02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਪਿੰਡ ਗੋਪਾਲਪੁਰ ਤੋਂ ਹਿਆਤਪੁਰ ਤੱਕ 32 ਲੱਖ ਦੀ ਲਾਗਤ ਨਾਲ ਸੜਕ ’ਤੇ ਲੁੱਕ ਪਾਉਣ ਦਾ ਕੰਮ ਸ਼ੁਰੂ

ਨੂਰਪੁਰ ਬੇਦੀ, 2 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਿੰਡ ਗੋਪਾਲਪੁਰ ਮੇਨ ਰੋਡ ਤੋਂ ਪਿੰਡ ਹਿਆਤਪੁਰ ਨੂੰ ਜਾਣ ਵਾਲੀ ਲਿੰਕ ਸੜਕ ’ਤੇ ਲੁੱਕ ਪਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਲਗਭਗ 1.

Ad Position 21
No active advertisement
ਅਜੀਤ ਡੈਸਕ 03-10-2026
ਨੂਰਪੁਰ ਬੇਦੀ, 2 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਿੰਡ ਗੋਪਾਲਪੁਰ ਮੇਨ ਰੋਡ ਤੋਂ ਪਿੰਡ ਹਿਆਤਪੁਰ ਨੂੰ ਜਾਣ ਵਾਲੀ ਲਿੰਕ ਸੜਕ ’ਤੇ ਲੁੱਕ ਪਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਲਗਭਗ 1.95 ਕਿੱਲੋਮੀਟਰ ਲੰਬੀ ਇਸ ਸੜਕ ਦੇ ਨਿਰਮਾਣ ’ਤੇ ਕਰੀਬ 32 ਲੱਖ ਰੁਪਏ ਦੀ ਲਾਗਤ ਆਵੇਗੀ। ਸਬੰਧਿਤ ਪਿੰਡਾਂ ਦੀਆਂ ਪੰਚਾਇਤਾਂ ਅਨੁਸਾਰ ਲਗਭਗ 10 ਸਾਲਾਂ ਬਾਅਦ ਇਸ ਸੜਕ ਨੂੰ ਲੁੱਕ ਪਾਉਣ ਦੀ ਸਹੂਲਤ ਮਿਲ ਰਹੀ ਹੈ, ਜਿਸ ਕਾਰਨ ਇਲਾਕਾ ਵਾਸੀਆਂ ਵਿਚ ਖੁਸ਼ੀ ਪਾਈ ਜਾ ਰਹੀ ਹੈ। ਨਿਰਮਾਣ ਕਾਰਜ ਨਾਲ ਜੁੜੇ ਲੋਕਾਂ ਅਨੁਸਾਰ ਸੜਕ ਦਾ ਕੰਮ ਦੋ ਦਿਨਾਂ ਅੰਦਰ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਇਸ ਮੌਕੇ ਪਿੰਡ ਦੇ ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕ੍ਰਿਸ਼ਨ ਸਿੰਘ ਨੇ ਕਿਹਾ ਕਿ ਲੰਬੇ ਸਮੇਂ ਤੋਂ ਇਸ ਸੜਕ ਦੀ ਹਾਲਤ ਵਿਚ ਸੁਧਾਰ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਸੀ। ਸੜਕ ’ਤੇ ਲੁੱਕ ਪੈਣ ਨਾਲ ਦੋਵਾਂ ਪਿੰਡਾਂ ਦੇ ਲੋਕਾਂ ਨੂੰ ਆਵਾਜਾਈ ਵਿਚ ਸਹੂਲਤ ਮਿਲੇਗੀ ਅਤੇ ਰੋਜ਼ਾਨਾ ਆਉਣ-ਜਾਣ ਵਾਲੇ ਰਾਹਗੀਰਾਂ ਨੂੰ ਵੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਸੜਕਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਹੋਣਾ ਪਿੰਡਾਂ ਦੇ ਵਿਕਾਸ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਨਿਰਮਾਣ ਕਾਰਜ ਮਿਆਰੀ ਢੰਗ ਨਾਲ ਨੇਪਰੇ ਚੜ੍ਹੇਗਾ ਅਤੇ ਲੋਕਾਂ ਨੂੰ ਲੰਬੇ ਸਮੇਂ ਤੱਕ ਇਸ ਦਾ ਲਾਭ ਮਿਲੇਗਾ। ਦੋਵਾਂ ਆਗੂਆਂ ਨੇ ਸੜਕ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਲਈ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦਾ ਧੰਨਵਾਦ ਕੀਤਾ। ਇਸ ਮੌਕੇ ਦੋਵਾਂ ਪਿੰਡਾਂ ਦੀ ਸਮੁੱਚੀ ਪੰਚਾਇਤ ਨੇ ਵੀ ਵਿਧਾਇਕ ਦਿਨੇਸ਼ ਚੱਢਾ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਸੜਕ ਦਾ ਨਿਰਮਾਣ ਮੁਕੰਮਲ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਦੀ ਬਿਹਤਰ ਸਹੂਲਤ ਮਿਲੇਗੀ।
Ad Position 22
No active advertisement
ਪਿਛਲੀ ਖ਼ਬਰ ਪਿੰਡ ਤਖਤਗੜ੍ਹ ਵਿਖੇ ‘ਮਾਨ ਦੇ ਮੁਨਾਫ਼ੇ’ ਪ੍ਰੋਗਰਾਮ ਤਹਿਤ ਮਹਿਲਾਵਾਂ ਦੀ ਮੀਟਿੰਗ ਅਗਲੀ ਖ਼ਬਰ ਲੈਬ ਟੈੱਸਟਾਂ ’ਚ ਸਰਸਾ ਨਦੀ ਰਾਹੀਂ ਸਤਲੁਜ ਦਰਿਆ ’ਚ ਸੀਵਰੇਜ ਪੈਣ ਦਾ ਦਾਅਵਾ
Ad Position 24