ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਅਗਲੇ ਪੜਾਅ ਤਹਿਤ ਪਿੰਡਾਂ ਵਿਚ ਕੀਤੀਆਂ ਜਾਗਰੂਕਤਾ ਮੀਟਿੰਗਾਂ ਪਿੰਡ ਪੱਧਰ ’ਤੇ
ਨੂਰਪੁਰ ਬੇਦੀ, 2 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਅਗਲੇ ਪੜਾਅ ਤਹਿਤ ਪਿੰਡ ਪੱਧਰ ’ਤੇ ਜਾਗਰੂਕਤਾ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਗਿਆ ਹੈ। ਇਸ ਤਹਿਤ ਪ੍ਰਸ਼ਾਸਨ ਅਤੇ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਵਲੋਂ ਪਿੰਡਾਂ ਵਿਚ ਲੋਕਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਨਸ਼ਾ ਵਿਰੋਧੀ ਗਤੀਵਿਧੀਆਂ ਅਤੇ ਨਸ਼ਿਆਂ ਦੀ ਰੋਕਥਾਮ ਲਈ ਸਮਾਜ ਦੀ ਭੂਮਿਕਾ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।
ਪ
ਪਿੰਡਾਂ ਵਿਚ ਕਰਵਾਈਆਂ ਗਈਆਂ ਜਾਗਰੂਕਤਾ ਮੀਟਿੰਗਾਂ ਦੌਰਾਨ ਕੋਆਰਡੀਨੇਟਰ ਅਵਤਾਰ ਸਿੰਘ ਕੂੰਨਰ ਅਤੇ ਹਾਜ਼ਰ ਅਧਿਕਾਰੀ ਤੇ ਪਿੰਡ ਵਾਸੀ। ਤਸਵੀਰ: ਢੀਂਡਸਾ
03-10-2026
ਨੂਰਪੁਰ ਬੇਦੀ, 2 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਅਗਲੇ ਪੜਾਅ ਤਹਿਤ ਪਿੰਡ ਪੱਧਰ ’ਤੇ ਜਾਗਰੂਕਤਾ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਗਿਆ ਹੈ। ਇਸ ਤਹਿਤ ਪ੍ਰਸ਼ਾਸਨ ਅਤੇ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਵਲੋਂ ਪਿੰਡਾਂ ਵਿਚ ਲੋਕਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਨਸ਼ਾ ਵਿਰੋਧੀ ਗਤੀਵਿਧੀਆਂ ਅਤੇ ਨਸ਼ਿਆਂ ਦੀ ਰੋਕਥਾਮ ਲਈ ਸਮਾਜ ਦੀ ਭੂਮਿਕਾ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸੇ ਲੜੀ ਤਹਿਤ ਬਲਾਕ ਨੂਰਪੁਰ ਬੇਦੀ ਦੇ ਪਿੰਡ ਜਟਵਾਹੜ੍ਹ, ਗਰੇਵਾਲ, ਧਮਾਣਾ, ਗੋਲੂ ਮਾਜਰਾ, ਨੋਧੇਮਾਜਰਾ ਅਤੇ ਮਾਧੋਪੁਰ ਵਿਖੇ ਜਾਗਰੂਕਤਾ ਮੀਟਿੰਗਾਂ ਕਰਵਾਈਆਂ ਗਈਆਂ। ਲੋਕਾਂ ਨੂੰ ਸੰਬੋਧਨ ਕਰਦਿਆਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹਲਕਾ ਕੋਆਰਡੀਨੇਟਰ ਅਵਤਾਰ ਸਿੰਘ ਕੂੰਨਰ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਨੂੰ ਸਫਲ ਬਣਾਉਣ ਲਈ ਪਿੰਡਾਂ ਦੇ ਲੋਕਾਂ ਦੀ ਸਰਗਰਮ ਸ਼ਮੂਲੀਅਤ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪਰਿਵਾਰਾਂ, ਪੰਚਾਇਤਾਂ, ਸਮਾਜਿਕ ਸੰਸਥਾਵਾਂ ਅਤੇ ਆਮ ਲੋਕਾਂ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਹੋ ਰਹੀਆਂ ਇਹ ਮੀਟਿੰਗਾਂ ਲੋਕਾਂ ਨੂੰ ਨਸ਼ਿਆਂ ਦੇ ਨੁਕਸਾਨਾਂ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਾਂਝੀ ਜ਼ਿੰਮੇਵਾਰੀ ਦੀ ਭਾਵਨਾ ਵੀ ਪੈਦਾ ਕਰ ਰਹੀਆਂ ਹਨ। ਅਵਤਾਰ ਸਿੰਘ ਕੂੰਨਰ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਜਿੱਥੇ ਕਾਨੂੰਨੀ ਕਾਰਵਾਈ ਜ਼ਰੂਰੀ ਹੈ, ਉੱਥੇ ਹੀ ਸਮਾਜਿਕ ਜਾਗਰੂਕਤਾ ਵੀ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਧਿਆਨ ਵਿਚ ਨਸ਼ਿਆਂ ਦੀ ਵਿਕਰੀ ਜਾਂ ਤਸਕਰੀ ਸਬੰਧੀ ਕੋਈ ਜਾਣਕਾਰੀ ਆਉਂਦੀ ਹੈ ਤਾਂ ਉਹ ਸਬੰਧਤ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਪੁਲਸ ਨੂੰ ਇਸ ਬਾਰੇ ਸੂਚਿਤ ਕਰਨ। ਉਨ੍ਹਾਂ ਦੱਸਿਆ ਕਿ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਜਾਗਰੂਕਤਾ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਰਹੇਗਾ। ਪੰਚਾਇਤਾਂ ਨੂੰ ਵੀ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ ਕਰਵਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਤਾਂ ਜੋ ਪਿੰਡ ਪੱਧਰ ’ਤੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜਿਆ ਜਾ ਸਕੇ। ਇਸ ਮੌਕੇ ਬੀ.ਡੀ.ਪੀ.ਓ. ਅਮਰੀਕ ਸਿੰਘ, ਸੈਕਟਰੀ ਹਰਪ੍ਰੀਤ ਸਿੰਘ, ਸਬ ਇੰਸਪੈਕਟਰ ਭਾਟੀਆ, ਏ.ਐਸ.ਆਈ. ਦਿਲਬਾਗ ਸਿੰਘ, ਸਿਹਤ ਵਿਭਾਗ ਤੋਂ ਡਾਕਟਰ ਬਲਜੀਤ ਸਿੰਘ, ਪਰਮਿੰਦਰ ਸਿੰਘ, ਡਾਇਰੈਕਟਰ ਦਿਲਬਾਗ ਸਿੰਘ, ਸਰਪੰਚ ਮੋਹਨ ਕੌਰ ਜਟਵਾਹੜ੍ਹ, ਸਰਪੰਚ ਗੁਰਮੀਤ ਕੌਰ, ਸਰਪੰਚ ਕਰਮਜੀਤ ਕੌਰ, ਸਰਪੰਚ ਸ਼ਿੰਦਰ ਕੌਰ, ਸਰਪੰਚ ਸੁਖਵਿੰਦਰ ਸਿੰਘ, ਧਰਮਪਾਲ, ਜਗਤ ਸਿੰਘ ਅਤੇ ਅਮਰੀਕ ਸਿੰਘ ਸਮੇਤ ਹੋਰ ਅਧਿਕਾਰੀ, ਪੰਚਾਇਤੀ ਨੁਮਾਇੰਦੇ ਅਤੇ ਪਿੰਡ ਵਾਸੀ ਹਾਜ਼ਰ ਸਨ।