30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

51 ਸਾਲਾ ਜੂਨੀਅਰ ਇੰਜੀਨੀਅਰ ਨੇ 800 ਮੀਟਰ ਦੌੜ ’ ਚ ਹਾਸਿਲ ਕੀਤਾ ਪਹਿਲਾ ਸਥਾਨ

ਰੂਪਨਗਰ, 30 ਸਤੰਬਰ (ਸਤਨਾਮ ਸਿੰਘ ਸੱਤੀ)- ‘ਖੇਡਾਂ ਵਤਨ ਪੰਜਾਬ ਦੀਆਂ–2026’ ਸੀਜ਼ਨ-4 ਤਹਿਤ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਚੱਲ ਰਹੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਥਰਮਲ ਪਲਾਂਟ ਵਿਚ ਜੂਨੀਅਰ ਇੰਜੀਨੀਅਰ ਵਜੋਂ ਸੇਵਾਵਾਂ ਨਿਭਾਅ ਰਹੇ 51 ਸਾਲਾ ਸਰਕਾਰੀ ਮੁਲਾਜ਼ਮ ਨੇ 51 ਤੋਂ 60 ਸਾਲ ਉਮਰ ਵਰਗ ਦੀ 800 ਮੀਟਰ ਦੌੜ ਵਿਚ ਪਹਿਲਾ ਸਥਾਨ ਹਾਸਲ ਕੀਤਾ। ਉਨ੍ਹਾਂ ਨੇ ਇਹ ਦੌੜ 3 ਮਿੰਟ 14 ਸਕਿੰਟ ਵਿਚ ਪੂਰੀ ਕੀਤੀ।

Ad Position 21
No active advertisement
‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਭਾਗ ਲੈਣ ਵਾਲਾ ਜੂਨੀਅਰ ਇੰਜੀਨੀਅਰ। 01-10-2026
ਰੂਪਨਗਰ, 30 ਸਤੰਬਰ (ਸਤਨਾਮ ਸਿੰਘ ਸੱਤੀ)- ‘ਖੇਡਾਂ ਵਤਨ ਪੰਜਾਬ ਦੀਆਂ–2026’ ਸੀਜ਼ਨ-4 ਤਹਿਤ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਚੱਲ ਰਹੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਥਰਮਲ ਪਲਾਂਟ ਵਿਚ ਜੂਨੀਅਰ ਇੰਜੀਨੀਅਰ ਵਜੋਂ ਸੇਵਾਵਾਂ ਨਿਭਾਅ ਰਹੇ 51 ਸਾਲਾ ਸਰਕਾਰੀ ਮੁਲਾਜ਼ਮ ਨੇ 51 ਤੋਂ 60 ਸਾਲ ਉਮਰ ਵਰਗ ਦੀ 800 ਮੀਟਰ ਦੌੜ ਵਿਚ ਪਹਿਲਾ ਸਥਾਨ ਹਾਸਲ ਕੀਤਾ। ਉਨ੍ਹਾਂ ਨੇ ਇਹ ਦੌੜ 3 ਮਿੰਟ 14 ਸਕਿੰਟ ਵਿਚ ਪੂਰੀ ਕੀਤੀ। ਬਲਾਕ ਨੂਰਪੁਰ ਬੇਦੀ ਦੇ ਪਿੰਡ ਛੱਜਾ ਨਾਲ ਸਬੰਧਿਤ ਉਕਤ ਜੂਨੀਅਰ ਇੰਜੀਨੀਅਰ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਭਾਗ ਲੈਣ ਲਈ ਉਨ੍ਹਾਂ ਨੇ 1 ਜੂਨ ਤੋਂ ਨਿਯਮਤ ਅਭਿਆਸ ਸ਼ੁਰੂ ਕੀਤਾ ਸੀ। ਉਨ੍ਹਾਂ ਦੀ ਇਸ ਪ੍ਰਾਪਤੀ ਨੇ ਸਾਬਤ ਕੀਤਾ ਕਿ ਨਿਯਮਤ ਅਭਿਆਸ ਅਤੇ ਮਿਹਨਤ ਨਾਲ ਉਮਰ ਖੇਡਾਂ ਵਿਚ ਭਾਗ ਲੈਣ ਲਈ ਰੁਕਾਵਟ ਨਹੀਂ ਬਣਦੀ। ‘ਖੇਡਾਂ ਵਤਨ ਪੰਜਾਬ ਦੀਆਂ–2026’ ਨੇ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਹਰ ਉਮਰ ਵਰਗ ਨੂੰ ਖੇਡ ਮੈਦਾਨ ਨਾਲ ਜੋੜਨ ਲਈ ਮੰਚ ਪ੍ਰਦਾਨ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਗੋਇੰਦਵਾਲ ਵਿਖੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਮਾਵਾਂ - ਧੀਆਂ ਸਤਿਕਾਰ ਯੋਜਨਾ ਰਾਸ਼ੀ ਦੇ ਦੂਸਰੇ ਪੜਾਅ ਦੀ ਕਰਨਗੇ ਸ਼ੁਰੂਆਤ... ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਹਰਿਆਣਾ ਸੂਬੇ ਦੇ ਪ੍ਰਧਾਨ ਮੰਡੇਬਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
Ad Position 24