30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

550 ਦਿਨ ਪੂਰੇ ਹੋਣ ’ ਤੇ ‘ ਯੁੱਧ ਨਸ਼ਿਆਂ ਵਿਰੁੱਧ ’ ਮੁਹਿੰਮ ਦਾ ਅਗਲਾ ਪੜਾਅ ਸ਼ੁਰੂ ਪਿੰਡ-ਪਿੰਡ ਮੀਟਿੰਗਾਂ ਰਾਹੀਂ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਕੀਤਾ ਜਾ ਰਿਹੈ ਜਾਗਰੂਕ : ਅਵਤਾਰ ਸਿੰਘ ਕੂੰਨਰ

ਨੂਰਪੁਰ ਬੇਦੀ, 30 ਸਤੰਬਰ (ਹਰਦੀਪ ਸਿੰਘ ਢੀਂਡਸਾ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 550 ਦਿਨ ਪੂਰੇ ਹੋਣ ਉਪਰੰਤ ਇਸ ਦੇ ਅਗਲੇ ਪੜਾਅ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਤਹਿਤ ਪਿੰਡ ਪੱਧਰ ’ਤੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਅਤੇ ਨਸ਼ਿਆਂ ਵਿਰੁੱਧ ਸਮਾਜਿਕ ਲਾਮਬੰਦੀ ਕਰਨ ਲਈ ਪ੍ਰਸ਼ਾਸਨ ਅਤੇ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਨੂੰ ਨਾਲ ਲੈ ਕੇ ਜਾਗਰੂਕਤਾ ਮੀਟਿੰਗਾਂ ਕਰਵਾਈਆਂ ਜਾ ਰਹੀਆਂ ਹਨ।

Ad Position 21
No active advertisement
ਪਿੰਡਾਂ ’ਚ ਮੀਟਿੰਗਾਂ ਨੂੰ ਸੰਬੋਧਨ ਕਰਦੇ ਹੋਏ ਕੋਆਰਡੀਨੇਟਰ ਅਵਤਾਰ ਸਿੰਘ ਕੂੰਨਰ। ਤਸਵੀਰ: ਢੀਂਡਸਾ 01-10-2026
ਨੂਰਪੁਰ ਬੇਦੀ, 30 ਸਤੰਬਰ (ਹਰਦੀਪ ਸਿੰਘ ਢੀਂਡਸਾ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 550 ਦਿਨ ਪੂਰੇ ਹੋਣ ਉਪਰੰਤ ਇਸ ਦੇ ਅਗਲੇ ਪੜਾਅ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਤਹਿਤ ਪਿੰਡ ਪੱਧਰ ’ਤੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਅਤੇ ਨਸ਼ਿਆਂ ਵਿਰੁੱਧ ਸਮਾਜਿਕ ਲਾਮਬੰਦੀ ਕਰਨ ਲਈ ਪ੍ਰਸ਼ਾਸਨ ਅਤੇ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਨੂੰ ਨਾਲ ਲੈ ਕੇ ਜਾਗਰੂਕਤਾ ਮੀਟਿੰਗਾਂ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਬਲਾਕ ਨੂਰਪੁਰ ਬੇਦੀ ਦੇ ਪਿੰਡ ਗੜਬਾਗਾ, ਗੜ ਡੋਲੀਆਂ, ਭਿੰਡਰ ਨਗਰ, ਖੱਡ ਬਠਲੋਰ ਅੱਪਰ ਅਤੇ ਖੱਡ ਬਠਲੋਰ ਲੋਅਰ ਵਿਖੇ ਮੀਟਿੰਗਾਂ ਕੀਤੀਆਂ ਗਈਆਂ। ਜਾਣਕਾਰੀ ਦਿੰਦਿਆਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹਲਕਾ ਕੋਆਰਡੀਨੇਟਰ ਅਵਤਾਰ ਸਿੰਘ ਕੁੰਨਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਵਿਚ ਲੋਕਾਂ ਦੀ ਸ਼ਮੂਲੀਅਤ ਨੂੰ ਹੋਰ ਵਧਾਉਣ ਲਈ ਹੁਣ ਪਿੰਡ ਪੱਧਰ ’ਤੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਸਰਕਾਰ ਜਾਂ ਪੁਲਸ ਦੀ ਨਹੀਂ, ਸਗੋਂ ਸਮਾਜ ਦੇ ਹਰੇਕ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ। ਅਵਤਾਰ ਸਿੰਘ ਕੁੰਨਰ ਨੇ ਦੱਸਿਆ ਕਿ ਮੁਹਿੰਮ ਤਹਿਤ ਪੰਜਾਬ ਭਰ ਵਿਚ ਹੁਣ ਤੱਕ 76,982 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਨਸ਼ਾ ਤਸਕਰੀ ਰਾਹੀਂ ਬਣਾਈਆਂ ਗਈਆਂ ਜਾਇਦਾਦਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾ ਰ ਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੀ ਵਿੱਕਰੀ ਜਾਂ ਤਸਕਰੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਪ੍ਰਸ਼ਾਸਨ ਅਤੇ ਪੁਲਸ ਨਾਲ ਸਾਂਝੀ ਕਰਨ ਤਾਂ ਜੋ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਪੂਰੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਇਹ ਜਾਗਰੂਕਤਾ ਮੀਟਿੰਗਾਂ ਲਗਾਤਾਰ ਜਾਰੀ ਰਹਿਣਗੀਆਂ। ਪੰਜਾਬ ਸਰਕਾਰ ਵਲੋਂ ਹਰੇਕ ਪੰਚਾਇਤ ਨੂੰ ਜਾਗਰੂਕਤਾ ਪ੍ਰੋਗਰਾਮ ਕਰਵਾਉਣ ਲਈ 5-5 ਹਜ਼ਾਰ ਰੁਪਏ ਦੀ ਰਾਸ਼ੀ ਵੀ ਮੁਹੱਈਆ ਕਰਵਾਈ ਗਈ ਹੈ। ਇਸ ਰਾਹੀਂ ਪੰਚਾਇਤਾਂ ਵਲੋਂ ਪਿੰਡਾਂ ਵਿਚ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਇਸ ਦੀ ਰੋਕਥਾਮ ਸਬੰਧੀ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ 1 ਅਕਤੂਬਰ ਨੂੰ ਪਿੰਡ ਜਟਵਾਹੜ, ਨੋਧੇਮਾਜਰਾ, ਗਰੇਵਾਲ, ਧਮਾਣਾਂ ਅਤੇ ਝਾਂਡੀਆਂ ਵਿਖੇ ਜਾਗਰੂਕਤਾ ਮੀਟਿੰਗਾਂ ਕੀਤੀਆਂ ਜਾਣਗੀਆਂ। ਇਸ ਮੌਕੇ ਪੰਚਾਇਤ ਸਕੱਤਰ ਅਸ਼ਨੀਲ ਕੁਮਾਰ, ਏ.ਐਸ.ਆਈ. ਗੁਰਿੰਦਰ ਸਿੰਘ, ਸਿਹਤ ਵਿਭਾਗ ਤੋਂ ਬਲਜੀਤ ਸਿੰਘ, ਪਰਮਿੰਦਰ ਸਿੰਘ ਅਤੇ ਕਿਸ਼ਨ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਤੀਜੇ ਦਿਨ ਵੀ ਜਾਰੀ 17 ਸਾਲਾ ਲੜਕੀਆਂ ਦੇ ਫੁੱਟਬਾਲ ਮੈਚ ਵਿਚ ਰੂਪਨ... ਅਗਲੀ ਖ਼ਬਰ ਯੂਥ ਵੈੱਲਫੇਅਰ ਕਲੱਬ ਮੋਰਿੰਡਾ ਵਲੋਂ ਅੱਖਾਂ ਦਾ ਆਪ੍ਰੇਸ਼ਨ ਕੈਂਪ ਲਗਾਇਆ
Ad Position 24