03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਕਾਬੂ

ਮੋਰਿੰਡਾ, 2 ਅਕਤੂਬਰ (ਪ੍ਰਿਤਪਾਲ ਸਿੰਘ)-ਸਦਰ ਪੁਲਿਸ ਥਾਣਾ ਮੋਰਿੰਡਾ ਇੱਕ ਵਿਅਕਤੀ ਨੂੰ 10 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਐੱਨ. ਡੀ.

Ad Position 21
No active advertisement
ਅਜੀਤ ਡੈਸਕ 03-10-2026
ਮੋਰਿੰਡਾ, 2 ਅਕਤੂਬਰ (ਪ੍ਰਿਤਪਾਲ ਸਿੰਘ)-ਸਦਰ ਪੁਲਿਸ ਥਾਣਾ ਮੋਰਿੰਡਾ ਇੱਕ ਵਿਅਕਤੀ ਨੂੰ 10 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਮੁੱਖ ਅਫ਼ਸਰ ਥਾਣਾ ਸਦਰ ਮੋਰਿੰਡਾ ਇੰਸਪੈਕਟਰ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਸਮਰਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਕਾਰਵਾਈ ਕਰਦਿਆਂ ਮਨਪ੍ਰੀਤ ਸਿੰਘ ਉਰਫ਼ ਮਾਪੀ ਪੁੱਤਰ ਹਰਨੇਕ ਸਿੰਘ ਵਾਸੀ ਪਿੰਡ ਸਹੇੜੀ, ਥਾਣਾ ਸਿਟੀ ਮੋਰਿੰਡਾ, ਜ਼ਿਲ੍ਹਾ ਰੂਪਨਗਰ ਨੂੰ ਕਾਬੂ ਕੀਤਾ। ਪੁਲਿਸ ਅਨੁਸਾਰ ਉਸ ਦੇ ਕਬਜ਼ੇ ਵਿਚੋਂ 10 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਸਦਰ ਮੋਰਿੰਡਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਔਤਫਤੀਸ਼ ਜਾਰੀ ਹੈ। ਇਸੇ ਤਰ੍ਹਾਂ ਪੁਲਿਸ ਵਲੋਂ 27 ਸਤੰਬਰ 2026 ਨੂੰ ਵੀ ਨਸ਼ੀਲੇ ਪਦਾਰਥਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਸੀ। ਐਸ.ਆਈ. ਸੰਜੀਵ ਕੁਮਾਰ, ਇੰਚਾਰਜ ਪੁਲਿਸ ਚੌਕੀ ਲੁਠੇੜੀ, ਨੇ ਪੁਲਿਸ ਪਾਰਟੀ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 5.15 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਸੀ। ਇਸ ਸਬੰਧੀ ਮੁਕੱਦਮਾ ਦਰਜ ਕੀਤਾ ਗਿਆ ਸੀ। ਮੁੱਖ ਅਫ਼ਸਰ ਥਾਣਾ ਸਦਰ ਮੋਰਿੰਡਾ ਸਿਮਰਨਜੀਤ ਸਿੰਘ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੀ ਰੋਕਥਾਮ ਲਈ ਪੁਲਿਸ ਦਾ ਸਹਿਯੋਗ ਕੀਤਾ ਜਾਵੇ ਅਤੇ ਮਾੜੇ ਅਨਸਰਾਂ ਜਾਂ ਨਸ਼ਿਆਂ ਸਬੰਧੀ ਕੋਈ ਵੀ ਜਾਣਕਾਰੀ ਪੁਲਿਸ ਨਾਲ ਸਾਂਝੀ ਕੀਤੀ ਜਾਵੇ, ਤਾਂ ਜੋ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਪ੍ਰਭਾਵਸ਼ਾਲੀ ਢੰਗ ਨਾਲ ਕਾਰਵਾਈ ਕੀਤੀ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੁਲਿਸ ਦੇ ਲੀਗਲ ਸੈੱਲ ਵਿਚ ਤਾਇਨਾਤ ਸ਼ਿਵਜੋਤ ਮੋਦਗਿਲ ਦੀ ਹੋਈ ਬੇਵਕਤੀ ਮੌਤ ਅਗਲੀ ਖ਼ਬਰ ਹਲਕਾ ਇੰਚਾਰਜ ਜਸਵੀਰ ਸਿੰਘ ਗੜ੍ਹੀ ਵਲੋਂ ਸ੍ਰੀ ਚਮਕੌਰ ਸਾਹਿਬ ਦੀ ਦਾਣਾ ਮੰਡੀ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾ...
Ad Position 24