ਪਾਵਰ ਕਲੋਨੀ ਫੁੱਟਬਾਲ ਕਲੱਬ ਨੇ ਕਰਵਾਈ 5 ਕਿੱਲੋਮੀਟਰ ਫਨ ਦੌੜ 60 ਸਾਲ ਤੱਕ ਵਰਗ ਵਿਚ ਗੁਰਪ੍ਰੀਤ ਸਿੰਘ ਅਤੇ 70 ਸਾਲ ਤੱਕ ਵਰਗ ਵਿਚ ਉਮੇਸ਼ ਕੁਮਾਰ ਦੁੱਗਲ ਰਹੇ ਅੱਵਲ
ਰੂਪਨਗਰ, 5 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਪਾਵਰ ਕਲੋਨੀ ਫੁੱਟਬਾਲ ਕਲੱਬ ਵਲੋਂ ਸਿਹਤ ਅਤੇ ਤੰਦਰੁਸਤੀ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ 5 ਕਿੱਲੋਮੀਟਰ ਫਨ ਵਾਕ ਦਾ ਆਯੋਜਨ ਕੀਤਾ ਗਿਆ। ਵੱਖ-ਵੱਖ ਉਮਰ ਵਰਗਾਂ ਦੇ ਲੋਕਾਂ ਨੇ ਇਸ ਵਿਚ ਉਤਸ਼ਾਹ ਨਾਲ ਭਾਗ ਲਿਆ।
ਰੂਪਨਗਰ, 5 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਪਾਵਰ ਕਲੋਨੀ ਫੁੱਟਬਾਲ ਕਲੱਬ ਵਲੋਂ ਸਿਹਤ ਅਤੇ ਤੰਦਰੁਸਤੀ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ 5 ਕਿੱਲੋਮੀਟਰ ਫਨ ਵਾਕ ਦਾ ਆਯੋਜਨ ਕੀਤਾ ਗਿਆ। ਵੱਖ-ਵੱਖ ਉਮਰ ਵਰਗਾਂ ਦੇ ਲੋਕਾਂ ਨੇ ਇਸ ਵਿਚ ਉਤਸ਼ਾਹ ਨਾਲ ਭਾਗ ਲਿਆ। 60 ਸਾਲ ਤੱਕ ਦੀ ਉਮਰ ਵਰਗ ਵਿਚ ਗੁਰਪ੍ਰੀਤ ਸਿੰਘ, ਗਿਲਕੋ ਵੈਲੀ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਸੱਜਣ ਸਿੰਘ, ਗਿਲਕੋ ਵੈਲੀ ਦੂਜੇ ਅਤੇ ਪਰਮਜੀਤ ਸਿੰਘ, ਮਾਡਲ ਟਾਊਨ ਤੀਜੇ ਸਥਾਨ ’ਤੇ ਰਹੇ। ਇਸੇ ਤਰ੍ਹਾਂ 70 ਸਾਲ ਤੱਕ ਦੀ ਉਮਰ ਵਰਗ ਵਿਚ ਉਮੇਸ਼ ਕੁਮਾਰ ਦੁੱਗਲ ਨੇ ਪਹਿਲਾ, ਬਲਦੇਵ ਸਿੰਘ ਨੇ ਦੂਜਾ ਅਤੇ ਗੁਰਦੀਪ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਜੇਤੂਆਂ ਨੂੰ ਸੁੰਦਰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਕਲੱਬ ਦੇ ਸਰਪ੍ਰਸਤ ਪਰਮਜੀਤ ਸਿੰਘ ਮੱਕੜ ਅਤੇ ਪ੍ਰਧਾਨ ਮਨਮੋਹਨ ਸਿੰਘ ਨੇ ਦੱਸਿਆ ਕਿ ਇਸ ਫਨ ਵਾਕ ਵਿਚ ਹੋਰਨਾਂ ਤੋਂ ਇਲਾਵਾ ਡਾ. ਪਰਮਿੰਦਰ ਸਿੰਘ, ਐਡਵੋਕੇਟ ਰਾਜੀਵ ਸ਼ਰਮਾ, ਸੁਮਿਤ ਭੂਟੀਆ, ਜਸਬੀਰ ਸਿੰਘ ਚਨਾਲੋ, ਅਮਰਜੀਤ ਸਿੰਘ ਸਿੱਧੂ, ਰਾਜੇਸ਼ ਕੁਮਾਰ ਲੱਕੀ ਅਤੇ ਸਵਰਨ ਸਿੰਘ ਨੇ ਵਿਸ਼ੇਸ਼ ਤੌਰ ’ਤੇ ਹਿੱਸਾ ਲਿਆ। ਕਲੱਬ ਦੇ ਅਹੁਦੇਦਾਰਾਂ ਨੇ ਕਿਹਾ ਕਿ ਅਜਿਹੇ ਸਮਾਗਮ ਲੋਕਾਂ ਨੂੰ ਸਰੀਰਕ ਤੌਰ ’ਤੇ ਤੰਦਰੁਸਤ ਰਹਿਣ ਅਤੇ ਨਿਯਮਤ ਕਸਰਤ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕਰਦੇ ਹਨ।