‘ ਆਪ ’ ਸਰਕਾਰ ਖ਼ਿਲਾਫ਼ ਭਾਜਪਾ ਦਾ ਰੋਸ ਪ੍ਰਦਰਸ਼ਨ , ਮੁੱਖ ਮੰਤਰੀ ਦਾ ਪੁਤਲਾ ਫੂਕਿਆ ਮਨਪ੍ਰੀਤ ਸਿੰਘ ਬਾਦਲ ਤੇ ਪਰਮਿੰਦਰ ਸਿੰਘ ਬਰਾੜ ਦੀ ਮੌਜੂਦਗੀ ’ਚ ਵਰਕਰਾਂ ਨੇ ਕੀਤੀ ਨਾਅਰੇਬਾਜ਼ੀ
ਰੂਪਨਗਰ, 7 ਅਕਤੂਬਰ (ਸਤਨਾਮ ਸਿੰਘ ਸੱਤੀ)-ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਖ਼ਿਲਾਫ਼ ਭਾਜਪਾ ਜ਼ਿਲ੍ਹਾ ਰੂਪਨਗਰ ਵਲੋਂ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਭਾਜਪਾ ਆਗੂਆਂ ਤੇ ਵਰਕਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਮ
ਮੁੱਖ ਮੰਤਰੀ ਦੇ ਓ.ਐਸ.ਡੀ. ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਭਾਜਪਾ ਵਰਕਰ।
08-10-2026
ਰੂਪਨਗਰ, 7 ਅਕਤੂਬਰ (ਸਤਨਾਮ ਸਿੰਘ ਸੱਤੀ)-ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਖ਼ਿਲਾਫ਼ ਭਾਜਪਾ ਜ਼ਿਲ੍ਹਾ ਰੂਪਨਗਰ ਵਲੋਂ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਭਾਜਪਾ ਆਗੂਆਂ ਤੇ ਵਰਕਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਵਿਚ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਤੇ ਸਾਬਕਾ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਪੰਜਾਬ ਭਾਜਪਾ ਦੇ ਸੂਬਾਈ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਸੂਬਾ ਮੀਤ ਪ੍ਰਧਾਨ ਡਾ. ਸ਼ੁਭਾਸ਼ ਸ਼ਰਮਾ ਸਮੇਤ ਕਈ ਸੀਨੀਅਰ ਆਗੂ ਵੀ ਮੌਜੂਦ ਸਨ। ਭਾਜਪਾ ਆਗੂਆਂ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਸਰਕਾਰ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ ਅਤੇ ਪਾਰਦਰਸ਼ਤਾ ਤੇ ਜਵਾਬਦੇਹੀ ਯਕੀਨੀ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਭਾਜਪਾ ਸਰਕਾਰ ਤੋਂ ਜਵਾਬ ਮੰਗਦੀ ਰਹੇਗੀ। ਆਗੂਆਂ ਨੇ ਕਿਹਾ ਕਿ ਭ੍ਰਿਸ਼ਟਾਚਾਰ ਸਬੰਧੀ ਸਾਹਮਣੇ ਆਉਣ ਵਾਲੇ ਦੋਸ਼ਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਲੋਕਤੰਤਰਿਕ ਢੰਗ ਨਾਲ ਲੋਕਾਂ ਦੀ ਆਵਾਜ਼ ਉਠਾਉਂਦੀ ਰਹੇਗੀ। ਪ੍ਰਦਰਸ਼ਨ ਵਿਚ ਰਾਜੇਸ਼ ਚੌਧਰੀ, ਜੀਵਨ ਕੁਮਾਰ, ਜਗਦੀਸ਼ ਚੰਦਰ ਕਾਜਲਾ, ਰਮਨ ਜਿੰਦਲ, ਅਰਸ਼ ਬਾਠ ਮਗਰੋੜ, ਓਂਕਾਰ ਅਭਿਆਣਾ, ਨਵੀਨ ਕੁਮਾਰ, ਰੋਸ਼ਨ ਲਾਲ ਟੇਡੇਵਾਲ, ਕ੍ਰਿਸ਼ਨ ਕੁਮਾਰ ਅੱਤਰੀ, ਐਡਵੋਕੇਟ ਨਿਪੁਣ ਸੋਨੀ, ਅਭਿਸ਼ੇਕ ਅਗਨੀਹੋਤਰੀ, ਸੰਜੇ ਪ੍ਰਤਾਪ ਜੈਨ, ਰਾਜ ਕੁਮਾਰ, ਧਰਮਿੰਦਰ ਕੁਮਾਰ, ਸਤਿੰਦਰ ਨਾਗੀ, ਜਗਮੰਦੀਪ ਸਿੰਘ ਪਰਹੀ, ਹੇਮੰਤ ਕੱਕੜ, ਜਤਿੰਦਰ ਸਿੰਘ ਅਠਵਾਲ, ਸੁਨੀਲ ਸ਼ੁਕਲਾ, ਮੋਨਿਕਾ ਸ਼ਰਮਾ, ਜੋਤੀ ਨਾਗੀ, ਅਮਰਪ੍ਰੀਤ ਸਿੰਘ ਨੰਨਾ, ਰਾਜੇਸ਼ ਕੁਮਾਰ ਨਿਝਾਵਨ, ਇੰਦਰਪਾਲ ਸਿੰਘ ਲੋਹਗੜ੍ਹ ਅਤੇ ਧਰਮਿੰਦਰ ਸਿੰਘ ਮਲਿਕਪੁਰ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ।