08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਘਨੌਲੀ ਇਲਾਕੇ ਦੇ ਕਾਂਗਰਸੀ ਆਗੂਆਂ ਦੀ ਇਕੱਤਰਤਾ

ਘਨੌਲੀ, 7 ਅਕਤੂਬਰ (ਜਸਵੀਰ ਸਿੰਘ ਸੈਣੀ)-ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਘਨੌਲੀ ਇਲਾਕੇ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਭਰਵੀਂ ਇਕੱਤਰਤਾ ਘਨੌਲੀ ਵਿਖੇ ਹੋਈ। ਇਸ ਦੌਰਾਨ ਜਿੱਥੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਆ ਰਹੀਆਂ ਵਿਧਾਨ ਸਭਾ ਦੀਆ ਚੋਣਾਂ ਨੂੰ ਮੁੱਖ ਰੱਖਦਿਆਂ ਵਿਚਾਰ ਵਟਾਂਦਰੇ ਕੀਤੇ ਗਏ ਉੱਥੇ ਹੀ ਪੰਜਾਬ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦੀ ਨਿਯੁਕਤੀ ਦਾ ਘਨੌਲੀ ਅਤੇ ਆਸ-ਪਾਸ ਦੇ ਇਲਾਕੇ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 08-10-2026
ਘਨੌਲੀ, 7 ਅਕਤੂਬਰ (ਜਸਵੀਰ ਸਿੰਘ ਸੈਣੀ)-ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਘਨੌਲੀ ਇਲਾਕੇ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਭਰਵੀਂ ਇਕੱਤਰਤਾ ਘਨੌਲੀ ਵਿਖੇ ਹੋਈ। ਇਸ ਦੌਰਾਨ ਜਿੱਥੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਆ ਰਹੀਆਂ ਵਿਧਾਨ ਸਭਾ ਦੀਆ ਚੋਣਾਂ ਨੂੰ ਮੁੱਖ ਰੱਖਦਿਆਂ ਵਿਚਾਰ ਵਟਾਂਦਰੇ ਕੀਤੇ ਗਏ ਉੱਥੇ ਹੀ ਪੰਜਾਬ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦੀ ਨਿਯੁਕਤੀ ਦਾ ਘਨੌਲੀ ਅਤੇ ਆਸ-ਪਾਸ ਦੇ ਇਲਾਕੇ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਕਾਂਗਰਸੀ ਵਰਕਰਾਂ ਨੇ ਇਕੱਠੇ ਹੋ ਕੇ ਲੱਡੂ ਵੰਡੇ ਅਤੇ ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾਉਂਦਿਆਂ ਆਪਣੀ ਖ਼ੁਸ਼ੀ ਦਾ ਇਜ਼ਹਾਰ ਕੀਤਾ। ਇਸ ਮੌਕੇ ਸਰਬਜੀਤ ਸਿੰਘ ਸੈਣੀ, ਬਲਾਕ ਪ੍ਰਧਾਨ ਰੂਪਨਗਰ, ਅਜਮੇਰ ਸਿੰਘ ਐਸ.ਸੀ. ਡਿਪਾਰਟਮੈਂਟ ਰੂਪਨਗਰ, ਕਾਂਗਰਸੀ ਆਗੂ ਅਮਨਦੀਪ ਸਿੰਘ ਲਾਲੀ, ਸੀਨੀਅਰ ਆਗੂ ਸ਼ਮਸ਼ੇਰ ਸਿੰਘ, ਨੰਬਰਦਾਰ ਪ੍ਰਗਟ ਸਿੰਘ ਅਲੀਪੁਰ, ਸੋਨੀ ਡੰਗੋਲੀ, ਮੁਖ਼ਤਿਆਰ ਸਿੰਘ, ਬਲਵਿੰਦਰ ਸਿੰਘ ਦਸਮੇਸ਼ ਨਗਰ, ਸਾਬਕਾ ਸਰਪੰਚ ਸਰਬਜੀਤ ਸਿੰਘ ਘਨੌਲੀ ਅਤੇ ਗੁਰਦਿਆਲ ਸਿੰਘ ਘਨੌਲੀ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੋਰਚਾ ਜੈਤੋ ਦੇ ਸ਼ਹੀਦਾਂ ਦੀ ਯਾਦ ਵਿਚ ਸਮਾਗਮ 11 ਨੂੰ ਅਗਲੀ ਖ਼ਬਰ ਕੇਂਦਰ ਸਰਕਾਰ ਵਲੋਂ ਕਣਕ ਦੇ ਭਾਅ ਵਿਚ ਕੀਤਾ ਗਿਆ 25 ਰੁਪਏ ਵਾਧਾ ਕਿਸਾਨਾਂ ਨਾਲ ਮਜ਼ਾਕ - ਢਾਹੇ
Ad Position 24