02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਪਿੰਡ ਪਤਿਆਲਾ ਵਿਖੇ ‘ਮਾਨ ਦੇ ਮੁਨਾਫੇ’ ਪ੍ਰੋਗਰਾਮ ਤਹਿਤ ਮਹਿਲਾਵਾਂ ਦੀ ਮੀਟਿੰਗ

ਘਨੌਲੀ, 2 ਅਕਤੂਬਰ (ਜਸਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ‘ਮਾਨ ਦੇ ਮੁਨਾਫੇ’ ਪ੍ਰੋਗਰਾਮ ਤਹਿਤ ਪਿੰਡ ਪਤਿਆਲਾ ਵਿਖੇ ਆਮ ਆਦਮੀ ਪਾਰਟੀ ਦੀ ਮਹਿਲਾ ਆਗੂ ਮੀਨਾ ਰਾਣੀ ਦੀ ਅਗਵਾਈ ਹੇਠ ਮਹਿਲਾਵਾਂ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਮਹਿਲਾਵਾਂ ਨੂੰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਦੇਣਾ ਅਤੇ ਇਨ੍ਹਾਂ ਯੋਜਨਾਵਾਂ ਰਾਹੀਂ ਮਿਲਣ ਵਾਲੇ ਲਾਭਾਂ ਤੋਂ ਜਾਣੂ ਕਰਵਾਉਣਾ ਸੀ।

Ad Position 21
No active advertisement
ਅਜੀਤ ਡੈਸਕ 03-10-2026
ਘਨੌਲੀ, 2 ਅਕਤੂਬਰ (ਜਸਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ‘ਮਾਨ ਦੇ ਮੁਨਾਫੇ’ ਪ੍ਰੋਗਰਾਮ ਤਹਿਤ ਪਿੰਡ ਪਤਿਆਲਾ ਵਿਖੇ ਆਮ ਆਦਮੀ ਪਾਰਟੀ ਦੀ ਮਹਿਲਾ ਆਗੂ ਮੀਨਾ ਰਾਣੀ ਦੀ ਅਗਵਾਈ ਹੇਠ ਮਹਿਲਾਵਾਂ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਮਹਿਲਾਵਾਂ ਨੂੰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਦੇਣਾ ਅਤੇ ਇਨ੍ਹਾਂ ਯੋਜਨਾਵਾਂ ਰਾਹੀਂ ਮਿਲਣ ਵਾਲੇ ਲਾਭਾਂ ਤੋਂ ਜਾਣੂ ਕਰਵਾਉਣਾ ਸੀ। ਇਸ ਦੌਰਾਨ ਮਹਿਲਾਵਾਂ ਨਾਲ ਉਨ੍ਹਾਂ ਦੀਆਂ ਰੋਜ਼ਾਨਾ ਦੀਆਂ ਸਮੱਸਿਆਵਾਂ, ਸਰਕਾਰੀ ਸਹੂਲਤਾਂ ਅਤੇ ਲੋਕ ਭਲਾਈ ਨਾਲ ਜੁੜੇ ਵੱਖ-ਵੱਖ ਮੁੱਦਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਮਹਿਲਾ ਆਗੂ ਮੀਨਾ ਰਾਣੀ ਨੇ ਕਿਹਾ ਕਿ ‘ਮਾਨ ਦੇ ਮੁਨਾਫੇ’ ਪ੍ਰੋਗਰਾਮ ਦਾ ਉਦੇਸ਼ ਸਰਕਾਰ ਦੀਆਂ ਯੋਜਨਾਵਾਂ ਅਤੇ ਸਹੂਲਤਾਂ ਸਬੰਧੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣਾ ਹੈ, ਤਾਂ ਜੋ ਲੋਕ ਇਨ੍ਹਾਂ ਦਾ ਲਾਭ ਲੈਣ ਲਈ ਲੋੜੀਂਦੀ ਜਾਣਕਾਰੀ ਹਾਸਲ ਕਰ ਸਕਣ। ਉਨ੍ਹਾਂ ਕਿਹਾ ਕਿ ਅਕਸਰ ਜਾਣਕਾਰੀ ਦੀ ਘਾਟ ਕਾਰਨ ਕਈ ਲੋਕ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਤੋਂ ਵਾਂਝੇ ਰਹਿ ਜਾਂਦੇ ਹਨ। ਇਸ ਲਈ ਜ਼ਰੂਰੀ ਹੈ ਕਿ ਪਿੰਡ ਪੱਧਰ ’ਤੇ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਨੂੰ ਸਰਕਾਰ ਦੀਆਂ ਸਹੂਲਤਾਂ ਅਤੇ ਯੋਜਨਾਵਾਂ ਬਾਰੇ ਜਾਣੂ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਸਰਕਾਰੀ ਯੋਜਨਾਵਾਂ ਬਾਰੇ ਜਾਗਰੂਕ ਕਰਨਾ ਸਮੇਂ ਦੀ ਲੋੜ ਹੈ, ਕਿਉਂਕਿ ਪਰਿਵਾਰ ਦੀ ਭਲਾਈ ਅਤੇ ਸਮਾਜ ਦੇ ਵਿਕਾਸ ਵਿਚ ਮਹਿਲਾਵਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਜਦੋਂ ਮਹਿਲਾਵਾਂ ਨੂੰ ਆਪਣੇ ਹੱਕਾਂ, ਸਰਕਾਰੀ ਸਹੂਲਤਾਂ ਅਤੇ ਉਪਲਬਧ ਯੋਜਨਾਵਾਂ ਬਾਰੇ ਪੂਰੀ ਜਾਣਕਾਰੀ ਹੁੰਦੀ ਹੈ ਤਾਂ ਉਹ ਆਪਣੇ ਪਰਿਵਾਰਾਂ ਲਈ ਵੀ ਸਹੀ ਫ਼ੈਸਲੇ ਲੈ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਰਾਹੀਂ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਣ ਅਤੇ ਉਨ੍ਹਾਂ ਨੂੰ ਸਬੰਧਤ ਸਹੂਲਤਾਂ ਬਾਰੇ ਜਾਣਕਾਰੀ ਦੇਣ ਦਾ ਮੌਕਾ ਮਿਲਦਾ ਹੈ। ਮੀਨਾ ਰਾਣੀ ਨੇ ਕਿਹਾ ਕਿ ‘ਮਾਨ ਦੇ ਮੁਨਾਫੇ’ ਪ੍ਰੋਗਰਾਮ ਤਹਿਤ ਲੋਕਾਂ ਨਾਲ ਸੰਪਰਕ ਬਣਾਈ ਰੱਖਣਾ ਅਤੇ ਉਨ੍ਹਾਂ ਤੱਕ ਸਰਕਾਰੀ ਯੋਜਨਾਵਾਂ ਦੀ ਜਾਣਕਾਰੀ ਪਹੁੰਚਾਉਣਾ ਮੁੱਖ ਤਰਜੀਹ ਹੈ। ਉਨ੍ਹਾਂ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਮੀਟਿੰਗਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਅਤੇ ਸਰਕਾਰੀ ਯੋਜਨਾਵਾਂ ਬਾਰੇ ਜਾਣਕਾਰੀ ਹੋਰ ਲੋੜਵੰਦ ਪਰਿਵਾਰਾਂ ਨਾਲ ਵੀ ਸਾਂਝੀ ਕਰਨ। ਮੀਟਿੰਗ ਦੌਰਾਨ ਮਹਿਲਾਵਾਂ ਨੇ ਵੀ ਆਪਣੇ ਵਿਚਾਰ ਰੱਖੇ ਅਤੇ ਇਲਾਕੇ ਨਾਲ ਸਬੰਧਤ ਮੁੱਦਿਆਂ ’ਤੇ ਚਰਚਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਭੂਰੀਵਾਲੇ ਟਿੱਬਾ ਨੰਗਲ ਕਾਲਜ ਦੇ ਬੀ.ਕਾਮ. ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਪਿੰਡ ਤਖਤਗੜ੍ਹ ਵਿਖੇ ‘ਮਾਨ ਦੇ ਮੁਨਾਫ਼ੇ’ ਪ੍ਰੋਗਰਾਮ ਤਹਿਤ ਮਹਿਲਾਵਾਂ ਦੀ ਮੀਟਿੰਗ
Ad Position 24