30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਅਕਾਲੀ ਦਲ ਵਾਰਿਸ ਪੰਜਾਬ ਦੇ ਹਰਿਆਣਾ ਸੂਬੇ ਦੇ ਪ੍ਰਧਾਨ ਮੰਡੇਬਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ, 30 ਸਤੰਬਰ (ਜੇ ਐਸ ਨਿੱਕੂਵਾਲ)- ਅਕਾਲੀ ਦਲ ਵਾਰਿਸ ਪੰਜਾਬ ਦੇ ਹਰਿਆਣਾ ਸੂਬੇ ਦੇ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਬਰ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਬਾਬਾ ਗੁਰਦਿੱਤਾ ਜੀ, ਸ੍ਰੀ ਕੀਰਤਪੁਰ ਸਾਹਿਬ ਅਤੇ ਗੁਰਦੁਆਰਾ ਪਤਾਲ ਪੁਰੀ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਕਿਹਾ ਕਿ ਉਹ ਸੂਬੇ ਦੇ ਪ੍ਰਧਾਨ ਬਣਨ ਤੋਂ ਬਾਅਦ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਲਈ ਗੁਰਧਾਮਾਂ ਦੇ ਦਰਸ਼ਨਾਂ ਲਈ ਆਏ ਹਨ।

Ad Position 21
No active advertisement
ਅਜੀਤ ਡੈਸਕ 01-10-2026
ਸ੍ਰੀ ਅਨੰਦਪੁਰ ਸਾਹਿਬ, 30 ਸਤੰਬਰ (ਜੇ ਐਸ ਨਿੱਕੂਵਾਲ)- ਅਕਾਲੀ ਦਲ ਵਾਰਿਸ ਪੰਜਾਬ ਦੇ ਹਰਿਆਣਾ ਸੂਬੇ ਦੇ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਬਰ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਬਾਬਾ ਗੁਰਦਿੱਤਾ ਜੀ, ਸ੍ਰੀ ਕੀਰਤਪੁਰ ਸਾਹਿਬ ਅਤੇ ਗੁਰਦੁਆਰਾ ਪਤਾਲ ਪੁਰੀ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਕਿਹਾ ਕਿ ਉਹ ਸੂਬੇ ਦੇ ਪ੍ਰਧਾਨ ਬਣਨ ਤੋਂ ਬਾਅਦ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਲਈ ਗੁਰਧਾਮਾਂ ਦੇ ਦਰਸ਼ਨਾਂ ਲਈ ਆਏ ਹਨ। ਇਸ ਤੋਂ ਬਾਅਦ ਹਰਿਆਣਾ ਸੂਬੇ ਦੇ ਕਾਰਜਕਾਰਨੀ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵਾਰਿਸ ਪੰਜਾਬ ਦੀ ਲਹਿਰ ਚੱਲ ਰਹੀ ਹੈ।ਜਦੋਂਕਿ ਹਰਿਆਂ ਸੂਬੇ ਵਿਚ ਵੀ ਸਿੱਖਾਂ ਵਿਚ ਵਾਰਿਸ ਪੰਜਾਬ ਲਈ ਬਹੁਤ ਜ਼ਿਆਦਾ ਰੁਝਾਨ ਵਧਿਆ ਹੈ।ਦੱਸਣਯੋਗ ਹੈ ਕਿ ਸੁਖਵਿੰਦਰ ਸਿੰਘ ਮੰਡੇਬਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਹਨ। ਇਸ ਮੌਕੇ ਸਕੱਤਰ ਜਨਰਲ ਗੁਰਬੀਰ ਸਿੰਘ ਤਲਾਕੋਰ, ਹਰਸ਼ਪ੍ਰੀਤ ਸਿੰਘ, ਗੁਰਵਿੰਦਰ ਸਿੰਘ ਰਾਦੌਰ, ਰਿਸ਼ਬਦੀਪ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 51 ਸਾਲਾ ਜੂਨੀਅਰ ਇੰਜੀਨੀਅਰ ਨੇ 800 ਮੀਟਰ ਦੌੜ ’ ਚ ਹਾਸਿਲ ਕੀਤਾ ਪਹਿਲਾ ਸਥਾਨ ਅਗਲੀ ਖ਼ਬਰ ਪ੍ਰਿੰਸੀਪਲ ਕਿਰਨ ਸ਼ਰਮਾ ਦਾ ਵਿਦਾਇਗੀ ਸਮਾਗਮ ਯਾਦਗਾਰੀ ਹੋ ਨਿੱਬੜਿਆ
Ad Position 24