02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਨਵੋਦਿਆ ਵਿਦਿਆਲਿਆ ਸੰਧੂਆਂ ’ਚ ਨੌਵੀਂ ਅਤੇ ਗਿਆਰ੍ਹਵੀਂ ’ਚ ਦਾਖ਼ਲੇ ਲਈ ਆਨਲਾਈਨ ਅਰਜ਼ੀਆਂ ਦੀ ਆਖ਼ਰੀ ਮਿਤੀ 15 ਅਕਤੂਬਰ

ਸ੍ਰੀ ਚਮਕੌਰ ਸਾਹਿਬ, 2 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਜਵਾਹਰ ਨਵੋਦਿਆ ਵਿਦਿਆਲਿਆ ਸਮਿਤੀ ਵਲੋਂ ਸੈਸ਼ਨ 2027-28 ਲਈ ਜਵਾਹਰ ਨਵੋਦਿਆ ਵਿਦਿਆਲਿਆਂ ਵਿਚ ਨੌਵੀਂ ਅਤੇ ਗਿਆਰ੍ਹਵੀਂ ਜਮਾਤ ਵਿਚ ਦਾਖ਼ਲੇ ਲਈ ਕਰਵਾਏ ਜਾਣ ਵਾਲੇ ਲੇਟਰਲ ਐਂਟਰੀ ਸਿਲੈੱਕਸ਼ਨ ਟੈੱਸਟ 2027 ਸਬੰਧੀ ਆਨਲਾਈਨ ਅਰਜ਼ੀਆਂ ਜਮਾਂ ਕਰਵਾਉਣ ਦੀ ਆਖ਼ਰੀ ਮਿਤੀ ਵਧਾ ਦਿੱਤੀ ਗਈ ਹੈ। ਪ੍ਰਿੰਸੀਪਲ ਰਤਨ ਪਾਲ ਗੁਪਤਾ ਨੇ ਦੱਸਿਆ ਕਿ ਲੇਟਰਲ ਐਂਟਰੀ ਸਿਲੈੱਕਸ਼ਨ ਟੈੱਸਟ 2027 ਲਈ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ 1 ਸਤੰਬਰ 2026 ਤੋਂ ਸ਼ੁਰੂ ਕੀਤੀ ਗਈ ਸੀ।

Ad Position 21
No active advertisement
ਅਜੀਤ ਡੈਸਕ 03-10-2026
ਸ੍ਰੀ ਚਮਕੌਰ ਸਾਹਿਬ, 2 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਜਵਾਹਰ ਨਵੋਦਿਆ ਵਿਦਿਆਲਿਆ ਸਮਿਤੀ ਵਲੋਂ ਸੈਸ਼ਨ 2027-28 ਲਈ ਜਵਾਹਰ ਨਵੋਦਿਆ ਵਿਦਿਆਲਿਆਂ ਵਿਚ ਨੌਵੀਂ ਅਤੇ ਗਿਆਰ੍ਹਵੀਂ ਜਮਾਤ ਵਿਚ ਦਾਖ਼ਲੇ ਲਈ ਕਰਵਾਏ ਜਾਣ ਵਾਲੇ ਲੇਟਰਲ ਐਂਟਰੀ ਸਿਲੈੱਕਸ਼ਨ ਟੈੱਸਟ 2027 ਸਬੰਧੀ ਆਨਲਾਈਨ ਅਰਜ਼ੀਆਂ ਜਮਾਂ ਕਰਵਾਉਣ ਦੀ ਆਖ਼ਰੀ ਮਿਤੀ ਵਧਾ ਦਿੱਤੀ ਗਈ ਹੈ। ਪ੍ਰਿੰਸੀਪਲ ਰਤਨ ਪਾਲ ਗੁਪਤਾ ਨੇ ਦੱਸਿਆ ਕਿ ਲੇਟਰਲ ਐਂਟਰੀ ਸਿਲੈੱਕਸ਼ਨ ਟੈੱਸਟ 2027 ਲਈ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ 1 ਸਤੰਬਰ 2026 ਤੋਂ ਸ਼ੁਰੂ ਕੀਤੀ ਗਈ ਸੀ। ਹੁਣ ਵਿਦਿਆਰਥੀਆਂ ਦੀ ਸਹੂਲਤ ਅਤੇ ਵੱਧ ਤੋਂ ਵੱਧ ਯੋਗ ਉਮੀਦਵਾਰਾਂ ਨੂੰ ਅਰਜ਼ੀ ਦੇਣ ਦਾ ਮੌਕਾ ਪ੍ਰਦਾਨ ਕਰਨ ਲਈ ਆਨਲਾਈਨ ਅਰਜ਼ੀਆਂ ਜਮਾਂ ਕਰਵਾਉਣ ਦੀ ਆਖ਼ਰੀ ਮਿਤੀ 15 ਅਕਤੂਬਰ 2026 ਤੱਕ ਵਧਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਨੌਵੀਂ ਅਤੇ ਗਿਆਰ੍ਹਵੀਂ ਜਮਾਤ ਵਿਚ ਦਾਖ਼ਲੇ ਲਈ ਯੋਗ ਵਿਦਿਆਰਥੀ ਨਿਰਧਾਰਿਤ ਮਿਤੀ ਤੱਕ ਆਨਲਾਈਨ ਅਰਜ਼ੀ ਜਮਾਂ ਕਰਵਾ ਸਕਦੇ ਹਨ। ਅਰਜ਼ੀ ਪ੍ਰਕਿਰਿਆ ਲਈ ਕੋਈ ਫ਼ੀਸ ਨਹੀਂ ਲਈ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਯੋਗ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਦਾ ਲਾਭ ਲੈਂਦਿਆਂ ਨਿਰਧਾਰਿਤ ਆਖ਼ਰੀ ਮਿਤੀ ਤੋਂ ਪਹਿਲਾਂ ਆਪਣੀਆਂ ਆਨਲਾਈਨ ਅਰਜ਼ੀਆਂ ਜ਼ਰੂਰ ਜਮਾਂ ਕਰਵਾਉਣ। ਪ੍ਰਿੰਸੀਪਲ ਗੁਪਤਾ ਨੇ ਦੱਸਿਆ ਕਿ ਨਵੋਦਿਆ ਵਿਦਿਆਲਿਆ ਸਮਿਤੀ ਵਲੋਂ ਜਾਰੀ ਹਦਾਇਤਾਂ ਅਨੁਸਾਰ ਯੋਗਤਾ, ਦਾਖਲਾ ਪ੍ਰਕਿਰਿਆ ਅਤੇ ਹੋਰ ਲੋੜੀਂਦੀ ਜਾਣਕਾਰੀ ਸਬੰਧੀ ਵੇਰਵੇ ਆਨਲਾਈਨ ਅਰਜ਼ੀ ਪੋਰਟਲ ’ਤੇ ਉਪਲਬਧ ਹਨ।
Ad Position 22
No active advertisement
ਪਿਛਲੀ ਖ਼ਬਰ ਬੰਦੀ ਸਿੰਘ ਰਿਹਾਈ ਮਾਰਚ ’ਚ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਪਿੰਡ ਕਰਤਾਰਪੁਰ ਵਿਖੇ 10 ਲੱਖ ਰੁਪਏ ਤੱਕ ਦੇ ਸਿਹਤ ਬੀਮਾ ਕਾਰਡ ਵੰਡੇ
Ad Position 24