03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਅਕਾਲੀ ਦਲ 6 ਤੋਂ ਸ਼ੁਰੂ ਕਰੇਗਾ ਡੋਰ - ਟੂ - ਡੋਰ ਮੁਹਿੰਮ

ਰੂਪਨਗਰ, 3 ਅਕਤੂਬਰ (ਸਤਨਾਮ ਸਿੰਘ ਸੱਤੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 6 ਅਕਤੂਬਰ ਤੋਂ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿਚ ਡੋਰ-ਟੂ-ਡੋਰ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇਹ ਮੁਹਿੰਮ 25 ਅਕਤੂਬਰ ਤੱਕ ਚੱਲੇਗੀ ਅਤੇ ਇਸ ਦੌਰਾਨ ਲੋਕਾਂ ਤੋਂ ਪਾਰਟੀ ਦੇ ਚੋਣ ਮਨੋਰਥ ਪੱਤਰ ਲਈ ਸੁਝਾਅ ਲਏ ਜਾਣਗੇ।

Ad Position 21
No active advertisement
ਅਜੀਤ ਡੈਸਕ 04-10-2026
ਰੂਪਨਗਰ, 3 ਅਕਤੂਬਰ (ਸਤਨਾਮ ਸਿੰਘ ਸੱਤੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 6 ਅਕਤੂਬਰ ਤੋਂ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿਚ ਡੋਰ-ਟੂ-ਡੋਰ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇਹ ਮੁਹਿੰਮ 25 ਅਕਤੂਬਰ ਤੱਕ ਚੱਲੇਗੀ ਅਤੇ ਇਸ ਦੌਰਾਨ ਲੋਕਾਂ ਤੋਂ ਪਾਰਟੀ ਦੇ ਚੋਣ ਮਨੋਰਥ ਪੱਤਰ ਲਈ ਸੁਝਾਅ ਲਏ ਜਾਣਗੇ। ਰੂਪਨਗਰ ਹਲਕੇ ਦੇ ਵੱਖ-ਵੱਖ ਸਰਕਲਾਂ ਦੇ ਪ੍ਰਧਾਨਾਂ, ਵਿੰਗਾਂ ਦੇ ਪ੍ਰਧਾਨਾਂ ਅਤੇ ਅਹੁਦੇਦਾਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਇੰਚਾਰਜ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਰੂਪਨਗਰ ਹਲਕੇ ਵਿਚ ਵੀ ਇਸ ਮੁਹਿੰਮ ਲਈ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਉਹ ਖੁਦ ਪਾਰਟੀ ਆਗੂਆਂ ਨਾਲ ਰੂਪਨਗਰ ਸ਼ਹਿਰ ਦੇ ਵਾਰਡ ਨੰਬਰ 15 ਤੋਂ ਮੁਹਿੰਮ ਦੀ ਸ਼ੁਰੂਆਤ ਕਰਨਗੇ ਅਤੇ ਇਸੇ ਤਰ੍ਹਾਂ ਹਲਕੇ ਦੇ ਸਾਰੇ ਪਿੰਡਾਂ ਵਿਚ ਵੀ ਘਰ-ਘਰ ਸੰਪਰਕ ਕੀਤਾ ਜਾ ਵੇਗਾ। ਡਾ. ਚੀਮਾ ਨੇ ਕਿਹਾ ਕਿ ਪਾਰਟੀ ਵ ਰਕਰ ਘਰ-ਘਰ ਜਾ ਕੇ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਦੌਰਾਨ ਸ਼ੁਰੂ ਕੀਤੀਆਂ ਸਕੀਮਾਂ ਬਾਰੇ ਜਾਣਕਾਰੀ ਦੇਣ ਦੇ ਨਾਲ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਦੇ ਕਾਰਜਕਾਲ ਦਾ ਵੀ ਲੇਖਾ-ਜੋਖਾ ਲੋਕਾਂ ਸਾਹਮਣੇ ਰੱਖਣਗੇ। ਉਨ੍ਹਾਂ ਕਿਹਾ ਕਿ ਨੌਜਵਾਨਾਂ, ਵਪਾਰੀਆਂ, ਕਿਸਾਨਾਂ, ਉਦਯੋਗਪਤੀਆਂ, ਮੁਲਾਜ਼ਮਾਂ, ਮਜ਼ਦੂਰਾਂ ਅਤੇ ਔਰਤਾਂ ਨਾਲ ਵਿਚਾਰ-ਵਟਾਂਦਰਾ ਕਰਕੇ ਲੋਕਾਂ ਦੀਆਂ ਲੋੜਾਂ ਅਨੁਸਾਰ ਪਾਰਟੀ ਦਾ ਚੋਣ ਮਨੋਰਥ ਪੱਤਰ ਤਿਆਰ ਕੀਤਾ ਜਾਵੇਗਾ। ਮੀਟਿੰਗ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਲੱਖੇਵਾਲ, ਜ਼ਿਲ੍ਹਾ ਪ੍ਰਧਾਨ ਦਰਬਾਰਾ ਸਿੰਘ ਬਾਲਾ, ਪਰਮਜੀਤ ਸਿੰਘ ਮੱਕੜ, ਸੁਖਇੰਦਰ ਪਾਲ ਸਿੰਘ ਬੌਬੀ ਬੋਲਾ, ਕੌਂਸਲਰ ਸੁਖਵਿੰਦਰ ਸਿੰਘ ਪਟਵਾਰੀ, ਕੁਲਬੀਰ ਸਿੰਘ ਅਸਮਾਨਪੁਰ, ਗੁਰਦੀਪ ਸਿੰਘ ਬਟਾਰਲਾ, ਸਵਰਨ ਸਿੰਘ ਬੋਬੀ ਬਹਾਦਰਪੁਰ, ਚੌਧਰੀ ਵੇਦ ਪ੍ਰਕਾਸ਼, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰੁਪਿੰਦਰ ਸਿੰਘ ਲੱਖੇਵਾਲ, ਸ਼ਹਿਰੀ ਪ੍ਰਧਾਨ ਤਰਨਜੀਤ ਸਿੰਘ ਤਰਨੀ, ਇਸਤਰੀ ਅਕਾਲੀ ਦਲ ਦੀ ਸ਼ਹਿਰੀ ਪ੍ਰਧਾਨ ਬਲਵਿੰਦਰ ਕੌਰ ਸ਼ਾਮਪੁਰਾ ਸਮੇਤ ਹੋਰ ਆਗੂ ਅਤੇ ਅਹੁਦੇਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 500 ਡਰੋਨਾਂ ਨੇ ਅਸਮਾਨ ’ ਤੇ ਸਿਰਜਿਆ ਅਦਭੁੱਤ ਨਜ਼ਾਰਾ ਅਗਲੀ ਖ਼ਬਰ ਮੁਅੱਤਲੀ ਮਗਰੋਂ ਹਾਈ ਕੋਰਟ ਦੇ ਹੁਕਮਾਂ ਨੇ ਖੋਲ੍ਹਿਆ ਰਾਹ
Ad Position 24