03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਖੇਡਾਂ ਵਤਨ ਪੰਜਾਬ ਦੀਆਂ ’ ਚ ਸਕੂਲ ਨੂਰਪੁਰ ਬੇਦੀ ਦੇ ਟੇਬਲ ਟੈਨਿਸ ’ ਚ ਦੋ ਸੋਨ ਤੇ ਇੱਕ ਕਾਂਸੀ ਦਾ ਤਗਮਾ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ

ਨੂਰਪੁਰ ਬੇਦੀ, 3 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਖੇਡਾਂ ਵਤਨ ਪੰਜਾਬ ਦੀਆਂ ਤਹਿਤ ਚੱਲ ਰਹੇ ਖੇਡ ਮੁਕਾਬਲਿਆਂ ਵਿਚ ਪੀਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਨੂਰਪੁਰ ਬੇਦੀ ਦੇ ਖਿਡਾਰੀਆਂ ਨੇ ਟੇਬਲ ਟੈਨਿਸ ਦੇ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਸੋਨ ਤਗਮੇ ਅਤੇ ਇੱਕ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ ਜਿਸ ’ਤੇ ਅੱਜ ਸਕੂਲ ਵਿਚ ਪਹੁੰਚਣ ਦੇ ਉਕਤ ਖਿਡਾਰੀਆਂ ਦਾ ਪ੍ਰਿੰਸੀਪਲ ਅਤੇ ਸਟਾਫ਼ ਵਲੋਂ ਸਨਮਾਨ ਕੀਤਾ ਗਿਆ। ਸਕੂਲ ਦੇ ਸੱਤ ਖਿਡਾਰੀਆਂ ਦੀ ਸੂਬਾ ਪੱਧਰੀ ਖੇਡ ਮੁਕਾਬਲਿਆਂ ਲਈ ਚੋਣ ਹੋਣ ਵੀ ਹੋਈ ਹੈ।

Ad Position 21
No active advertisement
ਅਜੀਤ ਡੈਸਕ 04-10-2026
ਨੂਰਪੁਰ ਬੇਦੀ, 3 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਖੇਡਾਂ ਵਤਨ ਪੰਜਾਬ ਦੀਆਂ ਤਹਿਤ ਚੱਲ ਰਹੇ ਖੇਡ ਮੁਕਾਬਲਿਆਂ ਵਿਚ ਪੀਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਨੂਰਪੁਰ ਬੇਦੀ ਦੇ ਖਿਡਾਰੀਆਂ ਨੇ ਟੇਬਲ ਟੈਨਿਸ ਦੇ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਸੋਨ ਤਗਮੇ ਅਤੇ ਇੱਕ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ ਜਿਸ ’ਤੇ ਅੱਜ ਸਕੂਲ ਵਿਚ ਪਹੁੰਚਣ ਦੇ ਉਕਤ ਖਿਡਾਰੀਆਂ ਦਾ ਪ੍ਰਿੰਸੀਪਲ ਅਤੇ ਸਟਾਫ਼ ਵਲੋਂ ਸਨਮਾਨ ਕੀਤਾ ਗਿਆ। ਸਕੂਲ ਦੇ ਸੱਤ ਖਿਡਾਰੀਆਂ ਦੀ ਸੂਬਾ ਪੱਧਰੀ ਖੇਡ ਮੁਕਾਬਲਿਆਂ ਲਈ ਚੋਣ ਹੋਣ ਵੀ ਹੋਈ ਹੈ। ਜਾਣਕਾਰੀ ਦਿੰਦਿਆਂ ਖਿਡਾਰੀਆਂ ਦੀ ਕੋਚ ਗੁਰਪਾਲ ਕੌਰ ਨੇ ਦੱਸਿਆ ਕਿ ਟੇਬਲ ਟੈਨਿਸ ਅੰਡਰ-21 ਸਾਲ ਉਮਰ ਵਰਗ ਵਿਚ ਸੁਖਪ੍ਰੀਤ ਚੰਦਨ ਸਾਹਨੀ ਅਤੇ ਸੰਦੀਪ ਕੁਮਾਰ ਨੇ ਸ਼ਾਨਦਾਰ ਖੇਡ ਦਿਖਾਉਂਦਿਆਂ ਸੋਨ ਤਗਮਾ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-17 ਸਾਲ ਵਰਗ ਵਿਚ ਤੁਸ਼ਾਂਤ ਕੁਮਾਰ, ਅਨਮੋਲ ਅਤੇ ਅਮਨ ਨੇ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਆਪਣੇ ਨਾਮ ਕੀਤਾ। ਅੰਡਰ-14 ਸਾਲ ਵਰਗ ਵਿਚ ਅਭਿਜੋਤ ਕੁਮਾਰ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਗਮਾ ਜਿੱਤਿਆ। ਪ੍ਰਿੰਸੀਪਲ ਅਨਿਲ ਕੁਮਾਰ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਹੁਣ ਖਿਡਾਰੀਆਂ ਤੇ ਕੋਚ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਦੇ ਨਾਲ ਹੀ ਕੋਚ ਗੁਰਪਾਲ ਕੌਰ ਨੂੰ ਵੀ ਖਿਡਾਰੀਆਂ ਦੀ ਤਿਆਰੀ ਅਤੇ ਯੋਗ ਅਗਵਾਈ ਲਈ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਪੀ . ਬੀ . ਜੇ . ਐੱਸ . ਪਬਲਿਕ ਸੀਨੀ . ਸੈਕੰਡਰੀ ਸਕੂਲ ਸਿੰਘਪੁਰ ਦੇ ਵਿਦਿਆਰਥੀ ਨੂੰ ਐੱਮ . ਬੀ . ਬੀ . ਐੱਸ . ਵਿਚ ਮਿਲ... ਅਗਲੀ ਖ਼ਬਰ ਦਾਨੀ ਸੱਜਣਾਂ ਵਲੋਂ ਡੀ . ਏ . ਵੀ . ਸੀਨੀਅਰ ਸੈਕੰਡਰੀ ਸਕੂਲ ਤਖ਼ਤਗੜ੍ਹ ਨੂੰ ਆਰਥਿਕ ਸਹਾਇਤਾ
Ad Position 24