07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪੀਰ ਬਾਬਾ ਜ਼ਿੰਦਾ ਸ਼ਹੀਦ ਸੁਸਾਇਟੀ ਵਲੋਂ ਅਜੇ ਠਾਕੁਰ ਨੂੰ ਮੈਰਾਥਨ ਲਈ ਸੱਦਾ ਪਦਮ ਸ੍ਰੀ ਠਾਕੁਰ ਨੇ ਕੀਤਾ ਮੈਰਾਥਨ ਦੌੜ ਦਾ ਪੋਸਟਰ ਰਿਲੀਜ਼

ਨੂਰਪੁਰ ਬੇਦੀ, 6 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਪੀਰ ਬਾਬਾ ਜਿੰਦਾ ਸ਼ਹੀਦ ਸੁਸਾਇਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵਲੋਂ ਨੂਰਪੁਰ ਬੇਦੀ ਵਿਖੇ ਕਰਵਾਈ ਜਾ ਰਹੀ ਪਹਿਲੀ ‘ਪੀਰ ਬਾਬਾ ਜਿੰਦਾ ਸ਼ਹੀਦ ਮੈਰਾਥਨ’ ਨੂੰ ਲੈ ਕੇ ਤਿਆਰੀਆਂ ਜ਼ੋਰਾਂ ’ਤੇ ਹਨ। ਇਸੇ ਤਹਿਤ ਸੁਸਾਇਟੀ ਦੇ ਮੈਂਬਰਾਂ ਵਲੋਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ, ਭਾਰਤੀ ਕਬੱਡੀ ਟੀਮ ਦੇ ਸਾਬਕਾ ਕਪਤਾਨ, ਅਰਜੁਨ ਐਵਾਰਡੀ ਅਤੇ ਪਦਮ ਸ੍ਰੀ ਅਜੇ ਠਾਕੁਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੈਰਾਥਨ ਸਮਾਗਮ ਵਿਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਗਿਆ।

Ad Position 21
No active advertisement
ਅਜੇ ਠਾਕੁਰ ਮੈਰਾਥਨ ਦੌੜ ਦਾ ਪੋਸਟਰ ਜਾਰੀ ਕਰਦੇ ਹੋਏ। ਤਸਵੀਰ: ਢੀਂਡਸਾ 07-10-2026
ਨੂਰਪੁਰ ਬੇਦੀ, 6 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਪੀਰ ਬਾਬਾ ਜਿੰਦਾ ਸ਼ਹੀਦ ਸੁਸਾਇਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵਲੋਂ ਨੂਰਪੁਰ ਬੇਦੀ ਵਿਖੇ ਕਰਵਾਈ ਜਾ ਰਹੀ ਪਹਿਲੀ ‘ਪੀਰ ਬਾਬਾ ਜਿੰਦਾ ਸ਼ਹੀਦ ਮੈਰਾਥਨ’ ਨੂੰ ਲੈ ਕੇ ਤਿਆਰੀਆਂ ਜ਼ੋਰਾਂ ’ਤੇ ਹਨ। ਇਸੇ ਤਹਿਤ ਸੁਸਾਇਟੀ ਦੇ ਮੈਂਬਰਾਂ ਵਲੋਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ, ਭਾਰਤੀ ਕਬੱਡੀ ਟੀਮ ਦੇ ਸਾਬਕਾ ਕਪਤਾਨ, ਅਰਜੁਨ ਐਵਾਰਡੀ ਅਤੇ ਪਦਮ ਸ੍ਰੀ ਅਜੇ ਠਾਕੁਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੈਰਾਥਨ ਸਮਾਗਮ ਵਿਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਗਿਆ। ਇਸ ਮੁਲਾਕਾਤ ਵਿਚ ਸੁਸਾਇਟੀ ਦੇ ਸਰਗਰਮ ਮੈਂਬਰ ਦੀਪਕ ਪੁਰੀ ਦੀ ਅਹਿਮ ਭੂਮਿਕਾ ਰਹੀ, ਜਿਨ੍ਹਾਂ ਦੇ ਯਤਨਾਂ ਸਦਕਾ ਸੁਸਾਇਟੀ ਦੇ ਮੈਂਬਰਾਂ ਦੀ ਅਜੇ ਠਾਕੁਰ ਨਾਲ ਸਿੱਧੀ ਮੁਲਾਕਾਤ ਹੋ ਸਕੀ। ਇਸ ਮੌਕੇ ਸੁਸਾਇਟੀ ਵਲੋਂ ਅਜੇ ਠਾਕੁਰ ਨੂੰ ਮੈਰਾਥਨ ਵਿਚ ਸ਼ਾਮਲ ਹੋਣ ਲਈ ਸਿੱਧਾ ਸੱਦਾ ਪੱਤਰ ਵੀ ਸੌਂਪਿਆ ਗਿਆ। ਇਸ ਦੌਰਾਨ ਅਜੇ ਠਾਕੁਰ ਵਲੋਂ ‘ਪੀਰ ਬਾਬਾ ਜਿੰਦਾ ਸ਼ਹੀਦ ਪਹਿਲੀ ਮੈਰਾਥਨ ਨੂਰਪੁਰ ਬੇਦੀ’ ਦਾ ਪੋਸਟਰ ਵੀ ਰਿਲੀਜ਼ ਕੀਤਾ ਗਿਆ।ਅਜੇ ਠਾਕੁਰ ਨੇ ਸੁਸਾਇਟੀ ਵਲੋਂ ਖੇਡਾਂ ਅਤੇ ਸਿਹਤਮੰਦ ਜੀਵਨਸ਼ੈਲੀ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੈਰਾਥਨ ਵਰਗੇ ਖੇਡ ਸਮਾਗਮ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਨਾਲ-ਨਾਲ ਨਸ਼ਿਆਂ ਤੋਂ ਦੂਰ ਰਹਿਣ ਲਈ ਵੀ ਪ੍ਰੇਰਿਤ ਕਰਦੇ ਹਨ। ਉਨ੍ਹਾਂ ਮੈਰਾਥਨ ਦੀ ਸਫਲਤਾ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਅਜਿਹੇ ਉਪਰਾਲਿਆਂ ਵਿਚ ਨੌਜਵਾਨਾਂ ਅਤੇ ਆਮ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਹੋਣੀ ਚਾਹੀਦੀ ਹੈ। ਸੁਸਾਇਟੀ ਦੇ ਮੈਂਬਰਾਂ ਨੇ ਅਜੇ ਠਾਕੁਰ ਨੂੰ ਬੇਨਤੀ ਕੀਤੀ ਕਿ ਉਹ ਮੈਰਾਥਨ ਵਾਲੇ ਦਿਨ ਨੂਰਪੁਰ ਬੇਦੀ ਪਹੁੰਚ ਕੇ ਖਿਡਾਰੀਆਂ ਅਤੇ ਨੌਜਵਾਨਾਂ ਦੀ ਹੌਸਲਾ ਅਫਜ਼ਾਈ ਕਰਨ। ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਦੀ ਸ਼ਮੂਲੀਅਤ ਨਾਲ ਮੈਰਾਥਨ ਵਿਚ ਭਾਗ ਲੈਣ ਵਾਲਿਆਂ ਦਾ ਉਤਸ਼ਾਹ ਹੋਰ ਵਧੇਗਾ ਅਤੇ ਇਲਾਕੇ ਵਿਚ ਖੇਡਾਂ ਪ੍ਰਤੀ ਚੇਤਨਾ ਨੂੰ ਹੋਰ ਹੁਲਾਰਾ ਮਿਲੇਗਾ। ਇਸ ਮੌਕੇ ਐਥਲੀਟ ਮਾਸਟਰ ਜੋਗਾ ਸਿੰਘ, ਸੁਸਾਇਟੀ ਦੇ ਸਰਗਰਮ ਮੈਂਬਰ ਦੀਪਕ ਪੁਰੀ, ਮੁਲਾਜ਼ਮ ਆਗੂ ਅਵਨੀਤ ਚੱਢਾ, ਐਡਵੋਕੇਟ ਮੁਨੀਸ਼ ਪੁਰੀ ਸਮੇਤ ਹੋਰ ਮੈਂਬਰ ਹਾਜ਼ਰ ਸਨ। ਸੁਸਾਇਟੀ ਮੈਂਬਰਾਂ ਨੇ ਦੱਸਿਆ ਕਿ ਮੈਰਾਥਨ ਨੂੰ ਸਫਲ ਬਣਾਉਣ ਲਈ ਇਲਾਕੇ ਦੇ ਲੋਕਾਂ ਅਤੇ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਬਾਬਾ ਅਜੈਬ ਸਿੰਘ ਫ਼ੱਕਰ ਵਲੋਂ ਪਿੰਡ ਨੋਧੇਮਾਜਰਾ ਦੇ ਲੋੜਵੰਦ ਪਰਿਵਾਰ ਨੂੰ ਮਕਾਨ ਬਣਾਉਣ ਲਈ ਸਹਾਇਤਾ ਵਜੋਂ 50 ਹਜ਼ਾਰ ਰੁਪਏ... ਅਗਲੀ ਖ਼ਬਰ ਹਲਕਾ ਪੱਛਮੀ ਵਿਚ ਅਕਾਲੀ ਦਲ ਵਾਰਸ ਪੰਜਾਬ ਦੀ ਹੋਈ ਅਹਿਮ ਬੈਠਕ
Ad Position 24