ਡੇਂਗੂ ਅਤੇ ਮਲੇਰੀਆ ਤੋਂ ਬਚਾਅ ਲਈ ਸਿਹਤ ਵਿਭਾਗ ਦੀ ਟੀਮ ਨੇ ਲੋਕਾਂ ਨੂੰ ਕੀਤਾ ਜਾਗਰੂਕ
ਪੁਰਖਾਲੀ, 2 ਅਕਤੂਬਰ (ਅੰਮ੍ਰਿਤਪਾਲ ਸਿੰਘ ਬੰਟੀ)-ਪ੍ਰਾਇਮਰੀ ਹੈਲਥ ਸੈਂਟਰ ਪੁਰਖਾਲੀ ਅਧੀਨ ਚੱਲ ਰਹੇ ਤੰਦਰੁਸਤ ਪੰਜਾਬ ਸਿਹਤ ਕੇਂਦਰ ਹਿਰਦਾਪੁਰ ਦੀ ਟੀਮ ਵਲੋਂ ਹਿਰਦਾਪੁਰ ਵਿਖੇ ਲੋਕਾਂ ਨੂੰ ਡੇਂਗੂ, ਮਲੇਰੀਆ, ਵਾਟਰਬੌਰਨ ਅਤੇ ਵੈਕਟਰਬੌਰਨ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਜਿੱਥੇ ਲੋਕਾਂ ਨੂੰ ਬਿਮਾਰੀਆਂ ਦੇ ਲੱਛਣਾਂ ਅਤੇ ਬਚਾਅ ਬਾਰੇ ਜਾਣਕਾਰੀ ਦਿੱਤੀ ਗਈ, ਉੱਥੇ ਹੀ ਮੱਛਰਾਂ ਦੇ ਖਾਤਮੇ ਲਈ ਲਾਰਵੀਸਾਈਡ ਦਵਾਈ ਦੀ ਸਪਰੇਅ ਵੀ ਕਰਵਾਈ ਗਈ।
ਪੁਰਖਾਲੀ, 2 ਅਕਤੂਬਰ (ਅੰਮ੍ਰਿਤਪਾਲ ਸਿੰਘ ਬੰਟੀ)-ਪ੍ਰਾਇਮਰੀ ਹੈਲਥ ਸੈਂਟਰ ਪੁਰਖਾਲੀ ਅਧੀਨ ਚੱਲ ਰਹੇ ਤੰਦਰੁਸਤ ਪੰਜਾਬ ਸਿਹਤ ਕੇਂਦਰ ਹਿਰਦਾਪੁਰ ਦੀ ਟੀਮ ਵਲੋਂ ਹਿਰਦਾਪੁਰ ਵਿਖੇ ਲੋਕਾਂ ਨੂੰ ਡੇਂਗੂ, ਮਲੇਰੀਆ, ਵਾਟਰਬੌਰਨ ਅਤੇ ਵੈਕਟਰਬੌਰਨ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਜਿੱਥੇ ਲੋਕਾਂ ਨੂੰ ਬਿਮਾਰੀਆਂ ਦੇ ਲੱਛਣਾਂ ਅਤੇ ਬਚਾਅ ਬਾਰੇ ਜਾਣਕਾਰੀ ਦਿੱਤੀ ਗਈ, ਉੱਥੇ ਹੀ ਮੱਛਰਾਂ ਦੇ ਖਾਤਮੇ ਲਈ ਲਾਰਵੀਸਾਈਡ ਦਵਾਈ ਦੀ ਸਪਰੇਅ ਵੀ ਕਰਵਾਈ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਹੈਲਥ ਸੁਪਰਵਾਈਜ਼ਰ ਜਗਦੀਸ਼ ਸਿੰਘ, ਸੁਪਰਵਾਈਜਰ ਪ੍ਰੋਮਿਲਾ ਦੇਵੀ, ਸੀ.ਐਚ.ਓ. ਰਾਜਪਾਲ ਕੌਰ ਅਤੇ ਏ.ਐਨ.ਐਮ. ਹਰਜੀਤ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਡੇਂਗੂ ਅਤੇ ਮਲੇਰੀਆ ਦੀ ਰੋਕਥਾਮ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਕੜੀ ਤਹਿਤ ਟੀਮਾਂ ਵਲੋਂ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਦਵਾਈਆਂ ਦੀ ਸਪਰੇਅ ਕੀਤੀ ਜਾ ਰਹੀ ਹੈ। ਸਿਹਤ ਵਿਭਾਗ ਦੀ ਟੀਮ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਘਰਾਂ ਅਤੇ ਆਲੇ-ਦੁਆਲੇ ਦੀ ਸਾਫ਼-ਸਫ਼ਾਈ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਘਰਾਂ ਦੇ ਆਸ-ਪਾਸ ਪਾਣੀ ਨਾ ਖੜ੍ਹਾ ਹੋਣ ਦਿੱਤਾ ਜਾਵੇ ਤਾਂ ਜੋ ਮੱਛਰਾਂ ਦੀ ਪੈਦਾਵਾਰ ਨੂੰ ਰੋਕ ਕੇ ਵਾਇਰਲ ਬੁਖਾਰ ਤੋਂ ਬਚਿਆ ਜਾ ਸਕੇ। ਇਸ ਮੌਕੇ ਆਸ਼ਾ ਵਰਕਰ ਕੁਲਵਿੰਦਰ ਕੌਰ, ਕੁਲਦੀਪ ਸਿੰਘ ਸਮੇਤ ਹੋਰ ਪਿੰਡ ਵਾਸੀ ਅਤੇ ਇਲਾਕਾ ਵਾਸੀ ਹਾਜ਼ਰ ਸਨ।