ਵਿਸ਼ਵ ਦਿਲ ਦਿਵਸ ਮੌਕੇ ਲੋਕਾਂ ਨੂੰ ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਲਈ ਕੀਤਾ ਜਾਗਰੂਕ
ਸ੍ਰੀ ਅਨੰਦਪੁਰ ਸਾਹਿਬ, 29 ਸਤੰਬਰ (ਜੇ ਐਸ ਨਿੱਕੂਵਾਲ)-ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਰੂਪਨਗਰ ਡਾ. ਵਿਵੇਕ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਭਾਈ ਜੈਤਾ ਜੀ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ.
ਸ੍ਰੀ ਅਨੰਦਪੁਰ ਸਾਹਿਬ, 29 ਸਤੰਬਰ (ਜੇ ਐਸ ਨਿੱਕੂਵਾਲ)-ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਰੂਪਨਗਰ ਡਾ. ਵਿਵੇਕ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਭਾਈ ਜੈਤਾ ਜੀ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਿੰਦਰ ਸਿੰਘ ਦੀ ਅਗਵਾਈ ਹੇਠ ਵਿਸ਼ਵ ਦਿਲ ਦਿਵਸ ਮਨਾਇਆ ਗਿਆ। ਇਸ ਮੌਕੇ ਲੋਕਾਂ ਨੂੰ ਦਿਲ ਦੀਆਂ ਬਿਮਾਰੀਆਂ ਤੋਂ ਬਚਾਅ, ਸਿਹਤਮੰਦ ਜੀਵਨ ਸ਼ੈਲੀ ਅਤੇ ਰੋਜ਼ਾਨਾ ਦੀਆਂ ਚੰਗੀਆਂ ਆਦਤਾਂ ਸਬੰਧੀ ਜਾਗਰੂਕ ਕੀਤਾ ਗਿਆ।ਇਸ ਮੌਕੇ ਡਾ. ਰਣਬੀਰ ਸਿੰਘ ਬੈਂਸ ਦਵਾਈਆਂ ਦੇ ਮਾਹਿਰ ਨੇ ਕਿਹਾ ਕਿ ਇਸ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਦਿਲ ਦੀਆਂ ਬਿਮਾਰੀਆਂ ਪ੍ਰਤੀ ਜਾਗਰੂਕ ਕਰਨਾ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਤੇਜ਼ ਰਫ਼ਤਾਰ ਜ਼ਿੰਦਗੀ, ਗ਼ਲਤ ਖਾਣ-ਪੀਣ ਦੀਆਂ ਆਦਤਾਂ ਅਤੇ ਕੰਮ ਦੇ ਤਣਾਅ ਕਾਰਨ ਦਿਲ ਨਾਲ ਸਬੰਧਿਤ ਸਮੱਸਿਆਵਾਂ ਦਾ ਖ਼ਤਰਾ ਵੱਧ ਰਿਹਾ ਹੈ।ਉਨ੍ਹਾਂ ਕਿਹਾ ਕਿ ਆਪਣੀ ਖ਼ੁਰਾਕ ਵਿਚ ਹਰੀਆਂ ਸਬਜ਼ੀਆਂ, ਤਾਜ਼ੇ ਫਲ ਅਤੇ ਸਾਬਤ ਅਨਾਜ ਸ਼ਾਮਲ ਕਰਨ ਅਤੇ ਤਲੇ ਹੋਏ ਭੋਜਨ, ਫਾਸਟ ਫੂਡ ਅਤੇ ਵੱਧ ਨਮਕ ਵਾਲੀਆਂ ਚੀਜ਼ਾਂ ਤੋਂ ਪਰਹੇਜ਼ ਕਰਨ। ਦਿਲ ਨੂੰ ਤੰਦਰੁਸਤ ਰੱਖਣ ਲਈ ਰੋਜ਼ਾਨਾ ਘੱਟੋ-ਘੱਟ 30 ਮਿੰਟ ਸੈਰ, ਯੋਗਾ ਜਾਂ ਹਲਕੀ ਕਸਰਤ ਕਰਨ ਦੇ ਨਾਲ-ਨਾਲ ਤੰਬਾਕੂ ਅਤੇ ਸਿਗਰਟਨੋਸ਼ੀ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਮਾਨਸਿਕ ਤਣਾਅ ਘਟਾਉਣ ਲਈ ਪੂਰੀ ਨੀਂਦ ਅਤੇ ਮੈਡੀਟੇਸ਼ਨ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਮੇਂ-ਸਮੇਂ ’ਤੇ ਆਪਣਾ ਖ਼ੂਨ ਦਾ ਦਬਾਓ, ਸ਼ੂਗਰ ਅਤੇ ਕੋਲੈਸਟ੍ਰੋਲ ਦੀ ਵੀ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ।ਇਸ ਮੌਕੇ ਸਿਹਤ ਇੰਸਪੈਕਟਰ ਬਲਵੰਤ ਸਿੰਘ, ਸੁੱਚਾ ਸਿੰਘ, ਸੀਮਾ ਦੇਵੀ, ਕੁਲਵਿੰਦਰ ਕੌਰ ਆਦਿ ਹਾਜ਼ਰ ਸਨ।