01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਪ੍ਰਿੰਸੀਪਲ ਡਾ . ਪੁਸ਼ਪਿੰਦਰ ਕੌਰ ਨੂੰ ਦਿੱਤੀ ਨਿੱਘੀ ਵਿਦਾਇਗੀ

ਮੋਰਿੰਡਾ, 30 ਸਤੰਬਰ (ਤਰਲੋਚਨ ਸਿੰਘ ਕੰਗ)-ਬਾਬਾ ਜ਼ੋਰਵਾਰ ਸਿੰਘ ਫਤਿਹ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਕਾਲਜ ਮੈਨੇਜਮੈਂਟ ਕਮੇਟੀ ਦੇ ਮੈਨੇਜਰ ਹਰਬੰਸ ਸਿੰਘ ਕੰਧੋਲਾ ਦੀ ਅਗਵਾਈ ਹੇਠ ਸਮੂਹ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਦੁਆਰਾ ਪ੍ਰਿੰਸੀਪਲ ਡਾ. ਪੁਸ਼ਪਿੰਦਰ ਕੌਰ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 01-10-2026
ਮੋਰਿੰਡਾ, 30 ਸਤੰਬਰ (ਤਰਲੋਚਨ ਸਿੰਘ ਕੰਗ)-ਬਾਬਾ ਜ਼ੋਰਵਾਰ ਸਿੰਘ ਫਤਿਹ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਕਾਲਜ ਮੈਨੇਜਮੈਂਟ ਕਮੇਟੀ ਦੇ ਮੈਨੇਜਰ ਹਰਬੰਸ ਸਿੰਘ ਕੰਧੋਲਾ ਦੀ ਅਗਵਾਈ ਹੇਠ ਸਮੂਹ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਦੁਆਰਾ ਪ੍ਰਿੰਸੀਪਲ ਡਾ. ਪੁਸ਼ਪਿੰਦਰ ਕੌਰ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਡਾ. ਪੁਸ਼ਪਿੰਦਰ ਕੌਰ ਨੇ 1996 ਤੋਂ 2026 ਤੱਕ 30 ਸਾਲ ਅਧਿਆਪਕ ਅਤੇ ਪ੍ਰਸ਼ਾਸਕ ਵਜੋਂ ਆਪਣੀਆਂ ਸੇਵਾਵਾਂ ਕਾਲਜ ਨੂੰ ਦਿੱਤੀਆਂ। ਉਨ੍ਹਾਂ ਦੀ ਅਗਵਾਈ ਹੇਠ ਕਾਲਜ ਨੇ ਨੈਕ ਐਕਰੀਡਿਟੇਸ਼ਨ ਪ੍ਰਾਪਤ ਕੀਤੀ, ਅਕਾਦਮਿਕ ਅਤੇ ਸਭਿਆਚਾਰਕ ਗਤੀਵਿਧੀਆਂ ਵਿਚ ਵੀ ਖਾਸ ਪ੍ਰਾਪਤੀਆਂ ਹਾਸਿਲ ਕੀਤੀਆਂ। ਇਸ ਮੌਕੇ ਮੈਨੇਜਰ ਹਰਬੰਸ ਸਿੰਘ ਕੰਧੋਲਾ ਵਲੋਂ ਪ੍ਰਿੰਸੀਪਲ ਡਾ. ਪੁਸ਼ਪਿੰਦਰ ਕੌਰ ਇਮਾਨਦਾਰੀ ਅਤੇ ਸਮਰਪਣ ਭਰੇ ਸੇਵਾ ਕਾਲ ਦੀ ਸ਼ਲਾਘਾ ਕੀਤੀ। ਕਾਲਜ ਮੈਨੇਜਮੈਂਟ ਕਮੇਟੀ ਵਲੋਂ ਪ੍ਰਿੰਸੀਪਲ ਡਾ. ਪੁਸ਼ਪਿੰਦਰ ਕੌਰ ਨੂੰ ਸਨਮਾਨ ਚਿੰਨ੍ਹ, ਮਾਣ ਪੱਤਰ ਅਤੇ ਸ਼ਾਲ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਭਜਨ ਸਿੰਘ ਸ਼ੇਰਗਿੱਲ, ਤਾਰਾ ਸਿੰਘ ਚਾਹਲ, ਜਗਵਿੰਦਰ ਸਿੰਘ ਬੰਗੀਆਂ, ਗੁਰਪ੍ਰੀਤ ਕੌਰ ਪ੍ਰਿੰਸੀਪਲ ਖਾਲਸਾ ਗਰਲਜ਼ ਸਕੂਲ ਮੋਰਿੰਡਾ, ਰੁਪਿੰਦਰ ਕੌਰ ਸਾਬਕਾ ਪ੍ਰਿੰਸੀਪਲ, ਡਾ. ਗੁਰਜੀਤ ਸਿੰਘ, ਰਵਜੀਤ ਸਿੰਘ, ਸਮੂਹ ਟੀਚਿੰਗ ਤੇ ਨਾਨ ਟੀਚਿੰਗ ਸਟਾਫ਼ ਮੌਜੂਦ ਸੀ।
Ad Position 22
No active advertisement
ਪਿਛਲੀ ਖ਼ਬਰ ਹਲਕਾ ਸ੍ਰੀ ਚਮਕੌਰ ਸਾਹਿਬ ਅੰਦਰ ਸ਼੍ਰੋਮਣੀ ਅਕਾਲੀ ਦਲ ਨੂੰ ਕੀਤਾ ਜਾਵੇਗਾ ਮਜ਼ਬੂਤ - ਸੰਧੂ ਅਗਲੀ ਖ਼ਬਰ ਕਾਹਨਪੁਰ ਖੂਹੀ - ਭੰਗਲਾ ਸੜਕ ਦੀ ਖਸਤਾ ਹਾਲਤ ਖ਼ਿਲਾਫ਼ ਲੋਕਾਂ ਵੱਲੋਂ ਰੋਸ ਪ੍ਰਦਰਸ਼ਨ ਸੜਕ ’ਤੇ ਨਿਕਲੇ ਸਰੀਏ ਤੇ ਡੂੰਘੇ ਖੱਡੇ...
Ad Position 24