03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਜ਼ਿਲ੍ਹਾ ਪੱਧਰੀ ਖੇਡਾਂ ਵਤਨ ਪੰਜਾਬ-2026 ’ਚ ਬੀ.ਬੀ.ਐੱਮ.ਬੀ. ਮਿਡਲ ਸਕੂਲ ਗੰਗੂਵਾਲ ਦੀਆਂ ਦੋਵੇਂ ਟੀਮਾਂ ਨੇ ਮਾਰੀ ਬਾਜ਼ੀ

ਸ੍ਰੀ ਅਨੰਦਪੁਰ ਸਾਹਿਬ, 2 ਅਕਤੂਬਰ (ਕਰਨੈਲ ਸਿੰਘ)-ਜ਼ਿਲ੍ਹਾ ਪੱਧਰੀ ਖੇਡਾਂ ਵਤਨ ਪੰਜਾਬ-2026 ਤਹਿਤ ਰੂਪਨਗਰ ਵਿਖੇ ਕਰਵਾਏ ਜਾ ਰਹੇ ਖੇਡ ਮੁਕਾਬਲਿਆਂ ’ਚ ਬੀ. ਬੀ.

Ad Position 21
No active advertisement
ਅਜੀਤ ਡੈਸਕ 03-10-2026
ਸ੍ਰੀ ਅਨੰਦਪੁਰ ਸਾਹਿਬ, 2 ਅਕਤੂਬਰ (ਕਰਨੈਲ ਸਿੰਘ)-ਜ਼ਿਲ੍ਹਾ ਪੱਧਰੀ ਖੇਡਾਂ ਵਤਨ ਪੰਜਾਬ-2026 ਤਹਿਤ ਰੂਪਨਗਰ ਵਿਖੇ ਕਰਵਾਏ ਜਾ ਰਹੇ ਖੇਡ ਮੁਕਾਬਲਿਆਂ ’ਚ ਬੀ.ਬੀ.ਐਮ.ਬੀ. ਮਿਡਲ ਸਕੂਲ ਗੰਗੂਵਾਲ ਦੀਆਂ 14 ਸਾਲ ਵਰਗ ਮੁੰਡਿਆਂ ਅਤੇ ਕੁੜੀਆਂ ਦੀਆਂ ਦੋਵੇਂ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਬੱਡੀ ਨੈਸ਼ਨਲ ਸਟਾਈਲ ’ਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ’ਚ ਗੰਗੂਵਾਲ ਦੀਆਂ ਕੁੜੀਆਂ ਦੀ ਟੀਮ ਨੇ ਐਸ.ਓ.ਈ. ਕੀਰਤਪੁਰ ਸਾਹਿਬ ਦੀ ਮਜ਼ਬੂਤ ਟੀਮ ਨੂੰ ਬੇਹੱਦ ਰੋਮਾਂਚਕ ਮੁਕਾਬਲੇ ’ਚ 4 ਅੰਕਾਂ ਦੇ ਫ਼ਰਕ ਨਾਲ ਹਰਾਇਆ। ਮੈਚ ਦੇ ਪਹਿਲੇ ਹਾਫ ਵਿਚ ਗੰਗੂਵਾਲ ਦੀ ਟੀਮ 23-6 ਦੇ ਵੱਡੇ ਫ਼ਰਕ ਨਾਲ ਪਿੱਛੇ ਚੱਲ ਰਹੀ ਸੀ, ਪਰ ਖਿਡਾਰੀਆਂ ਨੇ ਹੌਸਲਾ ਨਹੀਂ ਹਾਰਿਆ। ਕੋਚਾਂ ਵਲੋਂ ਦਿੱਤੀ ਹੱਲਾਸ਼ੇਰੀ ਅਤੇ ਸਹੀ ਰਣਨੀਤੀ ਸਦਕਾ ਟੀਮ ਨੇ ਦੂਜੇ ਹਾਫ ’ਚ ਜ਼ਬਰਦਸਤ ਵਾਪਸੀ ਕਰਦਿਆਂ ਮੈਚ ਦਾ ਪਾਸਾ ਪਲਟ ਦਿੱਤਾ ਅਤੇ ਅੰਤ ’ਚ ਸ਼ਾਨਦਾਰ ਜਿੱਤ ਦਰਜ ਕੀਤੀ। ਇਸੇ ਤਰ੍ਹਾਂ ਸਕੂਲ ਦੀ ਲੜਕਿਆਂ ਦੀ ਟੀਮ ਨੇ ਵੀ ਆਪਣੇ ਵਿਰੋਧੀ ਖਿਡਾਰੀਆਂ ਨੂੰ ਇੱਕਤਰਫ਼ਾ ਮੁਕਾਬਲੇ ’ਚ ਮਾਤ ਦਿੰਦਿਆਂ ਸ਼ਾਨਦਾਰ ਜਿੱਤ ਹਾਸਲ ਕੀਤੀ ਅਤੇ ਪਹਿਲਾ ਸਥਾਨ ਆਪਣੇ ਨਾਮ ਕੀਤਾ। ਦੋਵੇਂ ਟੀਮਾਂ ਦੀ ਇਸ ਪ੍ਰਾਪਤੀ ਨਾਲ ਸਕੂਲ ’ਚ ਖੁਸ਼ੀ ਦੀ ਲਹਿਰ ਦੌੜ ਗਈ। ਇਸ ਸ਼ਾਨਦਾਰ ਸਫ਼ਲਤਾ ਦਾ ਸਿਹਰਾ ਟੀਮਾਂ ਦੇ ਕੋਚ ਅਤੇ ਮੁੱਖ ਅਧਿਆਪਕ ਦਲਜੀਤ ਸਿੰਘ ਵਲੋਂ ਸਹਾਇਕ ਅਧਿਆਪਕ ਅਮਰੀਕ ਸਿੰਘ ਦੀ ਮਿਹਨਤ ਅਤੇ ਸਮਰਪਣ ਨੂੰ ਦਿੱਤਾ ਗਿਆ। ਉਨ੍ਹਾਂ ਵੱਲੋਂ ਖਿਡਾਰੀਆਂ ਨੂੰ ਦਿੱਤੀ ਗਈ ਬਿਹਤਰੀਨ ਸਿਖਲਾਈ, ਸਹੀ ਮਾਰਗਦਰਸ਼ਨ ਅਤੇ ਲਗਾਤਾਰ ਹੌਸਲਾ ਅਫ਼ਜ਼ਾਈ ਨੇ ਦੋਵੇਂ ਟੀਮਾਂ ਨੂੰ ਇਸ ਮੁਕਾਮ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਮੁੱਖ ਅਧਿਆਪਕ ਦਲਜੀਤ ਸਿੰਘ ਨੇ ਸਮੁੱਚੀਆਂ ਟੀਮਾਂ ਅਤੇ ਸਟਾਫ਼ ਨੂੰ ਵਧਾਈ ਦਿੱਤੀ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸਥਾਨਿਕ ਵਧੀਕ ਸੁਪਰਡੈਂਟ ਇੰਜੀਨੀਅਰ ਗੁਰਚਰਨ ਸਿੰਘ, ਲੱਕੀ ਕਪਿਲਾ ਬਾਸੋਵਾਲ ਕਲੋਨੀ ਵਲੋਂ ਵੀ ਸਕੂਲ, ਖਿਡਾਰੀਆਂ ਅਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਐੱਨ.ਐੱਫ.ਐੱਲ. ਨੰਗਲ ਦੇ ਵਿਸਥਾਰ ਦੀ ਮੰਗ ਨੂੰ ਮਿਲੀ ਹਰੀ ਝੰਡੀ ਅਗਲੀ ਖ਼ਬਰ ਮਹਾਂਰਿਸ਼ੀ ਵਾਲਮੀਕਿ ਦਾ ਜਨਮ ਦਿਹਾੜਾ ਮਨਾਉਣ ਸਬੰਧੀ ਕੀਤਾ ਵਿਚਾਰ ਵਟਾਂਦਰਾ
Ad Position 24