01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਮਧੂਵਨ ਵਾਟਿਕਾ ਸਕੂਲ ’ ਚ ਵਿਸ਼ਾਲ ਖ਼ੂਨਦਾਨ ਕੈਂਪ ਅੱਜ

ਨੂਰਪੁਰ ਬੇਦੀ, 1 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਸਵ. ਸੁਰਜੀਤ ਕੁਮਾਰ ਜੀ ਦੇ 78ਵੇਂ ਜਨਮਦਿਨ ਮੌਕੇ ਮਧੂਵਨ ਵਾਟਿਕਾ ਪਬਲਿਕ ਸਕੂਲ ਅਸਮਾਨਪੁਰ ਵਿਖੇ ਅੱਜ 2 ਅਕਤੂਬਰ ਨੂੰ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 02-10-2026
ਨੂਰਪੁਰ ਬੇਦੀ, 1 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਸਵ. ਸੁਰਜੀਤ ਕੁਮਾਰ ਜੀ ਦੇ 78ਵੇਂ ਜਨਮਦਿਨ ਮੌਕੇ ਮਧੂਵਨ ਵਾਟਿਕਾ ਪਬਲਿਕ ਸਕੂਲ ਅਸਮਾਨਪੁਰ ਵਿਖੇ ਅੱਜ 2 ਅਕਤੂਬਰ ਨੂੰ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਕੈਂਪ ਵਿਚ ਪੀ.ਜੀ.ਆਈ. ਚੰਡੀਗੜ੍ਹ ਬਲੱਡ ਬੈਂਕ ਦੀ ਟੀਮ ਵਲੋਂ ਖ਼ੂਨਦਾਨੀਆਂ ਤੋਂ ਖ਼ੂਨ ਇਕੱਤਰ ਕੀਤਾ ਜਾਵੇਗਾ। ਜਾਣਕਾਰੀ ਦਿੰਦਿਆਂ ਮੈਨੇਜਿੰਗ ਡਾਇਰੈਕਟਰ ਕੇਸ਼ਵ ਕੁਮਾਰ ਨੇ ਦੱਸਿਆ ਕਿ ਇਸ ਖ਼ੂਨਦਾਨ ਕੈਂਪ ਦੇ ਵਿਚ ਪੀ.ਜੀ.ਆਈ. ਚੰਡੀਗੜ੍ਹ ਬਲੱਡ ਬੈਂਕ ਦੀ ਟੀਮ ਪਹੁੰਚੇਗੀ। ਉੱਥੇ ਹੀ ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਖ਼ੂਨਦਾਨ ਕਰਨ ਅਤੇ ਇਸ ਨੇਕ ਕਾਰਜ ਵਿਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਸਕੂਲ ਚੇਅਰਮੈਨ ਅਮਿਤ ਚੱਢਾ, ਮੈਨੇਜਿੰਗ ਡਾਇਰੈਕਟਰ ਅਮਨ ਕੁਮਾਰ ਚੱਢਾ ਪ੍ਰਿੰਸੀਪਲ ਦੀਪਕ ਪੁਰੀ ਅਤੇ ਮੈਡਮ ਅਨੂ ਕੌਸ਼ਲ ਵਲੋਂ ਵੀ ਲੋਕਾਂ ਨੂੰ ਖ਼ੂਨਦਾਨ ਲਈ ਅੱਗੇ ਆਉਣ ਦੀ ਅਪੀਲ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਚੱਕਲਾਂ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਕਰਵਾਇਆ ਸਹੁੰ ਚੁੱਕ ਸਮਾਗਮ ਅਗਲੀ ਖ਼ਬਰ ਸਿਆਸੀ ਰੁਝੇਵਿਆਂ ’ ਚੋਂ ਸਮਾਂ ਕੱਢ ਕੇ ਗੋਲਡੀ ਮਿੱਤਲ ਦੇ ਘਰ ਪੁੱਜੇ ਹਰਜੋਤ ਬੈਂਸ ਆਪ੍ਰੇਸ਼ਨ ਉਪਰੰਤ ਉਨ੍ਹਾਂ ਦੀ ਪਤਨੀ ਦਾ...
Ad Position 24