08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

‘ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ’ ਤਹਿਤ ਹੁਣ ਤੱਕ ਕਰੀਬ 3,722 ਕਰੋੜ ਰੁਪਏ ਮਹਿਲਾਵਾਂ ਦੇ ਖਾਤਿਆਂ ਵਿਚ ਸਿੱਧੇ ਟਰਾਂਸਫ਼ਰ - ਡਾ . ਬਲਜੀਤ ਕੌਰ ਜੁਲਾਈ-ਸਤੰਬਰ ਦੌਰਾਨ 75.16 ਲੱਖ ਤੋਂ ਵੱਧ ਮਹਿਲਾਵਾਂ ਨੂੰ 2602.46 ਕਰੋੜ ਰੁਪਏ ਜਾਰੀ

ਚੰਡੀਗੜ੍ਹ, 8 ਅਕਤੂਬਰ (ਅਜੀਤ ਬਿਊਰੋ) - ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਮਹਿਲਾ ਸਸ਼ਕਤੀਕਰਨ ਦੇ ਖੇਤਰ ਵਿਚ ਇਕ ਨਵਾਂ ਇਤਿਹਾਸ ਸਿਰਜ ਰਹੀ ਹੈ।

Ad Position 21
No active advertisement
ਡਾ. ਬਲਜੀਤ ਕੌਰ 09-10-2026
ਚੰਡੀਗੜ੍ਹ, 8 ਅਕਤੂਬਰ (ਅਜੀਤ ਬਿਊਰੋ) - ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਮਹਿਲਾ ਸਸ਼ਕਤੀਕਰਨ ਦੇ ਖੇਤਰ ਵਿਚ ਇਕ ਨਵਾਂ ਇਤਿਹਾਸ ਸਿਰਜ ਰਹੀ ਹੈ। ਉਨ੍ਹਾਂ ਦੱਸਿਆ ਕਿ ਯੋਜਨਾ ਤਹਿਤ ਹੁਣ ਤੱਕ ਕਰੀਬ 3,722 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਸਿੱਧੇ ਲਾਭਪਾਤਰੀ ਮਹਿਲਾਵਾਂ ਦੇ ਬੈਂਕ ਖਾਤਿਆਂ ਵਿਚ ਟਰਾਂਸਫ਼ਰ ਕੀਤੀ ਜਾ ਚੁੱਕੀ ਹੈ।ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪਹਿਲੇ ਪੜਾਅ ਤਹਿਤ ਜੁਲਾਈ, ਅਗਸਤ ਅਤੇ ਸਤੰਬਰ ਮਹੀਨਿਆਂ ਲਈ 75.16 ਲੱਖ ਤੋਂ ਵੱਧ ਮਹਿਲਾਵਾਂ ਦੇ ਬੈਂਕ ਖਾਤਿਆਂ ਵਿਚ 2602.46 ਕਰੋੜ ਰੁਪਏ ਦੀ ਰਾਸ਼ੀ ਸਿੱਧੀ ਜਮ੍ਹਾਂ ਕਰਵਾਈ ਗਈ। ਇਸ ਤੋਂ ਇਲਾਵਾ, ਦੂਜੇ ਪੜਾਅ ਦੀ ਪਹਿਲੀ ਕਿਸ਼ਤ ਤਹਿਤ 32 ਲੱਖ ਤੋਂ ਵੱਧ ਮਹਿਲਾਵਾਂ ਨੂੰ 1,118.93 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਰਕਮ ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ਅਤੇ ਸਮਾਜਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਯੋਜਨਾ ਤਹਿਤ ਹੁਣ ਤੱਕ 79 ਲੱਖ ਤੋਂ ਵੱਧ ਮਹਿਲਾਵਾਂ ਰਜਿਸਟਰ ਹੋ ਚੁੱਕੀਆਂ ਹਨ, ਜਦਕਿ ਇੱਕ ਕਰੋੜ ਤੋਂ ਵੱਧ ਮਹਿਲਾਵਾਂ ਨੂੰ ਇਸ ਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਯੋਜਨਾ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਆਤਮ-ਨਿਰਭਰ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੇ ਸਨਮਾਨ, ਸੁਰੱਖਿਆ ਅਤੇ ਸਮਾਜਿਕ ਭਾਗੀਦਾਰੀ ਨੂੰ ਨਵੀਂ ਮਜ਼ਬੂਤੀ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਉੱਤੇ ਪੰਜਾਬ ਸਰਕਾਰ ਵੱਲੋਂ ਹਰ ਸਾਲ ਕਰੀਬ 12,000 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ। ਇਹ ਦੇਸ਼ ਦੀ ਪਹਿਲੀ ਅਤੇ ਵਿਲੱਖਣ ਯੋਜਨਾ ਹੈ, ਜਿਸ ਤਹਿਤ ਪੰਜਾਬ ਦੀਆਂ 97 ਫ਼ੀਸਦੀ ਮਹਿਲਾਵਾਂ ਨੂੰ ਕਵਰ ਕੀਤਾ ਜਾਵੇਗਾ। 18 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਯੋਗ ਮਹਿਲਾਵਾਂ ਇਸ ਯੋਜਨਾ ਅਧੀਨ ਲਾਭ ਪ੍ਰਾਪਤ ਕਰਨਗੀਆਂ। ਯੋਜਨਾ ਤਹਿਤ ਆਮ ਵਰਗ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 1,000 ਰੁਪਏ, ਜਦਕਿ ਅਨੁਸੂਚਿਤ ਜਾਤੀ ਵਰਗ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 1,500 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਸੂਬੇ ਦੀ ਹਰ ਯੋਗ ਮਹਿਲਾ ਨੂੰ ਆਰਥਿਕ ਸੁਰੱਖਿਆ, ਸਨਮਾਨ ਅਤੇ ਆਤਮ-ਨਿਰਭਰਤਾ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਕੇਵਲ ਵਿੱਤੀ ਸਹਾਇਤਾ ਨਹੀਂ, ਸਗੋਂ ਮਹਿਲਾਵਾਂ ਦੇ ਸਨਮਾਨ, ਸਮਾਜਿਕ ਨਿਆਂ ਅਤੇ ਸਮਾਵੇਸ਼ੀ ਵਿਕਾਸ ਪ੍ਰਤੀ ਸਰਕਾਰ ਦੀ ਮਜ਼ਬੂਤ ਵਚਨਬੱਧਤਾ ਦਾ ਪ੍ਰਤੀਕ ਹੈ।
Ad Position 22
No active advertisement
ਪਿਛਲੀ ਖ਼ਬਰ ਗੁੱਜਰਾਂ ਵਲੋਂ ਵਣ ਵਿਭਾਗ ਦੀ ਜ਼ਮੀਨ ’ ਤੇ ਨਜਾਇਜ਼ ਕਬਜ਼ਾ ਕਰ ਕੇ ਲਗਾਏ ਜਾ ਰਹੇ ਪਰਾਲੀ ਦੇ ਗਰੇ ਦਿੰਦੇ ਨੇ ਸੜਕੀ ਹਾਦਸਿਆਂ... ਅਗਲੀ ਖ਼ਬਰ ਸਾਊਦੀ ਅਰਬ ’ ਚ ਮੌਤ ਦੀ ਸਜ਼ਾ ਪਾਏ ਦੋ ਪੰਜਾਬੀ ਨੌਜਵਾਨਾਂ ਲਈ ਇਨਸਾਫ਼ ਦੀ ਲੜਾਈ ਲੜਾਂਗੇ - ਮੇਜਰ ਅੰਜੂ ਬਾਲਾ ਸਿੰਘ
Ad Position 24