30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਸ੍ਰੀ ਗੁਰੂ ਗੋਬਿੰਦ ਸਿੰਘ ਕਲੱਬ ਨੇ ਲਗਾਏ ਬੂਟੇ ਐਸ.ਡੀ.ਐਮ. ਸੁਖਪਾਲ ਸਿੰਘ ਨੇ ਕੀਤੀ ਸ਼ਮੂਲੀਅਤ

ਸ੍ਰੀ ਅਨੰਦਪੁਰ ਸਾਹਿਬ, 30 ਸਤੰਬਰ (ਕਰਨੈਲ ਸਿੰਘ)- ਇੱਥੋਂ ਦੇ ਤਹਿਸੀਲ ਕੰਪਲੈਕਸ ਵਿਖੇ ਸਥਿਤ ਬਾਬਾ ਗੁਰਦਿੱਤਾ ਜੀ ਡਾਕੂਮੈਂਟ ਸੈਂਟਰ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਅਤੇ ਕਲਚਰਲ ਕਲੱਬ ਵਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਬੂਟੇ ਲਗਾ ਕੇ ਵਾਤਾਵਰਨ ਬਚਾਓ ਦਾ ਸੁਨੇਹਾ ਦਿੰਦੇ ਹੋਏ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਸਮਾਗਮ ਵਿਚ ਵਿਸ਼ੇਸ਼ ਤੌਰ ਤੇ ਪਹੁੰਚੇ ਉਪ ਮੰਡਲ ਮੈਜਿਸਟ੍ਰੇਟ ਸੁਖਪਾਲ ਸਿੰਘ ਨੇ ਕਿਹਾ ਕਿ ਅੱਜ ਬਹੁਤ ਪਵਿੱਤਰ ਦਿਹਾੜਾ ਹੈ।

Ad Position 21
No active advertisement
ਸ੍ਰੀ ਅਨੰਦਪੁਰ ਸਾਹਿਬ ਦੇ ਤਹਿਸੀਲ ਕੰਪਲੈਕਸ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਬੂਟਾ ਲਗਾਉਂਦੇ ਹੋਏ ਐਸ.ਡੀ.ਐਮ. ਸੁਖਪਾਲ ਸਿੰਘ, ਹਕੀਮ ਮਿਨਹਾਸ ਅਤੇ ਹੋਰ ਸ਼ਖ਼ਸੀਅਤਾਂ। 01-10-2026
ਸ੍ਰੀ ਅਨੰਦਪੁਰ ਸਾਹਿਬ, 30 ਸਤੰਬਰ (ਕਰਨੈਲ ਸਿੰਘ)- ਇੱਥੋਂ ਦੇ ਤਹਿਸੀਲ ਕੰਪਲੈਕਸ ਵਿਖੇ ਸਥਿਤ ਬਾਬਾ ਗੁਰਦਿੱਤਾ ਜੀ ਡਾਕੂਮੈਂਟ ਸੈਂਟਰ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਅਤੇ ਕਲਚਰਲ ਕਲੱਬ ਵਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਬੂਟੇ ਲਗਾ ਕੇ ਵਾਤਾਵਰਨ ਬਚਾਓ ਦਾ ਸੁਨੇਹਾ ਦਿੰਦੇ ਹੋਏ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਸਮਾਗਮ ਵਿਚ ਵਿਸ਼ੇਸ਼ ਤੌਰ ਤੇ ਪਹੁੰਚੇ ਉਪ ਮੰਡਲ ਮੈਜਿਸਟ੍ਰੇਟ ਸੁਖਪਾਲ ਸਿੰਘ ਨੇ ਕਿਹਾ ਕਿ ਅੱਜ ਬਹੁਤ ਪਵਿੱਤਰ ਦਿਹਾੜਾ ਹੈ।ਕਿਉਂਕਿ ਇਸ ਦਿਨ ਦੇਸ਼ ਨੂੰ ਆਜ਼ਾਦੀ ਦਿਵਾਉਣ ਵਾਲੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਹੋਇਆ ਸੀ। ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਕਲੱਬ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਬੂਟੇ ਲਗਾ ਕੇ ਵਾਤਾਵਰਨ ਬਚਾਉਣ ਦਾ ਸੁਨੇਹਾ ਦਿੱਤਾ ਹੈ। ਜੋਕਿ ਬਹੁਤ ਹੀ ਸ਼ਲਾਘਾਯੋਗ ਕਾਰਜ ਹੈ। ਐਸ.ਡੀ.ਐਮ. ਸੁਖਪਾਲ ਸਿੰਘ ਨੇ ਕਿਹਾ ਕਿ ਅਜੋਕੇ ਸਮੇਂ ਅੰਦਰ ਹਵਾ ਨੂੰ ਗੰਧਲੀ ਹੋਣ ਤੋਂ ਬਚਾਉਣਾ ਸਮੇਂ ਦੀ ਵੱਡੀ ਲੋੜ ਹੈ। ਇਸ ਲਈ ਸਮਾਜਿਕ ਸੰਸਥਾਵਾਂ ਅਤੇ ਆਮ ਲੋਕ ਵੱਧ ਤੋਂ ਵੱਧ ਬੂਟੇ ਲਗਾ ਕੇ ਲੋਕਾਂ ਨੂੰ ਜਾਗਰੂਕ ਕਰਨ। ਕਲੱਬ ਦੇ ਪ੍ਰਧਾਨ ਹਕੀਮ ਹਰਮਿੰਦਰਪਾਲ ਸਿੰਘ ਮਿਨਹਾਸ ਵਲੋਂ ਮੁੱਖ ਮਹਿਮਾਨ ਅਤੇ ਹੋਰ ਸਾਰੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕਰਦੇ ਹੋਏ ਦੱਸਿਆ ਕਿ ਕਲੱਬ ਵਲੋਂ ਪੰਜ ਦਹਾਕਿਆਂ ਤੋਂ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸਾਂਭ ਸੰਭਾਲ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।ਅੰਤ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪੰਜ ਪਿਆਰੇ ਭਾਈ ਹਰੀ ਸਿੰਘ ਵਲੋਂ ਐਸ.ਡੀ.ਐਮ. ਸੁਖਪਾਲ ਸਿੰਘ ਦਾ ਕਲੱਬ ਵਲੋਂ ਸਨਮਾਨ ਵੀ ਕੀਤਾ ਗਿਆ।ਇਸ ਮੌਕੇ ਨੰਬਰਦਾਰ ਸੁਰਿੰਦਰਪਾਲ ਸਿੰਘ, ਨੰਬਰਦਾਰ ਕੁਲਦੀਪ ਸਿੰਘ ਮਟੌਰ, ਰਛਪਾਲ ਸਿੰਘ ਮਿਨਹਾਸ ਰਾਮਪੁਰ, ਸੁਪਰਡੈਂਟ ਜਸਵੀਰ ਸਿੰਘ, ਮਨਜਿੰਦਰ ਸਿੰਘ ਬਰਾੜ, ਸਾਬਕਾ ਸਰਪੰਚ ਬਲਵੀਰ ਸਿੰਘ ਬੱਢਲ, ਪ੍ਰੈੱਸ ਕਲੱਬ ਦੇ ਸਾਬਕਾ ਪ੍ਰਧਾਨ ਜਰਨੈਲ ਸਿੰਘ ਨਿੱਕੂਵਾਲ, ਨਾਮੀ ਗੀਤਕਾਰ ਜੱਗਾ ਨਿੱਕੂਵਾਲ, ਕੰਵਰ ਹਰਿੰਦਰ ਸਿੰਘ ਮਿਨਹਾਸ, ਜਗਤ ਰਾਮ ਬੀਕਾਪੁਰ, ਰਾਜਪਾਲ ਆਂਗਰਾ, ਸੁਰੇਸ਼ ਗਿਰੀ, ਕਾਲਮ ਨਵੀਸ਼ ਸ਼ਮਸ਼ੇਰ ਸਿੰਘ ਡੂਮੇਵਾਲ, ਭਾਜਪਾ ਆਗੂ ਮੁਕੇਸ ਨੱਢਾ, ਫ਼ੌਜੀ ਤਾਰਾ ਸਿੰਘ ਮਾਂਗੇਵਾਲ, ਕੁਲਦੀਪ ਸਿੰਘ ਪਰਮਾਰ, ਮਨਿੰਦਰ ਰਾਣਾ, ਨਰਿੰਦਰ ਪ੍ਰਕਾਸ਼ ਨੱਢਾ, ਅਮਰੀਕ ਸਿੰਘ ਪੰਮੀ, ਵੀਰਅਮ੍ਰਿਤਪਾਲ ਸਿੰਘ ਸੰਨੀ, ਗੁਰਵਿੰਦਰ ਸਿੰਘ ਸ੍ਰੀ ਕੀਰਤਪੁਰ ਸਾਹਿਬ ਸਮੇਤ ਵੱਡੀ ਗਿਣਤੀ ਵਿਚ ਕਲੱਬ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਫਾਰਮੇਸੀ ਅਫ਼ਸਰ ਨੀਰਜ ਸ਼ਰਮਾ ਹੋਏ ਸੇਵਾ ਮੁਕਤ ਅਗਲੀ ਖ਼ਬਰ ਸਰਕਾਰੀ ਕਾਲਜ ਰੂਪਨਗਰ ਵਿਖੇ ਖ਼ੂਨਦਾਨ ਕੈਂਪ ਲਗਾਇਆ
Ad Position 24