ਸਿੰਘ ਸੱਤੀ)- ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਰੋਪੜ ਸਥਿਤ ਆਪਣੇ ਦਫ਼ਤਰ ਵਿਖੇ ਸਹਿਕਾਰੀ ਸੁਸਾਇਟੀਆਂ ਦੇ ਕੰਮਕਾਜ ਦੀ ਸਮੀਖਿਆ ਲਈ ਸਬੰਧਤ ਅਧਿਕਾਰੀਆਂ ਤੇ ਸੁਸਾਇਟੀਆਂ ਦੇ ਸਕੱਤਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿਚ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ, ਅਨੰਦਪੁਰ ਸਾਹਿਬ ਤੇ ਰੋਪੜ ਸਮੇਤ ਵੱਖ-ਵੱਖ ਸਹਿਕਾਰੀ ਸੁਸਾਇਟੀਆਂ ਦੇ ਸਕੱਤਰ ਹਾਜ਼ਰ ਸਨ। ਮੀਟਿੰਗ ਦੌਰਾਨ ਵਿਧਾਇਕ ਨੇ ਸੁਸਾਇਟੀਆਂ ਦੇ ਕੰਮਕਾਜ, ਵਿੱਤੀ ਸਥਿਤੀ, ਮੈਂਬਰਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ, ਰਿਕਾਰਡ ਦੀ ਸਾਂਭ-ਸੰਭਾਲ ਤੇ ਪ੍ਰਬੰਧਕੀ ਕਾਰਜਾਂ ਬਾਰੇ ਅਧਿਕਾਰੀਆਂ ਤੋਂ ਜਾਣਕਾਰੀ ਲਈ। ਉਨ੍ਹਾਂ ਸੁਸਾਇਟੀਆਂ ਦੇ ਫੰਡਾਂ, ਆਮਦਨ-ਖਰਚ, ਬਕਾਇਆ ਰਾਸ਼ੀ ਅਤੇ ਫੰਡਾਂ ਦੀ ਵਰਤੋਂ ਸਬੰਧੀ ਵੇਰਵਿਆਂ ਦੀ ਵੀ ਸਮੀਖਿਆ ਕੀਤੀ। ਐਡਵੋਕੇਟ ਚੱਢਾ ਨੇ ਕਿਹਾ ਕਿ ਸਹਿਕਾਰੀ ਸੁਸਾਇਟੀਆਂ ਪੇਂਡੂ ਅਰਥਵਿਵਸਥਾ ਤੇ ਕਿਸਾਨਾਂ ਨਾਲ ਸਿੱਧੇ ਤੌਰ ’ਤੇ ਜੁੜੀਆਂ ਹੋਈਆਂ ਹਨ, ਇਸ ਲਈ ਇਨ੍ਹਾਂ ਦੇ ਕੰਮਕਾਜ ਵਿਚ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣਾ ਜ਼ਰੂਰੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਕੰਮ ਨਿਰਧਾਰਤ ਨਿਯਮਾਂ ਅਤੇ ਸਰਕਾਰੀ ਹਦਾਇਤਾਂ ਅਨੁਸਾਰ ਕੀਤੇ ਜਾਣ ਅਤੇ ਮੈਂਬਰਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਵਿਚ ਬੇਲੋੜੀ ਦੇਰੀ ਨਾ ਹੋਵੇ। ਉਨ੍ਹਾਂ ਕਿਹਾ ਕਿ ਵਿੱਤੀ ਲੈਣ-ਦੇਣ ਦਾ ਸਹੀ ਹਿਸਾਬ-ਕਿਤਾਬ ਅਤੇ ਦਸਤਾਵੇਜ਼ੀ ਰਿਕਾਰਡ ਰੱਖਿਆ ਜਾਵੇ ਤੇ ਫੰਡਾਂ ਦੀ ਵਰਤੋਂ ਸਬੰਧੀ ਰਿਕਾਰਡ ਨੂੰ ਨਿਯਮਤ ਤੌਰ ’ਤੇ ਅਪਡੇਟ ਕੀਤਾ ਜਾਵੇ। ਉਨ੍ਹਾਂ ਆਡਿਟ, ਲੇਖਾ-ਜੋਖਾ, ਬਕਾਇਆ ਰਿਕਾਰਡ ਅਤੇ ਮੈਂਬਰਾਂ ਨਾਲ ਸਬੰਧਤ ਦਸਤਾਵੇਜ਼ਾਂ ਦੀ ਨਿਯਮਤ ਜਾਂਚ ਕਰਨ ਲਈ ਵੀ ਕਿਹਾ। ਵਿਧਾਇਕ ਨੇ ਅਧਿਕਾਰੀਆਂ ਨੂੰ ਆਪਣੇ ਅਧੀਨ ਆਉਂਦੀਆਂ ਸੁਸਾਇਟੀਆਂ ਦੇ ਕੰਮਕਾਜ ਦੀ ਲਗਾਤਾਰ ਨਿਗਰਾਨੀ ਕਰਨ ਅਤੇ ਕਿਸੇ ਵੀ ਵਿੱਤੀ, ਪ੍ਰਸ਼ਾਸਨਿਕ ਜਾਂ ਰਿਕਾਰਡ ਸਬੰਧੀ ਕਮੀ ਨੂੰ ਨਿਯਮਾਂ ਅਨੁਸਾਰ ਦੂਰ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਹਿਕਾਰੀ ਸੰਸਥਾਵਾਂ ਦਾ ਮੁੱਖ ਉਦੇਸ਼ ਮੈਂਬਰਾਂ ਅਤੇ ਕਿਸਾਨਾਂ ਨੂੰ ਸੁਚੱਜੀਆਂ ਸੇਵਾਵਾਂ ਪ੍ਰਦਾਨ ਕਰਨਾ ਹੈ, ਇਸ ਲਈ ਪ੍ਰਬੰਧਕੀ ਕੰਮਾਂ ਵਿਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਤਰਜੀਹ ਦਿੱਤੀ ਜਾਵੇ। ਮੀਟਿੰਗ ਦੌਰਾਨ ਸੁਸਾਇਟੀਆਂ ਦੇ ਫੰਡਾਂ, ਵਿੱਤੀ ਰਿਕਾਰਡ, ਆਡਿਟ, ਮੈਂਬਰ ਸੇਵਾਵਾਂ ਅਤੇ ਹੋਰ ਪ੍ਰਸ਼ਾਸਨਿਕ ਮਾਮਲਿਆਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਵਿਧਾਇਕ ਨੇ ਅਧਿਕਾਰੀਆਂ ਨੂੰ ਸਹਿਕਾਰੀ ਸੁਸਾਇਟੀਆਂ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ।
Ad Position 22
No active advertisement
ਪਿਛਲੀ ਖ਼ਬਰ ਕੰਨਿਆ ਸਕੂਲ ਨੂਰਪੁਰ ਬੇਦੀ ਦੀਆਂ ਖਿਡਾਰਨਾਂ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ’ਚ 11 ਸੋਨ ਤਗਮੇ ਜਿੱਤੇ ਅਗਲੀ ਖ਼ਬਰ ਪਾਈਪ ਰਾਹੀਂ ਕੁਦਰਤੀ ਗੈਸ ਦੀ ਸਹੂਲਤ ਵਾਲੇ ਖੇਤਰਾਂ ਦੇ ਖਪਤਕਾਰ ਜਲਦ ਰਜਿਸਟ੍ਰੇਸ਼ਨ ਕਰਵਾਉਣ- ਡਾ. ਕਿੰਮੀ ਵਨੀਤ ਕੌਰ ਸੇਠੀ
Ad Position 24