01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਮਧੂਵਨ ਵਾਟਿਕਾ ਸਕੂਲ ਵਿਖੇ ਐਨ . ਸੀ . ਸੀ . ਦੀ ਸ਼ੁਰੂਆਤ , 50 ਵਿਦਿਆਰਥੀ ਕੈਡਿਟ ਵਜੋਂ ਭਰਤੀ

ਨੂਰਪੁਰ ਬੇਦੀ, 30 ਸਤੰਬਰ (ਹਰਦੀਪ ਸਿੰਘ ਢੀਂਡਸਾ)-ਮਧੂਵਨ ਵਾਟਿਕਾ ਪਬਲਿਕ ਸਕੂਲ ਅਸਮਾਨਪੁਰ (ਨੂਰਪੁਰ ਬੇਦੀ) ਵਿਖੇ ਅੱਜ ਐਨ. ਸੀ.

Ad Position 21
No active advertisement
ਅਜੀਤ ਡੈਸਕ 01-10-2026
ਨੂਰਪੁਰ ਬੇਦੀ, 30 ਸਤੰਬਰ (ਹਰਦੀਪ ਸਿੰਘ ਢੀਂਡਸਾ)-ਮਧੂਵਨ ਵਾਟਿਕਾ ਪਬਲਿਕ ਸਕੂਲ ਅਸਮਾਨਪੁਰ (ਨੂਰਪੁਰ ਬੇਦੀ) ਵਿਖੇ ਅੱਜ ਐਨ.ਸੀ.ਸੀ. ਵਿੰਗ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ 23 ਪੰਜਾਬ ਬਟਾਲੀਅਨ ਐਨ.ਸੀ.ਸੀ. ਰੂਪਨਗਰ ਯੂਨਿਟ ਦੇ ਕਮਾਂਡਿੰਗ ਅਫ਼ਸਰ ਕਰਨਲ ਰਜੇਸ਼ਵਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਨ.ਸੀ.ਸੀ. ਅਕੈਡਮੀ ਰੂਪਨਗਰ ਤੋਂ ਸੂਬੇਦਾਰ ਵੀਰ ਬਹਾਦਰ, ਸੀ.ਐੱਚ.ਐਮ. ਹਰੀ ਓਮ ਸੈਨਾ ਮੈਡਲ ਅਤੇ ਸੀ.ਐੱਚ.ਐਮ. ਪਵਨ ਕੁਮਾਰ ਸਕੂਲ ਵਿਖੇ ਪਹੁੰਚੇ। ਸਕੂਲ ਪ੍ਰਬੰਧਨ ਵਲੋਂ ਐਨ.ਸੀ.ਸੀ. ਟੀਮ ਦਾ ਨਿੱਘਾ ਸਵਾਗਤ ਕੀਤਾ ਗਿਆ। ਸਕੂਲ ਚੇਅਰਮੈਨ ਅਮਿੱਤ ਚੱਢਾ, ਮੈਨੇਜਿੰਗ ਡਾਇਰੈਕਟਰ ਕੇਸ਼ਵ ਕੁਮਾਰ, ਅਮਨ ਕੁਮਾਰ ਚੱਢਾ, ਪ੍ਰਿੰਸੀਪਲ ਦੀਪਕ ਪੁਰੀ, ਹੈੱਡਮਿਸਟਰੈਸ ਮੈਡਮ ਆਨੂ ਕੌਸ਼ਲ ਅਤੇ ਅਵਿਨਾਸ਼ ਕੁਮਾਰ ਵਲੋਂ ਸਾਂਝੇ ਤੌਰ ’ਤੇ ਫ਼ੌਜ ਦੇ ਜਵਾਨਾਂ ਨੂੰ ਫੁੱਲਾਂ ਦੇ ਬੁੱਕੇ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਚੇਅਰਮੈਨ ਅਮਿਤ ਚੱਢਾ ਨੇ ਕਿਹਾ ਕਿ ਸਕੂਲ ਵਿਚ ਐਨ.ਸੀ.ਸੀ. ਵਿੰਗ ਦੀ ਸ਼ੁਰੂਆਤ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵੱਲ ਇੱਕ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਐਨ.ਸੀ.ਸੀ. ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਲੀਡਰਸ਼ਿਪ, ਦੇਸ਼ ਪ੍ਰਤੀ ਸਮਰਪਣ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਕਿਹਾ ਕਿ ਸਕੂਲ ਪ੍ਰਬੰਧਨ ਵਲੋਂ ਐਨ.ਸੀ.ਸੀ. ਕੈਡਟਾਂ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ ਅਤੇ ਵਿਦਿਆਰਥੀਆਂ ਨੂੰ ਐਨ.ਸੀ.ਸੀ. ਦੀਆਂ ਗਤੀਵਿਧੀਆਂ ਵਿਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ ਜਾਵੇਗਾ। ਐਨ.ਸੀ.ਸੀ. ਟੀਮ ਵਲੋਂ ਸਕੂਲ ਦੇ ਵਿਦਿਆਰਥੀਆਂ ਦਾ ਫਿਜ਼ੀਕਲ ਟੈੱਸਟ ਲਿਆ ਗਿਆ। ਟੈੱਸਟ ਦੌਰਾਨ ਵਿਦਿਆਰਥੀਆਂ ਦੀ ਸਰੀਰਕ ਸਮਰੱਥਾ, ਦੌੜ ਅਤੇ ਹੋਰ ਨਿਰਧਾਰਿਤ ਮਾਪਦੰਡਾਂ ਅਨੁਸਾਰ ਜਾਂਚ ਕੀਤੀ ਗਈ। ਇਸ ਭਰਤੀ ਪ੍ਰਕਿਰਿਆ ਤੋਂ ਬਾਅਦ ਲਗਭਗ 50 ਵਿਦਿਆਰਥੀਆਂ ਦੀ ਐਨ.ਸੀ.ਸੀ. ਕੈਡਟਾਂ ਵਜੋਂ ਚੋਣ ਕੀਤੀ ਗਈ। ਇਸ ਦੇ ਨਾਲ ਹੀ ਮੈਡਮ ਮਨਦੀਪ ਕੌਰ ਨੂੰ ਸਕੂਲ ਦੀ ਐਨ.ਸੀ.ਸੀ. ਅਫ਼ਸਰ ਨਿਯੁਕਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਦਿਲ ਦਿਵਸ ਨੂੰ ਸਮਰਪਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਹਲਕਾ ਸ੍ਰੀ ਚਮਕੌਰ ਸਾਹਿਬ ਅੰਦਰ ਸ਼੍ਰੋਮਣੀ ਅਕਾਲੀ ਦਲ ਨੂੰ ਕੀਤਾ ਜਾਵੇਗਾ ਮਜ਼ਬੂਤ - ਸੰਧੂ
Ad Position 24