01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਰਾਸ਼ਟਰਪਤੀ ਦੀ ਆਮਦ ਦੇ ਮੱਦੇਨਜ਼ਰ ਸ੍ਰੀ ਅਨੰਦਪੁਰ ਸਾਹਿਬ ’ ਚ 6 ਅਕਤੂਬਰ ਨੂੰ ‘ ਨੋ ਡਰੋਨ ’ ਅਤੇ ‘ ਨੋ ਫਲਾਈ ’ ਜ਼ੋਨ ਲਾਗੂ

ਰੂਪਨਗਰ, 1 ਅਕਤੂਬਰ (ਯਸ਼ਵੰਤ ਬੱਸੀ)-ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੂ ਦੀ 6 ਅਕਤੂਬਰ 2026 ਨੂੰ ਦਸ਼ਮੇਸ਼ ਮਾਰਸ਼ਲ ਅਕੈਡਮੀ, ਸ੍ਰੀ ਅਨੰਦਪੁਰ ਸਾਹਿਬ ਵਿਖੇ ਆਮਦ ਅਤੇ ਇਸ ਉਪਰੰਤ ਮਾਤਾ ਸ੍ਰੀ ਨੈਣਾ ਦੇਵੀ ਮੰਦਰ, ਹਿਮਾਚਲ ਪ੍ਰਦੇਸ਼ ਵਿਖੇ ਜਾਣ ਦੇ ਮੱਦੇਨਜ਼ਰ ਰਾਸ਼ਟਰਪਤੀ ਦੀ ਸੁਰੱਖਿਆ ਅਤੇ ਅਮਨ-ਕਾਨੂੰਨ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਅਦਿੱਤਿਆ ਡੇਚਲਵਾਲ ਵਲੋਂ ਸ੍ਰੀ ਅਨੰਦਪੁਰ ਸਾਹਿਬ ਉਪ ਮੰਡਲ ਦੇ ਖੇਤਰ ਵਿਚ 6 ਅਕਤੂਬਰ ਨੂੰ ‘ਨੋ ਡਰੋਨ ਜ਼ੋਨ’ ਅਤੇ ‘ਨੋ ਫਲਾਈ ਜ਼ੋਨ’ ਘੋਸ਼ਿਤ ਕੀਤਾ ਗਿਆ ਹੈ। ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਹ ਹੁਕਮ ਜਾਰੀ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 02-10-2026
ਰੂਪਨਗਰ, 1 ਅਕਤੂਬਰ (ਯਸ਼ਵੰਤ ਬੱਸੀ)-ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੂ ਦੀ 6 ਅਕਤੂਬਰ 2026 ਨੂੰ ਦਸ਼ਮੇਸ਼ ਮਾਰਸ਼ਲ ਅਕੈਡਮੀ, ਸ੍ਰੀ ਅਨੰਦਪੁਰ ਸਾਹਿਬ ਵਿਖੇ ਆਮਦ ਅਤੇ ਇਸ ਉਪਰੰਤ ਮਾਤਾ ਸ੍ਰੀ ਨੈਣਾ ਦੇਵੀ ਮੰਦਰ, ਹਿਮਾਚਲ ਪ੍ਰਦੇਸ਼ ਵਿਖੇ ਜਾਣ ਦੇ ਮੱਦੇਨਜ਼ਰ ਰਾਸ਼ਟਰਪਤੀ ਦੀ ਸੁਰੱਖਿਆ ਅਤੇ ਅਮਨ-ਕਾਨੂੰਨ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਅਦਿੱਤਿਆ ਡੇਚਲਵਾਲ ਵਲੋਂ ਸ੍ਰੀ ਅਨੰਦਪੁਰ ਸਾਹਿਬ ਉਪ ਮੰਡਲ ਦੇ ਖੇਤਰ ਵਿਚ 6 ਅਕਤੂਬਰ ਨੂੰ ‘ਨੋ ਡਰੋਨ ਜ਼ੋਨ’ ਅਤੇ ‘ਨੋ ਫਲਾਈ ਜ਼ੋਨ’ ਘੋਸ਼ਿਤ ਕੀਤਾ ਗਿਆ ਹੈ। ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਹ ਹੁਕਮ ਜਾਰੀ ਕੀਤਾ ਗਿਆ ਹੈ। ਹੁਕਮਾਂ ਅਨੁਸਾਰ ਸੁਰੱਖਿਆ ਦੇ ਮੱਦੇਨਜ਼ਰ ਸ੍ਰੀ ਅਨੰਦਪੁਰ ਸਾਹਿਬ ਦੇ ਨਿਰਧਾਰਤ ਖੇਤਰ ਵਿਚ ਡਰੋਨ ਅਤੇ ਹੋਰ ਉਡਣ ਵਾਲੇ ਉਪਕਰਨਾਂ ਦੀ ਵਰਤੋਂ ’ਤੇ ਪਾਬੰਦੀ ਰਹੇਗੀ। ਇਸ ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ ਸਬ-ਡਵੀਜ਼ਨ ਦੇ ਖੇਤਰ ਵਿਚ ਅਸਲਾ ਲੈ ਕੇ ਚੱਲਣ ’ਤੇ ਪੂਰਨ ਪਾਬੰਦੀ ਰਹੇਗੀ। ਇਨ੍ਹਾਂ ਹੁਕਮਾਂ ਤੋਂ ਕੇਵਲ ਸੀਨੀਅਰ ਪੁਲਿਸ ਕਪਤਾਨ, ਰੂਪਨਗਰ ਅਤੇ ਫੌਜੀ ਬਲਾਂ ਨੂੰ ਛੋਟ ਹੋਵੇਗੀ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ ਅਤੇ 6 ਅਕਤੂਬਰ 2026 ਨੂੰ ਪ੍ਰਭਾਵੀ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਇਆ, ਮਾਮਲਾ ਦਰਜ ਅਗਲੀ ਖ਼ਬਰ ਇੰਪਰੂਵਮੈਂਟ ਟਰੱਸਟ ਦੇ ਪੈਨਸ਼ਨਰਾਂ ਨੇ ਏ . ਡੀ . ਸੀ . ਨੂੰ ਦਿੱਤਾ ਮੰਗ - ਪੱਤਰ ਪੈਨਸ਼ਨ ਸਮੇਂ ਸਿਰ ਜਾਰੀ ਕਰਨ ਦੀ ਕੀਤੀ ਮ...
Ad Position 24