ਵਿਧਾਇਕ ਚੱਢਾ ਵਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਕਰਵਾਇਆ ਮੁਕੰਮਲ
ਨੂਰਪੁਰ ਬੇਦੀ, 4 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵਲੋਂ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਕਰਵਾ ਦਿੱਤਾ ਗਿਆ ਹੈ। ਲਗਭਗ ਇੱਕ ਕਿੱਲੋਮੀਟਰ ਲੰਬੀ ਇਸ ਸੜਕ ਦੇ ਬਣਨ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਵਿਚ ਸਹੂਲਤ ਮਿਲੇਗੀ ਅਤੇ ਰੋਜ਼ਾਨਾ ਆਉਣ-ਜਾਣ ਵਾਲੇ ਲੋਕਾਂ ਨੂੰ ਲਾਭ ਹੋਵੇਗਾ।
ਨਵੀਂ ਬਣੀ ਗੋਪਾਲਪੁਰ-ਲਸਾੜੀ ਸੜਕ ’ਤੇ ਚੱਲਦਾ ਠੇਲ੍ਹਾ। ਤਸਵੀਰ: ਢੀਂਡਸਾ
05-10-2026