03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਆਈ . ਈ . ਟੀ . ਭੱਦਲ ਟੈਕਨੀਕਲ ਕੈਂਪਸ ਦੇ ਵਿਦਿਆਰਥੀਆਂ ਨੇ ਕੀਤਾ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਦਾ ਉਦਯੋਗਿਕ ਦੌਰਾ

ਪੁਰਖਾਲੀ, 2 ਅਕਤੂਬਰ (ਅੰਮ੍ਰਿਤਪਾਲ ਸਿੰਘ ਬੰਟੀ)-ਆਈ. ਈ.

Ad Position 21
No active advertisement
ਅਜੀਤ ਡੈਸਕ 03-10-2026
ਪੁਰਖਾਲੀ, 2 ਅਕਤੂਬਰ (ਅੰਮ੍ਰਿਤਪਾਲ ਸਿੰਘ ਬੰਟੀ)-ਆਈ.ਈ.ਟੀ. ਭੱਦਲ ਟੈਕਨੀਕਲ ਕੈਂਪਸ ਰੋਪੜ ਦੇ ਇਲੈਕਟ੍ਰੀਕਲ ਅਤੇ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਵਲੋਂ ਬੀ.ਟੈੱਕ ਅਤੇ ਡਿਪਲੋਮਾ ਕੋਰਸਾਂ ਦੇ ਵਿਦਿਆਰਥੀਆਂ ਲਈ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੋਪੜ ਵਿਖੇ ਇੱਕ ਉਦਯੋਗਿਕ ਦੌਰਾ ਕਰਵਾਇਆ ਗਿਆ। ਇਸ ਮੌਕੇ ਵਿਸ਼ਾਲ ਅਰੋੜਾ, ਡੀਨ ਅਕਾਦਮਿਕ ਨੇ ਕਿਹਾ ਕਿ ਉਦਯੋਗਿਕ ਦੌਰੇ ਆਧੁਨਿਕ ਸਿੱਖਿਆ ਪ੍ਰਣਾਲੀ ਦਾ ਇੱਕ ਮਹੱਤਵਪੂਰਨ ਹਿੱਸਾ ਹਨ। ਅਜਿਹੇ ਦੌਰਿਆਂ ਰਾਹੀਂ ਵਿਦਿਆਰਥੀਆਂ ਨੂੰ ਉਦਯੋਗਿਕ ਵਾਤਾਵਰਣ, ਤਕਨੀਕੀ ਪ੍ਰਕਿਰਿਆਵਾਂ, ਕੰਮ ਕਰਨ ਦੇ ਢੰਗ, ਸੁਰੱਖਿਆ ਮਾਪਦੰਡਾਂ ਅਤੇ ਵੱਖ-ਵੱਖ ਵਿਭਾਗਾਂ ਵਿਚਕਾਰ ਆਪਸੀ ਤਾਲਮੇਲ ਨੂੰ ਨੇੜਿਓਂ ਸਮਝਣ ਦਾ ਮੌਕਾ ਮਿਲਦਾ ਹੈ। ਇਸ ਦੌਰੇ ਦੌਰਾਨ ਸ਼੍ਰੀਮਤੀ ਜਸਵੰਤ ਕੌਰ ਸਹਾਇਕ ਇੰਜੀਨੀਅਰ ਵਲੋਂ ਵਿਦਿਆਰਥੀਆਂ ਨੂੰ ਥਰਮਲ ਪਾਵਰ ਪਲਾਂਟ ਦੀ ਕਾਰਜ ਪ੍ਰਣਾਲੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਵਿਦਿਆਰਥੀਆਂ ਨੂੰ ਥਰਮਲ ਪਾਵਰ ਉਤਪਾਦਨ ਦੀ ਪ੍ਰਕਿਰਿਆ, ਬਾਇਲਰ ਦਾ ਸੰਚਾਲਨ, ਭਾਫ਼ ਉਤਪਾਦਨ, ਟਰਬਾਈਨ ਪ੍ਰਣਾਲੀ, ਜਨਰੇਟਰ, ਕੰਡੈਂਸਰ ਅਤੇ ਪਲਾਂਟ ਦੇ ਹੋਰ ਮਹੱਤਵਪੂਰਨ ਤਕਨੀਕੀ ਉਪਕਰਣਾਂ ਬਾਰੇ ਜਾਣੂੰ ਕਰਵਾਇਆ ਗਿਆ। ਡਾਇਰੈਕਟਰ ਕੈਂਪਸ ਡਾ. ਐਸ.ਐਸ. ਬਿੰਦਰਾ ਨੇ ਕਿਹਾ ਕਿ ਉਦਯੋਗਿਕ ਦੌਰੇ ਵਿਦਿਆਰਥੀਆਂ ਦੀ ਸਿੱਖਿਆ ਨੂੰ ਹੋਰ ਵਿਵਹਾਰਕ ਅਤੇ ਪ੍ਰਭਾਵਸ਼ਾਲੀ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਵਿਚ ਉਦਯੋਗਿਕ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਭਵਿੱਖ ਦੇ ਰੋਜ਼ਗਾਰ ਅਤੇ ਕਰੀਅਰ ਦੀਆਂ ਚੁਣੌਤੀਆਂ ਲਈ ਤਿਆਰ ਕਰਨ ਵਿਚ ਵੀ ਸਹਾਇਕ ਹੁੰਦੀਆਂ ਹਨ। ਇਸ ਮੌਕੇ ਡਾ. ਗੁਰਪ੍ਰੀਤ ਸਿੰਘ, ਗਰੁੱਪ ਡਾਇਰੈਕਟਰ (ਅਕਾਦਮਿਕ) ਨੇ ਇਲੈਕਟਰੀਕਲ ਅਤੇ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਵਲੋਂ ਕਰਵਾਏ ਗਏ ਇਸ ਉਦਯੋਗਿਕ ਦੌਰੇ ਦੀ ਸ਼ਲਾਘਾ ਕੀਤੀ। ਇਸ ਮੌਕੇ ਓਂਕਾਰ ਸਿੰਘ ਪ੍ਰਿੰਸੀਪਲ ਡਿਪਲੋਮਾ, ਪਵਨਦੀਪ ਕੌਰ, ਰਜਨੀ, ਹਰਜੀਤ ਸਿੰਘ ਸਮੇਤ ਹੋਰ ਅਧਿਆਪਕ ਅਤੇ ਸਟਾਫ਼ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਸਕੂਲ ਜੰਡ ਸਾਹਿਬ ਵਿਖੇ ਪ੍ਰੀ - ਨਰਸਰੀ ਤੇ ਨਰਸਰੀ ਦੀ ਨਵੀਂ ਰਜਿਸਟਰੇਸ਼ਨ ਸ਼ੁਰੂ ਅਗਲੀ ਖ਼ਬਰ ਪੰਜਾਬ ਪੁਲਿਸ ਦੇ ਲੀਗਲ ਸੈੱਲ ਵਿਚ ਤਾਇਨਾਤ ਸ਼ਿਵਜੋਤ ਮੋਦਗਿਲ ਦੀ ਹੋਈ ਬੇਵਕਤੀ ਮੌਤ
Ad Position 24