02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਪਿੰਡ ਤਖਤਗੜ੍ਹ ਵਿਖੇ ‘ਮਾਨ ਦੇ ਮੁਨਾਫ਼ੇ’ ਪ੍ਰੋਗਰਾਮ ਤਹਿਤ ਮਹਿਲਾਵਾਂ ਦੀ ਮੀਟਿੰਗ

ਨੂਰਪੁਰ ਬੇਦੀ, 2 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ‘ਮਾਨ ਦੇ ਮੁਨਾਫ਼ੇ’ ਪ੍ਰੋਗਰਾਮ ਤਹਿਤ ਪਿੰਡ ਤਖਤਗੜ੍ਹ ਵਿਖੇ ਆਮ ਆਦਮੀ ਪਾਰਟੀ ਦੀਆਂ ਮਹਿਲਾ ਆਗੂ ਬਲਵਿੰਦਰ ਕੌਰ ਬਸੀ ਅਤੇ ਦਲਜੀਤ ਕੌਰ ਬੰਗਾ ਦੀ ਅਗਵਾਈ ਹੇਠ ਮਹਿਲਾਵਾਂ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਮਹਿਲਾਵਾਂ ਨੂੰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ, ਉਨ੍ਹਾਂ ਰਾਹੀਂ ਮਿਲਣ ਵਾਲੀਆਂ ਸਹੂਲਤਾਂ ਅਤੇ ਇਨ੍ਹਾਂ ਦਾ ਲਾਭ ਲੈਣ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 03-10-2026
ਨੂਰਪੁਰ ਬੇਦੀ, 2 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ‘ਮਾਨ ਦੇ ਮੁਨਾਫ਼ੇ’ ਪ੍ਰੋਗਰਾਮ ਤਹਿਤ ਪਿੰਡ ਤਖਤਗੜ੍ਹ ਵਿਖੇ ਆਮ ਆਦਮੀ ਪਾਰਟੀ ਦੀਆਂ ਮਹਿਲਾ ਆਗੂ ਬਲਵਿੰਦਰ ਕੌਰ ਬਸੀ ਅਤੇ ਦਲਜੀਤ ਕੌਰ ਬੰਗਾ ਦੀ ਅਗਵਾਈ ਹੇਠ ਮਹਿਲਾਵਾਂ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਮਹਿਲਾਵਾਂ ਨੂੰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ, ਉਨ੍ਹਾਂ ਰਾਹੀਂ ਮਿਲਣ ਵਾਲੀਆਂ ਸਹੂਲਤਾਂ ਅਤੇ ਇਨ੍ਹਾਂ ਦਾ ਲਾਭ ਲੈਣ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਗਈ। ਮੀਟਿੰਗ ਦੌਰਾਨ ਮਹਿਲਾਵਾਂ ਦੀਆਂ ਸਮੱਸਿਆਵਾਂ ਅਤੇ ਪਿੰਡ ਦੇ ਵਿਕਾਸ ਨਾਲ ਸਬੰਧਿਤ ਮੁੱਦਿਆਂ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਮਹਿਲਾ ਆਗੂਆਂ ਨੇ ਕਿਹਾ ਕਿ ‘ਮਾਨ ਦੇ ਮੁਨਾਫ਼ੇ’ ਪ੍ਰੋਗਰਾਮ ਦਾ ਉਦੇਸ਼ ਸਰਕਾਰੀ ਯੋਜਨਾਵਾਂ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣਾ ਹੈ, ਤਾਂ ਜੋ ਕੋਈ ਵੀ ਯੋਗ ਲਾਭਪਾਤਰਾਂ ਜਾਣਕਾਰੀ ਦੀ ਘਾਟ ਕਾਰਨ ਸਰਕਾਰੀ ਸਹੂਲਤਾਂ ਤੋਂ ਵਾਂਝਾ ਨਾ ਰਹੇ। ਉਨ੍ਹਾਂ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਯੋਜਨਾਵਾਂ ਬਾਰੇ ਜਾਣਕਾਰੀ ਹਾਸਲ ਕਰਕੇ ਹੋਰਨਾਂ ਲੋੜਵੰਦ ਪਰਿਵਾਰਾਂ ਨਾਲ ਵੀ ਸਾਂਝੀ ਕਰਨ। ਮੀਟਿੰਗ ਦੌਰਾਨ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਹਲਕੇ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਵੀ ਸ਼ਲਾਘਾ ਕੀਤੀ ਗਈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਪਰਿਵਾਰ ਅਤੇ ਸਮਾਜ ਦੀ ਤਰੱਕੀ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਲਈ ਉਨ੍ਹਾਂ ਨੂੰ ਸਰਕਾਰੀ ਯੋਜਨਾਵਾਂ, ਆਪਣੇ ਹੱਕਾਂ ਅਤੇ ਉਪਲਬਧ ਸਹੂਲਤਾਂ ਬਾਰੇ ਜਾਣੂ ਕਰਵਾਉਣਾ ਜ਼ਰੂਰੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ‘ਮਾਨ ਦੇ ਮੁਨਾਫ਼ੇ’ ਪ੍ਰੋਗਰਾਮ ਰਾਹੀਂ ਲੋਕਾਂ ਤੱਕ ਜਾਣਕਾਰੀ ਪਹੁੰਚਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਮੀਟਿੰਗ ਵਿਚ ਹਾਜ਼ਰ ਮਹਿਲਾਵਾਂ ਨੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਪਿੰਡ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪਿੰਡ ਪਤਿਆਲਾ ਵਿਖੇ ‘ਮਾਨ ਦੇ ਮੁਨਾਫੇ’ ਪ੍ਰੋਗਰਾਮ ਤਹਿਤ ਮਹਿਲਾਵਾਂ ਦੀ ਮੀਟਿੰਗ ਅਗਲੀ ਖ਼ਬਰ ਪਿੰਡ ਗੋਪਾਲਪੁਰ ਤੋਂ ਹਿਆਤਪੁਰ ਤੱਕ 32 ਲੱਖ ਦੀ ਲਾਗਤ ਨਾਲ ਸੜਕ ’ਤੇ ਲੁੱਕ ਪਾਉਣ ਦਾ ਕੰਮ ਸ਼ੁਰੂ
Ad Position 24