ਪਿੰਡ ਚੱਕਲਾਂ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਕਰਵਾਇਆ ਸਹੁੰ ਚੁੱਕ ਸਮਾਗਮ
ਮੋਰਿੰਡਾ, 1 ਅਕਤੂਬਰ (ਤਰਲੋਚਨ ਸਿੰਘ ਕੰਗ)-ਪਿੰਡ ਚੱਕਲਾਂ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸਿਹਤ ਵਿਭਾਗ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਸਹੁੰ ਚੁੱਕ ਸਮਾਗਮ ਕਰਵਾਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਕਰਮਚਾਰੀ ਲਖਮਿੰਦਰ ਸਿੰਘ ਨੇ ਦੱਸਿਆ ਕਿ ਨਸ਼ਾ ਮੁਕਤ ਭਾਰਤ ਅਭਿਆਨ ਦਾ ਮੁੱਖ ਉਦੇਸ਼ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਦੱਸਣਾ ਹੈ।
ਮੋਰਿੰਡਾ, 1 ਅਕਤੂਬਰ (ਤਰਲੋਚਨ ਸਿੰਘ ਕੰਗ)-ਪਿੰਡ ਚੱਕਲਾਂ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸਿਹਤ ਵਿਭਾਗ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਸਹੁੰ ਚੁੱਕ ਸਮਾਗਮ ਕਰਵਾਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਕਰਮਚਾਰੀ ਲਖਮਿੰਦਰ ਸਿੰਘ ਨੇ ਦੱਸਿਆ ਕਿ ਨਸ਼ਾ ਮੁਕਤ ਭਾਰਤ ਅਭਿਆਨ ਦਾ ਮੁੱਖ ਉਦੇਸ਼ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਦੱਸਣਾ ਹੈ। ਉਹਨਾਂ ਦੱਸਿਆ ਕਿ ਨੌਜਵਾਨ ਦੇਸ਼ ਦੀ ਤਾਕਤ ਹਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ। ਉਹਨਾਂ ਦੱਸਿਆ ਕਿ ਮਾਤਾ-ਪਿਤਾ ਨੂੰ ਆਪਣੇ ਬੱਚਿਆਂ ਦਾ ਧਿਆਨ ਰੱਖਣਾ ਚਾਹੀਦਾ ਹੈ ਅਤੇ ਮਾੜੀ ਸੰਗਤ ਤੋਂ ਬੱਚਿਆਂ ਨੂੰ ਦੂਰ ਰੱਖਣਾ ਚਾਹੀਦਾ ਹੈ। ਨਸ਼ਾ ਇੱਕ ਗੰਭੀਰ ਸਮਾਜਿਕ ਅਤੇ ਸਿਹਤ ਸਮੱਸਿਆ ਹੈ, ਜਿਸਦਾ ਹੱਲ ਜਾਗਰੂਕਤਾ, ਸਹੀ ਇਲਾਜ, ਪਰਿਵਾਰਕ ਸਹਿਯੋਗ ਅਤੇ ਸਮਾਜ ਦੀ ਭਾਗੀਦਾਰੀ ਨਾਲ ਸੰਭਵ ਹੈ। ਇਸ ਮੌਕੇ ਹਾਜ਼ਰ ਵਿਅਕਤੀਆਂ ਵਲੋਂ ਨਸ਼ਿਆਂ ਤੋਂ ਦੂਰ ਰਹਿਣ ਦੀ ਸਹੁੰ ਚੁੱਕੀ।