09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਕੁਇਜ਼ ਮੁਕਾਬਲੇ ਦੇ ਜੇਤੂ ਵਿਦਿਆਰਥੀ ਅਧਿਆਪਕਾਂ ਅਤੇ ਪ੍ਰਬੰਧਕਾਂ ਨਾਲ। ਵਿਦਿਆਰਥੀਆਂ ਦੀ ਪੰਜਾਬੀ ਭਾਸ਼ਾ ’ ਚ ਰੁਚੀ ਨੂੰ ਵਧਾਉਣ ਲਈ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਕਰਵਾਏ

ਰੂਪਨਗਰ, 8 ਅਕਤੂਬਰ (ਯਸ਼ਵੰਤ ਬੱਸੀ)-ਜ਼ਿਲ੍ਹਾ ਭਾਸ਼ਾ ਦਫ਼ਤਰ ਰੂਪਨਗਰ ਵਲੋਂ ਵਿਦਿਆਰਥੀਆਂ ਵਿਚ ਪੰਜਾਬੀ ਭਾਸ਼ਾ, ਸਾਹਿਤ ਅਤੇ ਆਮ ਗਿਆਨ ਪ੍ਰਤੀ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਜ਼ਿਲ੍ਹਾ ਭਾਸ਼ਾ ਅਫ਼ਸਰ ਤਜਿੰਦਰ ਸਿੰਘ ਗਿੱਲ ਦੀ ਨਿਗਰਾਨੀ ’ਚ ਕਰਵਾਏ ਗਏ। ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦੇ ਕੁਇਜ ਮੁਕਾਬਲੇ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਜਰੂੜ ਦੀ ਮਨਜੋਤ ਕੌਰ ਨੇ ਪਹਿਲਾ, ਸਰਕਾਰੀ ਹਾਈ ਸਕੂਲ ਅਗੰਮਪੁਰ ਦੇ ਰਾਜਵੀਰ ਸਿੰਘ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੇਲਾ ਦੇ ਗਗਨਦੀਪ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ।

Ad Position 21
No active advertisement
ਅਜੀਤ ਡੈਸਕ 09-10-2026
ਰੂਪਨਗਰ, 8 ਅਕਤੂਬਰ (ਯਸ਼ਵੰਤ ਬੱਸੀ)-ਜ਼ਿਲ੍ਹਾ ਭਾਸ਼ਾ ਦਫ਼ਤਰ ਰੂਪਨਗਰ ਵਲੋਂ ਵਿਦਿਆਰਥੀਆਂ ਵਿਚ ਪੰਜਾਬੀ ਭਾਸ਼ਾ, ਸਾਹਿਤ ਅਤੇ ਆਮ ਗਿਆਨ ਪ੍ਰਤੀ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਜ਼ਿਲ੍ਹਾ ਭਾਸ਼ਾ ਅਫ਼ਸਰ ਤਜਿੰਦਰ ਸਿੰਘ ਗਿੱਲ ਦੀ ਨਿਗਰਾਨੀ ’ਚ ਕਰਵਾਏ ਗਏ। ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦੇ ਕੁਇਜ ਮੁਕਾਬਲੇ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਜਰੂੜ ਦੀ ਮਨਜੋਤ ਕੌਰ ਨੇ ਪਹਿਲਾ, ਸਰਕਾਰੀ ਹਾਈ ਸਕੂਲ ਅਗੰਮਪੁਰ ਦੇ ਰਾਜਵੀਰ ਸਿੰਘ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੇਲਾ ਦੇ ਗਗਨਦੀਪ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੇ ਮੁਕਾਬਲੇ ਵਿਚ ਡੀ.ਏ.ਵੀ. ਪਬਲਿਕ ਸਕੂਲ ਰੂਪਨਗਰ ਦੇ ਪ੍ਰਭਪ੍ਰੀਤ ਸਿੰਘ ਨੇ ਪਹਿਲਾ ਅਤੇ ਅਨੂ ਪ੍ਰਿਆ ਨੇ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੇਲਾ ਦੀ ਤਰਨਪ੍ਰੀਤ ਕੌਰ ਤੀਜੇ ਸਥਾਨ ’ਤੇ ਰਹੀ। ਇਸ ਮੌਕੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਨਾਲ ਜੁੜਨ, ਚੰਗੀਆਂ ਕਿਤਾਬਾਂ ਪੜ੍ਹਨ ਅਤੇ ਮੋਬਾਈਲ ਫ਼ੋਨ ਦੀ ਬੇਲੋੜੀ ਵਰਤੋਂ ਤੋਂ ਬਚਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਅਧਿਆਪਕ ਦੀਕਸ਼ਾ, ਮਨਪ੍ਰੀਤ ਕੌਰ, ਪਰਮਜੀਤ ਕੌਰ, ਬਲਜੀਤ ਕੌਰ, ਰਿੰਕੂ ਰਾਣੀ, ਸੁਨੀਲ ਕੁਮਾਰ ਸ਼ਰਮਾ ਅਤੇ ਜਤਿੰਦਰ ਸਿੰਘ ਆਦਿ ਅਧਿਆਪਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੀ . ਬੀ . ਐਮ . ਬੀ . ਦਿਹਾੜੀਦਾਰ ਕਾਮਿਆਂ ਵਲੋਂ ਵਿਭਾਗ ਤੋਂ ਰੈਗੂਲਰ ਕਰਨ ਦੀ ਮੰਗ ਅਗਲੀ ਖ਼ਬਰ ਖਾਟੂ ਸ਼ਾਮ ਸਾਲਾਸਰ ਬਾਲਾ ਜੀ ਜਾਗਰਣ ਦੇ ਸੰਬੰਧ ’ ਚ ਨੂਰਪੁਰ ਬੇਦੀ ਵਿਖੇ ਵਿਸ਼ਾਲ ਰੱਥ ਯਾਤਰਾ
Ad Position 24