04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸੱਭਿਆਚਾਰਕ ਅਤੇ ਐਜੂਕੇਸ਼ਨ ਪਾਰਕ ਦਾ ਕੀਤਾ ਉਦਘਾਟਨ

ਢੇਰ, 4 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸਤਨਾਮ ਸਿੰਘ ਦੀ ਰਹਿਨੁਮਾਈ ਹੇਠ ਅਤੇ ਅਕਾਦਮਿਕ ਡਾਇਰੈਕਟਰ ਸੁੱਚਾ ਸਿੰਘ ਸਿੱਧੂ ਦੀ ਯੋਗ ਅਗਵਾਈ ਅਤੇ ਦਿਸ਼ਾ ਨਿਰਦੇਸ਼ਾਂ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਸੰਤ ਬਾਬਾ ਸੇਵਾ ਸਿੰਘ ਖ਼ਾਲਸਾ ਮਾਡਲ ਸਕੂਲ ਜਿੰਦਵੜੀ ਵਿਖੇ ਬਣੇ ਸਭਿਆਚਾਰਕ ਪਾਰਕ ਅਤੇ ਐਜੂਕੇਸ਼ਨਲ ਪਾਰਕ ਦਾ ਉਦਘਾਟਨ ਬਹੁਤ ਹੀ ਸਤਿਕਾਰਯੋਗ ਸੇਵਾ ਸਿਮਰਨ ਦੇ ਧਾਰਨੀ ਸੰਤ ਬਾਬਾ ਸਤਨਾਮ ਸਿੰਘ ਦੁਆਰਾ ਕੀਤਾ ਗਿਆ। ਸਕੂਲ ਅਕਾਦਮਿਕ ਡਾਇਰੈਕਟਰ ਸਰਦਾਰ ਸੁੱਚਾ ਸਿੰਘ ਸਿੱਧੂ ਦੁਆਰਾ ਵਿਦਿਆਰਥੀਆਂ ਨੂੰ ਐਜੂਕੇਸ਼ਨਲ ਪਾਰਕ ਅਤੇ ਅੱਜ ਕੱਲ੍ਹ ਲੁਪਤ ਹੋ ਰਹੀਆਂ ਪ੍ਰਜਾਤੀਆਂ ਜਿਵੇਂ ਡਾਇਨਾਸੋਰ ਅਤੇ ਪੰਜਾਬੀ ਸਭਿਆਚਾਰ ਵਿਚੋਂ ਲੁਪਤ ਹੋ ਰਹੀਆਂ ਚੀਜਾਂ ਬਾਰੇ ਬੱਚਿਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਸਮੂਹ ਸਟਾਫ਼ ਦੇ ਆਪਸੀ ਸਹਿਯੋਗ ਦੀ ਤਹਿ ਦਿਲੋਂ ਸ਼ਲਾਘਾ ਕੀਤੀ ਗਈ।

Ad Position 21
No active advertisement
ਪਾਰਕਾਂ ਦਾ ਉਦਘਾਟਨ ਕੀਤੇ ਜਾਣ ਦੀ ਤਸਵੀਰ। ਤਸਵੀਰ:ਸ਼ਿਵ ਕੁਮਾਰ ਕਾਲੀਆ 05-10-2026
ਢੇਰ, 4 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸਤਨਾਮ ਸਿੰਘ ਦੀ ਰਹਿਨੁਮਾਈ ਹੇਠ ਅਤੇ ਅਕਾਦਮਿਕ ਡਾਇਰੈਕਟਰ ਸੁੱਚਾ ਸਿੰਘ ਸਿੱਧੂ ਦੀ ਯੋਗ ਅਗਵਾਈ ਅਤੇ ਦਿਸ਼ਾ ਨਿਰਦੇਸ਼ਾਂ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਸੰਤ ਬਾਬਾ ਸੇਵਾ ਸਿੰਘ ਖ਼ਾਲਸਾ ਮਾਡਲ ਸਕੂਲ ਜਿੰਦਵੜੀ ਵਿਖੇ ਬਣੇ ਸਭਿਆਚਾਰਕ ਪਾਰਕ ਅਤੇ ਐਜੂਕੇਸ਼ਨਲ ਪਾਰਕ ਦਾ ਉਦਘਾਟਨ ਬਹੁਤ ਹੀ ਸਤਿਕਾਰਯੋਗ ਸੇਵਾ ਸਿਮਰਨ ਦੇ ਧਾਰਨੀ ਸੰਤ ਬਾਬਾ ਸਤਨਾਮ ਸਿੰਘ ਦੁਆਰਾ ਕੀਤਾ ਗਿਆ। ਸਕੂਲ ਅਕਾਦਮਿਕ ਡਾਇਰੈਕਟਰ ਸਰਦਾਰ ਸੁੱਚਾ ਸਿੰਘ ਸਿੱਧੂ ਦੁਆਰਾ ਵਿਦਿਆਰਥੀਆਂ ਨੂੰ ਐਜੂਕੇਸ਼ਨਲ ਪਾਰਕ ਅਤੇ ਅੱਜ ਕੱਲ੍ਹ ਲੁਪਤ ਹੋ ਰਹੀਆਂ ਪ੍ਰਜਾਤੀਆਂ ਜਿਵੇਂ ਡਾਇਨਾਸੋਰ ਅਤੇ ਪੰਜਾਬੀ ਸਭਿਆਚਾਰ ਵਿਚੋਂ ਲੁਪਤ ਹੋ ਰਹੀਆਂ ਚੀਜਾਂ ਬਾਰੇ ਬੱਚਿਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਸਮੂਹ ਸਟਾਫ਼ ਦੇ ਆਪਸੀ ਸਹਿਯੋਗ ਦੀ ਤਹਿ ਦਿਲੋਂ ਸ਼ਲਾਘਾ ਕੀਤੀ ਗਈ। ਉਦਘਾਟਨ ਮੌਕੇ ਸੰਤ ਬਾਬਾ ਸਤਨਾਮ ਸਿੰਘ ਦੁਆਰਾ ਸਤਿਨਾਮ ਵਾਹਿਗੁਰੂ ਜੀ ਦੇ ਜਾਪ ਕਰਵਾਏ ਗਏ ਅਤੇ ਬਾਬਾ ਜੀ ਨੇ ਸਕੂਲ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਅਤੇ ਅਧਿਆਪਕਾਂ ਅਤੇ ਬੱਚਿਆਂ ਨੂੰ ਅੱਗੇ ਤੋਂ ਹੋਰ ਵੀ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸੰਸਥਾ ਮੁਖੀ ਪ੍ਰਿੰਸੀਪਲ ਅਮਰਜੀਤ ਕੌਰ, ਸਮੁੱਚਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ। ਸਕੂਲ ਪ੍ਰਿੰਸੀਪਲ ਵਲੋਂ ਸਭ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਮਾਜਰਾ ਦੇ ਅਜੈਵੀਰ ਸਿੰਘ ਨੇ ਕੀਤਾ ਪਹਿਲਾ ਸਥਾਨ ਹਾਸਿਲ ਭੂਰੀਵਾਲੇ ਗਰੀਬਦਾਸੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਨੰਗਲ ਵਲੋਂ... ਅਗਲੀ ਖ਼ਬਰ ਦੇ ਦਾਅਵੇਦਾਰਾਂ ਦੀ ਸੂਚੀ ਹੋਈ ਲੰਬੀ ਕਈਆਂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਕੀਤੀਆਂ ਸ਼ੁਰੂ
Ad Position 24