07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਆਰ . ਬੀ . ਯੂ . ਵਿਖੇ ਮਾਹਿਰ ਭਾਸ਼ਨ ਰਾਹੀਂ ਵਿਦਿਆਰਥੀਆਂ ਨਾਲ ਸੰਵਿਧਾਨਕ ਮੁੱਲਾਂ ਬਾਰੇ ਚਰਚਾ

ਰੂਪਨਗਰ, 6 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਰਿਆਤ ਬਾਹਰਾ ਯੂਨੀਵਰਸਿਟੀ ਦੇ ਯੂਨੀਵਰਸਿਟੀ ਸਕੂਲ ਆਫ਼ ਲਾਅ ਵਲੋਂ ‘‘ਭਾਰਤੀ ਸੰਵਿਧਾਨ ਨੂੰ ਇਸ ਦੀ ਪ੍ਰਸਤਾਵਨਾ ਦੇ ਨਜ਼ਰੀਏ ਰਾਹੀਂ ਸਮਝਣਾ’’ ਵਿਸ਼ੇ ’ਤੇ ਮਾਹਿਰ ਭਾਸ਼ਣ ਕਰਵਾਇਆ ਗਿਆ। ਇਸ ਮੌਕੇ ਲਗਭਗ 300 ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਭਾਗ ਲਿਆ।

Ad Position 21
No active advertisement
ਸਨਿਚਰਵਾਰ, 1 ਅਗਸਤ, 2026 07-10-2026
ਰੂਪਨਗਰ, 6 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਰਿਆਤ ਬਾਹਰਾ ਯੂਨੀਵਰਸਿਟੀ ਦੇ ਯੂਨੀਵਰਸਿਟੀ ਸਕੂਲ ਆਫ਼ ਲਾਅ ਵਲੋਂ ‘‘ਭਾਰਤੀ ਸੰਵਿਧਾਨ ਨੂੰ ਇਸ ਦੀ ਪ੍ਰਸਤਾਵਨਾ ਦੇ ਨਜ਼ਰੀਏ ਰਾਹੀਂ ਸਮਝਣਾ’’ ਵਿਸ਼ੇ ’ਤੇ ਮਾਹਿਰ ਭਾਸ਼ਣ ਕਰਵਾਇਆ ਗਿਆ। ਇਸ ਮੌਕੇ ਲਗਭਗ 300 ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਭਾਗ ਲਿਆ। ਉੱਘੇ ਕਾਨੂੰਨਦਾਨ ਅਤੇ ਸੰਵਿਧਾਨਕ ਕਾਨੂੰਨ ਦੇ ਮਾਹਿਰ ਪ੍ਰੋ. (ਡਾ.) ਵੀਰੇਂਦਰ ਕੁਮਾਰ, ਪ੍ਰੋਫੈਸਰ ਐਮੇਰਿਟਸ ਅਤੇ ਚੰਡੀਗੜ੍ਹ ਜੁਡੀਸ਼ੀਅਲ ਅਕੈਡਮੀ ਦੇ ਸੰਸਥਾਪਕ ਨਿਰਦੇਸ਼ਕ (ਅਕਾਦਮਿਕਸ), ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਉਹ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਕਾਨੂੰਨ ਵਿਭਾਗ ਦੇ ਸਾਬਕਾ ਪ੍ਰੋਫੈਸਰ ਅਤੇ ਚੇਅਰਮੈਨ ਅਤੇ ਫੈਕਲਟੀ ਆਫ਼ ਲਾਅ ਦੇ ਸਾਬਕਾ ਡੀਨ ਵੀ ਰਹਿ ਚੁੱਕੇ ਹਨ। ਆਪਣੇ ਸੰਬੋਧਨ ਦੌਰਾਨ ਪ੍ਰੋ. ਕੁਮਾਰ ਨੇ ਪ੍ਰਸਤਾਵਨਾ ਨੂੰ ਭਾਰਤੀ ਸੰਵਿਧਾਨ ਦੀ ਆਤਮਾ ਅਤੇ ਦਾਰਸ਼ਨਿਕ ਨੀਂਹ ਕਰਾਰ ਦਿੱਤਾ। ਉਨ੍ਹਾਂ ਨੇ ਭਾਰਤੀ ਸੰਵਿਧਾਨ ਦੇ ਮੂਲ ਦ੍ਰਿਸ਼ਟੀਕੋਣ ਦੀ ਵਿਆਖਿਆ ਕਰਦਿਆਂ ਨਿਆਂ, ਆਜ਼ਾਦੀ, ਸਮਾਨਤਾ ਅਤੇ ਭਾਈਚਾਰੇ ਦੇ ਮੁੱਲਾਂ ’ਤੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਨੇ ਲੋਕਤੰਤਰੀ ਸ਼ਾਸਨ ਅਤੇ ਸੰਵਿਧਾਨਕ ਪ੍ਰਣਾਲੀ ਵਿਚ ਇਨ੍ਹਾਂ ਮੁੱਲਾਂ ਦੀ ਮਹੱਤਤਾ ਨੂੰ ਵੀ ਉਜਾਗਰ ਕੀਤਾ। ਯੂਨੀਵਰਸਿਟੀ ਸਕੂਲ ਆਫ਼ ਲਾਅ ਦੇ ਡੀਨ ਪ੍ਰੋ. (ਡਾ.) ਤੁਫੈਲ ਅਹਿਮਦ ਖਾਨ ਨੇ ਕਿਹਾ ਕਿ ਉੱਘੇ ਕਾਨੂੰਨੀ ਮਾਹਿਰਾਂ ਨਾਲ ਅਜਿਹੀ ਵਿਚਾਰ-ਚਰਚਾ ਕਾਨੂੰਨ ਦੇ ਵਿਦਿਆਰਥੀਆਂ ਦੀ ਸੰਵਿਧਾਨਕ ਸਮਝ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਉਨ੍ਹਾਂ ਵਿਚ ਸੰਵਿਧਾਨਕ ਨੈਤਿਕਤਾ ਦੀ ਭਾਵਨਾ ਵਿਕਸਿਤ ਕਰਨ ਵਿਚ ਵੀ ਸਹਾਇਕ ਹੁੰਦੀ ਹੈ। ਇਹ ਪ੍ਰੋਗਰਾਮ ਪ੍ਰੋ. ਖਾਨ ਅਤੇ ਵਿਭਾਗ ਮੁਖੀ ਡਾ. ਸਵਪਨ ਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ। ਡਾ. ਸੁਚੇਤ ਕੁਮਾਰ, ਐਸੋਸੀਏਟ ਪ੍ਰੋਫੈਸਰ, ਨੇ ਫੈਕਲਟੀ ਕੋਆਰਡੀਨੇਟਰ ਦੀ ਭੂਮਿਕਾ ਨਿਭਾਈ, ਜਦਕਿ ਹਰਸ਼ਿਤਾ ਵਿਦਿਆਰਥੀ ਕੋਆਰਡੀਨੇਟਰ ਸਨ। ਸੈਸ਼ਨ ਦੀ ਸਮਾਪਤੀ ਵਿਦਿਆਰਥੀਆਂ ਨਾਲ ਇੰਟਰਐਕਟਿਵ ਸਵਾਲ-ਜਵਾਬ ਸੈਸ਼ਨ ਅਤੇ ਧੰਨਵਾਦ ਦੇ ਮਤੇ ਨਾਲ ਹੋਈ।
Ad Position 22
No active advertisement
ਪਿਛਲੀ ਖ਼ਬਰ ਆਸ਼ਾ ਸੈਣੀ ਨੇ 10 ਮੀਟਰ ਸ਼ੂਟਿੰਗ ਮੁਕਾਬਲੇ ਵਿਚ ਜਿੱਤਿਆ ਸੋਨ ਤਗਮਾ ਅਗਲੀ ਖ਼ਬਰ ਬੰਦ ਕੀਤੇ ਗੇਟ ਕੋਲ ਖੜ੍ਹ ਕੇ ਪ੍ਰਦਰਸ਼ਨ ਕਰ ਰਹੇ ਤੇ ਜਾਣਕਾਰੀ ਦੇ ਰਹੇ ਸਥਾਨਕ ਨਿਵਾਸੀ ਅਤੇ ਆਪਣਾ ਘਰ ਦੇ ਪ੍ਰਬੰਧਕ। ਕੀਰਤ...
Ad Position 24