ਨੀਲੀ ਰਾਜਗੀਰੀ ਵਿਖੇ ਲੋਕ ਮਿਲਣੀ ਦੌਰਾਨ ਵਿਧਾਇਕ ਚੱਢਾ ਨੇ ਦਿੱਤੀ 5 ਲੱਖ ਰੁਪਏ ਦੀ ਗਰਾਂਟ
ਨੂਰਪੁਰ ਬੇਦੀ, 3 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)–ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪਿੰਡ ਨੀਲੀ ਰਾਜਗੀਰੀ ਵਿਖੇ ਲੋਕ ਮਿਲਣੀ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਕਈ ਮਾਮਲਿਆਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ।
ਨੂਰਪੁਰ ਬੇਦੀ, 3 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)–ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪਿੰਡ ਨੀਲੀ ਰਾਜਗੀਰੀ ਵਿਖੇ ਲੋਕ ਮਿਲਣੀ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਕਈ ਮਾਮਲਿਆਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਵਿਧਾਇਕ ਵਲੋਂ ਪਿੰਡ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਵੀ ਸੌਂਪਿਆ ਗਿਆ। ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨੇ ਆਪਣੇ ਇਲਾਕੇ ਨਾਲ ਸਬੰਧਤ ਵੱਖ-ਵੱਖ ਸਮੱਸਿਆਵਾਂ ਅਤੇ ਵਿਕਾਸ ਕਾਰਜਾਂ ਦੀਆਂ ਲੋੜਾਂ ਵਿਧਾਇਕ ਦੇ ਧਿਆਨ ਵਿਚ ਲਿਆਂਦੀਆਂ। ਵਿਧਾਇਕ ਦਿਨੇਸ਼ ਚੱਢਾ ਨੇ ਲੋਕਾਂ ਦੀ ਗੱਲ ਸੁਣਦਿਆਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਪਿੰਡਾਂ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਦਾ ਮਕਸਦ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਸਿੱਧਾ ਮੰਚ ਮੁਹੱਈਆ ਕਰਵਾਉਣਾ ਹੈ, ਤਾਂ ਜੋ ਉਨ੍ਹਾਂ ਨੂੰ ਸਰਕਾਰੀ ਦਫ਼ਤਰਾਂ ਦੇ ਬੇਲੋੜੇ ਚੱਕਰ ਨਾ ਲਗਾਉਣੇ ਪੈਣ। ਵਿਧਾਇਕ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਉਣ ਦੇ ਨਾਲ-ਨਾਲ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਨਾਲ ਜੁੜੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਵਿਕਾਸ ਕਾਰਜ ਲੋਕਾਂ ਦੀਆਂ ਲੋੜਾਂ ਅਤੇ ਸੁਝਾਵਾਂ ਨੂੰ ਧਿਆਨ ਵਿਚ ਰੱਖ ਕੇ ਕਰਵਾਏ ਜਾਣੇ ਚਾਹੀਦੇ ਹਨ, ਤਾਂ ਜੋ ਇਨ੍ਹਾਂ ਦਾ ਲਾਭ ਹਰ ਵਰਗ ਦੇ ਲੋਕਾਂ ਤੱਕ ਪਹੁੰਚ ਸਕੇ। ਇਸ ਮੌਕੇ ਦੇਸ ਰਾਜ ਸੈਣੀ, ਸਤਨਾਮ ਸਿੰਘ ਨਾਗਰਾ, ਜੇ.ਈ. ਮਹਿੰਦਰ ਸਿੰਘ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ।