ਕਾਂਗਰਸ ਨੇ ਅੱਜ ਤੱਕ ਪੰਜਾਬ ਦੇ ਭਖਦੇ ਮਸਲੇ ਹੱਲ ਨਹੀਂ ਕੀਤੇ - ਗੜ੍ਹੀ
ਮੋਰਿੰਡਾ, 4 ਅਕਤੂਬਰ (ਕੰਗ, ਪ੍ਰਿਤਪਾਲ ਸਿੰਘ)-ਕਾਂਗਰਸ ਪਾਰਟੀ ਨੇ ਪੰਜਾਬ ਤੇ ਲੰਮਾ ਸਮਾਂ ਰਾਜ ਕੀਤਾ ਪ੍ਰੰਤੂ ਪੰਜਾਬ ਦੇ ਅਹਿਮ ਮਸਲੇ ਹੱਲ ਨਹੀਂ ਕੀਤੇ । ਇਹ ਵਿਚਾਰ ਆਮ ਆਦਮੀ ਪਾਰਟੀ ਦੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਇੰਚਾਰਜ ਜਸਵੀਰ ਸਿੰਘ ਗੜ੍ਹੀ ਨੇ ਅੱਜ ਇੱਥੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੰਸਦ ਮੈਂਬਰ ਸ੍ਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਅੱਗੇ ਕੀਤੀ ਪ੍ਰੈੱਸ ਕਾਨਫ਼ਰੰਸ ਮੌਕੇ ਪ੍ਰਗਟ ਕੀਤੇ।
ਹ
ਹਲਕਾ ਇੰਚਾਰਜ ਜਸਵੀਰ ਸਿੰਘ ਗੜ੍ਹੀ ਸਾਬਕਾ ਮੁੱਖ ਮੰਤਰੀ ਚੰਨੀ ਦੀ ਕੋਠੀ ਅੱਗੇ ਪ੍ਰੈੱਸ ਨਾਲ ਗੱਲਬਾਤ ਕਰਦੇ ਹੋਏ।
05-10-2026
ਮੋਰਿੰਡਾ, 4 ਅਕਤੂਬਰ (ਕੰਗ, ਪ੍ਰਿਤਪਾਲ ਸਿੰਘ)-ਕਾਂਗਰਸ ਪਾਰਟੀ ਨੇ ਪੰਜਾਬ ਤੇ ਲੰਮਾ ਸਮਾਂ ਰਾਜ ਕੀਤਾ ਪ੍ਰੰਤੂ ਪੰਜਾਬ ਦੇ ਅਹਿਮ ਮਸਲੇ ਹੱਲ ਨਹੀਂ ਕੀਤੇ । ਇਹ ਵਿਚਾਰ ਆਮ ਆਦਮੀ ਪਾਰਟੀ ਦੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਇੰਚਾਰਜ ਜਸਵੀਰ ਸਿੰਘ ਗੜ੍ਹੀ ਨੇ ਅੱਜ ਇੱਥੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੰਸਦ ਮੈਂਬਰ ਸ੍ਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਅੱਗੇ ਕੀਤੀ ਪ੍ਰੈੱਸ ਕਾਨਫ਼ਰੰਸ ਮੌਕੇ ਪ੍ਰਗਟ ਕੀਤੇ। ਉਨ੍ਹਾਂ ਆਖਿਆ ਕਿ ਚੰਡੀਗੜ੍ਹ ਦਾ ਮਸਲਾ ਅੱਜ ਵੀ ਜਿਉਂ ਦਾ ਤਿਉਂ ਲਟਕ ਰਿਹਾ ਹੈ। ਦਰਿਆਵਾਂ ਦੇ ਪਾਣੀ ਦਾ ਮਸਲਾ ਜਿਉਂ ਦਾ ਤਿਉਂ ਖੜ੍ਹਾ ਹੈ। ਵੋਟਾਂ ਲੈਣ ਵੇਲੇ ਇਹ ਮਸਲੇ ਖੜ੍ਹੇ ਕਰ ਲੈਂਦੇ ਹਨ। ਗੜ੍ਹੀ ਨੇ ਉਨ੍ਹਾਂ ਦੀਆਂ ਜਾਇਦਾਦਾਂ, ਪੰਜਾਬ ਨਾਲ ਜੁੜੇ ਮੁੱਦਿਆਂ ਅਤੇ ਕਾਂਗਰਸ ਦੇ ਕਾਲੇ ਇਤਿਹਾਸ ਨੂੰ ਲੈ ਕੇ ਤਿੱਖੇ ਸਵਾਲ ਕੀਤੇ ਅਤੇ ਲੋਕਾਂ ਦੀ ਕਚਹਿਰੀ ਵਿਚ ਆ ਕੇ ਜੁਆਬ ਦੇਣ ਦੀ ਚੁਨੌਤੀ ਦਿੱਤੀ। ਗੜ੍ਹੀ ਨੇ ਕਿਹਾ ਕਿ ਜਦੋਂ ਕੋਈ ਵਿਅਕਤੀ ਮੁੱਖ ਮੰਤਰੀ, ਕੈਬਨਿਟ ਮੰਤਰੀ, ਵਿਧਾਇਕ ਅਤੇ ਸੰਸਦ ਮੈਂਬਰ ਵਰਗੇ ਅਹੁਦਿਆਂ ’ਤੇ ਰਹਿ ਚੁੱਕਾ ਹੋਵੇ ਤਾਂ ਉਸ ਦੇ ਸਿਆਸੀ ਰਿਕਾਰਡ ਬਾਰੇ ਸਵਾਲ ਪੁੱਛੇ ਜਾਣੇ ਲੋਕਤੰਤਰ ਦਾ ਹਿੱਸਾ ਹਨ। ਗੜ੍ਹੀ ਨੇ ਕਿਹਾ ਕਿ 1966 ਦੇ ਪੰਜਾਬ ਪੁਨਰਗਠਨ ਤੋਂ ਬਾਅਦ ਚੰਡੀਗੜ੍ਹ ਕੇਂਦਰ ਸ਼ਾਸਿਤ ਪ੍ਰਦੇਸ਼ ਬਣਿਆ ਅਤੇ ਪੰਜਾਬ ਤੇ ਹਰਿਆਣਾ ਦੋਵਾਂ ਦੀ ਰਾਜਧਾਨੀ ਵਜੋਂ ਕੰਮ ਕਰਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵਲੋਂ ਪੰਜਾਬ ਦੇ ਹੱਕਾਂ ਦੇ ਬਦਲੇ ਕੀਤੇ ਸਮਝੌਤਿਆਂ ਤੋਂ ਇਲਾਵਾ ਚੰਡੀਗੜ੍ਹ ਨਾਲ ਸਬੰਧਿਤ ਪੰਜਾਬ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ’ਤੇ ਵੀ ਕਾਂਗਰਸ ਸਮੇਤ ਸਾਰੀਆਂ ਸਿਆਸੀ ਪਾਰਟੀਆਂ ਨੂੰ ਆਪਣੇ ਰਿਕਾਰਡ ਅਤੇ ਮੌਜੂਦਾ ਸਟੈਂਡ ਬਾਰੇ ਸਪਸ਼ਟ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਇਲਾਕੇ ਦੇ ਲੋਕਾਂ ਨਾਲ ਰੋਜ਼ਾਨਾ ਗੱਲਬਾਤ ਕਰ ਰਹੇ ਹਨ ਅਤੇ ਲੋਕਾਂ ਤੋਂ ਇਹ ਜਾਣਨ ਦੀ ਕੋਸ਼ਿਸ਼ ਕਰ ਰਹੇ ਹਨ ਕਿ ਉਨ੍ਹਾਂ ਨੂੰ ਕਿਹੜੀਆਂ ਬੁਨਿਆਦੀ ਸਹੂਲਤਾਂ ਮਿਲੀਆਂ ਅਤੇ ਕਿਹੜੇ ਮੁੱਦੇ ਅਜੇ ਵੀ ਹੱਲ ਹੋਣ ਦੀ ਉਡੀਕ ਵਿਚ ਹਨ। ਉਨ੍ਹਾਂ ਦਾਅਵਾ ਕੀਤਾ ਕਿ ਕਈ ਥਾਵਾਂ ’ਤੇ ਗਲੀਆਂ, ਸੀਵਰੇਜ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਲੈ ਕੇ ਲੋਕਾਂ ਨੇ ਆਪਣੀਆਂ ਮੁਸ਼ਕਲਾਂ ਉਨ੍ਹਾਂ ਸਾਹਮਣੇ ਰੱਖੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਚੰਨੀ ਵਲੋਂ ਆਪਣੇ ਆਪ ਨੂੰ ਪੰਜਾਬ ਦਾ ਹਿਤੈਸ਼ੀ ਅਤੇ ਲੋਕਾਂ ਦਾ ਆਗੂ ਦੱਸਿਆ ਜਾਂਦਾ ਹੈ ਤਾਂ ਉਨ੍ਹਾਂ ਨੂੰ ਆਪਣੇ ਸਿਆਸੀ ਰਿਕਾਰਡ, ਜਾਇਦਾਦਾਂ ਅਤੇ ਪੰਜਾਬ ਨਾਲ ਜੁੜੇ ਮੁੱਦਿਆਂ ’ਤੇ ਉੱਠ ਰਹੇ ਸਵਾਲਾਂ ਦੇ ਜਵਾਬ ਦੇਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਉਹ ਅੱਜ ਸ੍ਰੀ ਚਮਕੌਰ ਸਾਹਿਬ ਦੀ ਧਰਤੀ ਤੋਂ ਸਪਸ਼ਟ ਸੰਦੇਸ਼ ਦੇ ਰਹੇ ਹਨ ਕਿ ਸਿਆਸਤ ਵਿਚ ਕਿਸੇ ਵੀ ਆਗੂ ਦੀ ਪਹਿਚਾਣ ਸਿਰਫ਼ ਭਾਸ਼ਣਾਂ, ਤਸਵੀਰਾਂ ਜਾਂ ਬਣਾਈ ਗਈ ਛਵੀ ਨਾਲ ਨਹੀਂ, ਸਗੋਂ ਉਸ ਦੇ ਜਨਤਕ ਰਿਕਾਰਡ, ਫ਼ੈਸਲਿਆਂ, ਸੰਪਤੀ ਵੇਰਵਿਆਂ ਅਤੇ ਲੋਕਾਂ ਪ੍ਰਤੀ ਜਵਾਬਦੇਹੀ ਨਾਲ ਵੀ ਹੋਣੀ ਚਾਹੀਦੀ ਹੈ।