ਭਾਸ਼ਣ ਮੁਕਾਬਲਿਆਂ ਵਿਚ ਡੀ.ਏ.ਵੀ. ਦੇ ਵਿਦਿਆਰਥੀਆਂ ਦਾ ਵਧੀਆ ਪ੍ਰਦਰਸ਼ਨ
ਰੂਪਨਗਰ, 2 ਅਕਤੂਬਰ (ਯਸ਼ਵੰਤ ਬੱਸੀ)-ਸੈਣੀ ਚੈਰੀਟੇਬਲ ਐਜੂਕੇਸ਼ਨ ਟਰੱਸਟ ਵਲੋਂ ਚਲੰਤ ਮਾਮਲਿਆਂ ਤੇ ਪੰਜਾਬੀ ਭਾਸ਼ਾ ਦੇ ਵਿਸ਼ੇ ‘ਅਜੋਕੇ ਪੰਜਾਬ ਵਿਚ ਬੇਰੁਜ਼ਗਾਰੀ ਦੀ ਸਮੱਸਿਆ ਅਤੇ ਇਸਦੇ ਕਾਰਣ’ ਅਤੇ ਅੰਗਰੇਜ਼ੀ ਭਾਸ਼ਾ ਦੇ ਵਿਸ਼ੇ ’ ਜ਼ੈਨ-ਜੀ ਹੜਤਾਲ ਦਾ ਭਾਰਤ ਦੇ ਸਮਾਜਿਕ ਤੇ ਰਾਜਨੀਤਿਕ ਜੀਵਨ ਤੇ ਪ੍ਰਭਾਵ’ ਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਅੰਗਰੇਜ਼ੀ ਭਾਸ਼ਾ ਦੇ ਸੀਨੀਅਰ ਵਰਗ ਦੇ ਭਾਸ਼ਣ ਮੁਕਾਬਲੇ ਵਿਚ ਡੀ.
ਰੂਪਨਗਰ, 2 ਅਕਤੂਬਰ (ਯਸ਼ਵੰਤ ਬੱਸੀ)-ਸੈਣੀ ਚੈਰੀਟੇਬਲ ਐਜੂਕੇਸ਼ਨ ਟਰੱਸਟ ਵਲੋਂ ਚਲੰਤ ਮਾਮਲਿਆਂ ਤੇ ਪੰਜਾਬੀ ਭਾਸ਼ਾ ਦੇ ਵਿਸ਼ੇ ‘ਅਜੋਕੇ ਪੰਜਾਬ ਵਿਚ ਬੇਰੁਜ਼ਗਾਰੀ ਦੀ ਸਮੱਸਿਆ ਅਤੇ ਇਸਦੇ ਕਾਰਣ’ ਅਤੇ ਅੰਗਰੇਜ਼ੀ ਭਾਸ਼ਾ ਦੇ ਵਿਸ਼ੇ ’ ਜ਼ੈਨ-ਜੀ ਹੜਤਾਲ ਦਾ ਭਾਰਤ ਦੇ ਸਮਾਜਿਕ ਤੇ ਰਾਜਨੀਤਿਕ ਜੀਵਨ ਤੇ ਪ੍ਰਭਾਵ’ ਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਅੰਗਰੇਜ਼ੀ ਭਾਸ਼ਾ ਦੇ ਸੀਨੀਅਰ ਵਰਗ ਦੇ ਭਾਸ਼ਣ ਮੁਕਾਬਲੇ ਵਿਚ ਡੀ.ਏ.ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੀ ਬਾਰ੍ਹਵੀਂ ਸਾਇੰਸ ਦੀ ਵਿਦਿਆਰਥਣ ਰੀਤੀਕਾ ਨੇ ਦੂਜਾ ਸਥਾਨ ਤੇ ਪੰਜਾਬੀ ਭਾਸ਼ਾ ਦੇ ਭਾਸ਼ਣ ਮੁਕਾਬਲੇ ਵਿਚ ਬਾਰ੍ਹਵੀਂ ਆਰਟਸ ਦੀ ਵਿਦਿਆਰਥਣ ਸੋਮਯਾ ਪਾਂਡੇ ਨੇ ਦੂਜਾ ਸਥਾਨ ਹਾਸਲ ਕੀਤਾ। ਸਕੂਲ ਪ੍ਰਿੰਸੀਪਲ ਸ੍ਰੀਮਤੀ ਸੰਗੀਤਾ ਰਾਣੀ ਨੇ ਇਹਨਾਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸਟਾਫ਼ ਮੈਂਬਰ ਹਾਜ਼ਰ ਸਨ। 01ਆਰਪੀਆਰ44 ਵਿਦਿਆਰਥਣਾਂ ਨੂੰ ਸਨਮਾਨਿਤ ਕਰਦੇ ਹੋਏ ਸਕੂਲ ਪ੍ਰਿੰਸੀਪਲ ਅਤੇ ਸਟਾਫ਼।