08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਵਿਧਾਨ ਸਭਾ ਚੋਣਾਂ -2027 ਦੇ ਮੱਦੇਨਜ਼ਰ ਸਵੀਪ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਮੀਟਿੰਗ ਘੱਟ ਵੋਟਿੰਗ ਵਾਲੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਧਿਆਨ ਦੇਣ ਅਤੇ ਜਾਗਰੂਕਤਾ ਗਤੀਵਿਧੀਆਂ ਕਰਵਾਉਣ ਦੇ ਨਿਰਦੇਸ਼

ਰੂਪਨਗਰ, 7 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਵਿਧਾਨ ਸਭਾ ਚੋਣਾਂ-2027 ਦੀ ਪਹਿਲੀ ਤਿਮਾਹੀ ਵਿਚ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਜ਼ਿਲ੍ਹਾ ਰੂਪਨਗਰ ਵਿਚ ਵੋਟਰ ਜਾਗਰੂਕਤਾ ਸਬੰਧੀ ਸਵੀਪ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਚੋਣ ਤਹਿਸੀਲਦਾਰ ਰੂਪਨਗਰ ਪਲਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਸਵੀਪ ਨੋਡਲ ਅਫ਼ਸਰ ਅਤੇ ਹਲਕਾ ਪੱਧਰੀ ਸਵੀਪ ਨੋਡਲ ਅਫ਼ਸਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਹਾਜ਼ਰ ਨੋਡਲ ਅਫ਼ਸਰਾਂ ਨੂੰ ਜ਼ਿਲ੍ਹੇ ਦੀ ਆਮ ਜਨਤਾ ਵਿਚ ਵੋਟ ਦੀ ਮਹੱਤਤਾ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਰੋਜ਼ਾਨਾ ਪੱਧਰ ’ਤੇ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਉਣ ਲਈ ਕਿਹਾ ਗਿਆ।

Ad Position 21
No active advertisement
ਅਜੀਤ ਡੈਸਕ 08-10-2026
ਰੂਪਨਗਰ, 7 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਵਿਧਾਨ ਸਭਾ ਚੋਣਾਂ-2027 ਦੀ ਪਹਿਲੀ ਤਿਮਾਹੀ ਵਿਚ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਜ਼ਿਲ੍ਹਾ ਰੂਪਨਗਰ ਵਿਚ ਵੋਟਰ ਜਾਗਰੂਕਤਾ ਸਬੰਧੀ ਸਵੀਪ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਚੋਣ ਤਹਿਸੀਲਦਾਰ ਰੂਪਨਗਰ ਪਲਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਸਵੀਪ ਨੋਡਲ ਅਫ਼ਸਰ ਅਤੇ ਹਲਕਾ ਪੱਧਰੀ ਸਵੀਪ ਨੋਡਲ ਅਫ਼ਸਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਹਾਜ਼ਰ ਨੋਡਲ ਅਫ਼ਸਰਾਂ ਨੂੰ ਜ਼ਿਲ੍ਹੇ ਦੀ ਆਮ ਜਨਤਾ ਵਿਚ ਵੋਟ ਦੀ ਮਹੱਤਤਾ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਰੋਜ਼ਾਨਾ ਪੱਧਰ ’ਤੇ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਉਣ ਲਈ ਕਿਹਾ ਗਿਆ। ਮੀਟਿੰਗ ਦੌਰਾਨ ਜ਼ਿਲ੍ਹਾ ਰੂਪਨਗਰ ਦੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਅਤੇ 2024 ਦੀਆਂ ਲੋਕ ਸਭਾ ਚੋਣਾਂ ਦੀ ਪੋਲਿੰਗ ਬੂਥ ਅਨੁਸਾਰ ਵੋਟਰ ਮਤਦਾਨ ਪ੍ਰਤੀਸ਼ਤ ਦੀ ਸੂਚੀ ਵੀ ਸਾਂਝੀ ਕੀਤੀ ਗਈ। ਇਸ ਦੌਰਾਨ ਘੱਟ ਮਤਦਾਨ ਵਾਲੇ ਪੋਲਿੰਗ ਬੂਥਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਨਿਸ਼ਾਨਾ ਬਣਾਉਂਦਿਆਂ ਸਵੀਪ ਗਤੀਵਿਧੀਆਂ ਦੀ ਯੋਜਨਾ ਤਿਆਰ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਨੋਡਲ ਅਫ਼ਸਰਾਂ ਨੂੰ ਜ਼ਿਲ੍ਹੇ ਦੇ ਸਵੀਪ ਪ੍ਰਤੀਕਾਂ ਨਾਲ ਰਾਬਤਾ ਕਾਇਮ ਕਰਕੇ ਵੋਟਰ ਜਾਗਰੂਕਤਾ ਗਤੀਵਿਧੀਆਂ ਵਿਚ ਉਨ੍ਹਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਵੀ ਕਿਹਾ ਗਿਆ। ਇਸ ਦੇ ਨਾਲ ਹੀ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਵਿਚ ਸਥਾਪਿਤ ਚੋਣ ਸਾਖਰਤਾ ਕਲੱਬਾਂ ਨੂੰ ਸਰਗਰਮ ਕਰਨ ’ਤੇ ਜ਼ੋਰ ਦਿੱਤਾ ਗਿਆ ਤਾਂ ਜੋ ਨਵੇਂ ਬਣੇ ਵੋਟਰਾਂ, ਖ਼ਾਸ ਕਰਕੇ ਨੌਜਵਾਨਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਉਤਸ਼ਾਹਿਤ ਕੀਤਾ ਜਾ ਸਕੇ। ਮੀਟਿੰਗ ਦੌਰਾਨ ਨਿਰਪੱਖ ਅਤੇ ਨੈਤਿਕ ਮਤਦਾਨ ’ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਨੋਡਲ ਅਫ਼ਸਰਾਂ ਨੂੰ ਲੋਕਾਂ ਨੂੰ ਜਾਤ-ਪਾਤ, ਧਰਮ, ਭੇਦ-ਭਾਵ ਅਤੇ ਕਿਸੇ ਵੀ ਕਿਸਮ ਦੇ ਲਾਲਚ ਤੋਂ ਪ੍ਰਭਾਵਿਤ ਹੋਏ ਬਿਨਾਂ ਆਪਣੇ ਮਤਦਾਨ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਜਾਗਰੂਕ ਕਰਨ ਦੀ ਹਦਾਇਤ ਕੀਤੀ ਗਈ। ਮੀਟਿੰਗ ’ਚ ਪ੍ਰਿੰਸੀਪਲ, ਆਈ.ਟੀ.ਆਈ. ਦਬੂੜ ਸੁਰਜੀਤ ਸਿੰਘ ਖੱਟੜਾ, ਜ਼ਿਲ੍ਹਾ ਸਿੱਖਿਆ ਅਫ਼ਸਰ-ਡੀਲਿੰਗ ਹੈਂਡ ਸੰਦੀਪ ਭੱਟ, ਡੀ.ਪੀ.ਈ. ਸ.ਸ.ਸ.ਸ. ਨੰਗਲ ਸਰਸਾ ਵਰਿੰਦਰ ਸਿੰਘ ਤੋਂ ਇਲਾਵਾ ਰਣਜੀਤ ਸਿੰਘ, ਪੁਨੀਤ ਸਿੰਘ ਅਤੇ ਰਾਬਿੰਦਰ ਰੱਬੀ ਸਮੇਤ ਹਲਕਾ ਪੱਧਰੀ ਨੋਡਲ ਅਫ਼ਸਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅੱਜ ਨੰਗਲ ਦੇ ਕਈ ਇਲਾਕਿਆਂ ਦੀ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਅਨਾਜ ਮੰਡੀ ਹਾਫਿਜ਼ਾਬਾਦ ਵਿਚ ਝੋਨੇ ਦੀ ਖ਼ਰੀਦ ਸ਼ੁਰੂ ਮੰਡੀ ਦਾ ਫੜ੍ਹ ਚੌੜਾ ਕਰਨ ਲਈ 30 ਲੱਖ ਰੁਪਏ ਖ਼ਰਚੇ:- ਚੇਅਰਮੈਨ ਸਹੇੜੀ
Ad Position 24