08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਨੂਰਪੁਰ ਬੇਦੀ ਵਿਖੇ ਕਾਂਗਰਸੀ ਵਰਕਰਾਂ ਨੇ ਫੂਕਿਆ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ

ਨੂਰਪੁਰ ਬੇਦੀ, 8 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦੇ ਵਿਰੋਧ ਵਿਚ ਅੱਜ ਬਲਾਕ ਕਾਂਗਰਸ ਕਮੇਟੀ ਨੂਰਪੁਰ ਬੇਦੀ ਦੇ ਪ੍ਰਧਾਨ ਐਡਵੋਕੇਟ ਨਰਿੰਦਰ ਪਰਾਸ਼ਰ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਵਲੋਂ ਨੂਰਪੁਰ ਬੇਦੀ ਵਿਖੇ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਾਂਗਰਸੀ ਵਰਕਰਾਂ ਨੇ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਪ੍ਰਗਟ ਕੀਤਾ।

Ad Position 21
No active advertisement
ਅਜੀਤ ਡੈਸਕ 09-10-2026
ਨੂਰਪੁਰ ਬੇਦੀ, 8 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦੇ ਵਿਰੋਧ ਵਿਚ ਅੱਜ ਬਲਾਕ ਕਾਂਗਰਸ ਕਮੇਟੀ ਨੂਰਪੁਰ ਬੇਦੀ ਦੇ ਪ੍ਰਧਾਨ ਐਡਵੋਕੇਟ ਨਰਿੰਦਰ ਪਰਾਸ਼ਰ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਵਲੋਂ ਨੂਰਪੁਰ ਬੇਦੀ ਵਿਖੇ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਾਂਗਰਸੀ ਵਰਕਰਾਂ ਨੇ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਪ੍ਰਗਟ ਕੀਤਾ। ਐਡ. ਨਰਿੰਦਰ ਪਰਾਸ਼ਰ ਨੇ ਕਿਹਾ ਕਿ ਭਾਰਤ ਦੇ ਲੋਕਤੰਤਰ ਦੀ ਮਜ਼ਬੂਤੀ ਲਈ ਨਿਰਪੱਖ ਅਤੇ ਪਾਰਦਰਸ਼ੀ ਚੋਣ ਪ੍ਰਣਾਲੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਦੀ ਸੁਧਾਈ ਦੇ ਨਾਂ ’ਤੇ ਜੇਕਰ ਕਿਸੇ ਵੀ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚੋਂ ਹਟਾਇਆ ਜਾਂਦਾ ਹੈ ਤਾਂ ਇਹ ਉਸ ਦੇ ਸੰਵਿਧਾਨਕ ਹੱਕਾਂ ’ਤੇ ਸਿੱਧਾ ਅਸਰ ਹੈ। ਕਾਂਗਰਸੀ ਆਗੂਆਂ ਨੇ ਕਿਹਾ ਕਿ ਵੋਟਰ ਸੂਚੀਆਂ ਵਿੱਚੋਂ ਗਰੀਬਾਂ, ਦਲਿਤਾਂ, ਘੱਟ ਗਿਣਤੀਆਂ, ਔਰਤਾਂ ਅਤੇ ਹੋਰ ਹਾਸ਼ੀਆਗਤ ਵਰਗਾਂ ਦੇ ਲੋਕਾਂ ਦੇ ਨਾਮ ਕੱਟੇ ਜਾਣ ਦਾ ਖਦਸ਼ਾ ਹੈ। ਉਨ੍ਹਾਂ ਮੰਗ ਕੀਤੀ ਕਿ ਕਿਸੇ ਵੀ ਯੋਗ ਵੋਟਰ ਦਾ ਨਾਮ ਸੂਚੀ ਵਿੱਚੋਂ ਨਾ ਹਟਾਇਆ ਜਾਵੇ ਅਤੇ ਜੇਕਰ ਕਿਸੇ ਵੋਟਰ ਦਾ ਨਾਮ ਕੱਟਿਆ ਗਿਆ ਹੈ ਤਾਂ ਉਸ ਨੂੰ ਮੁੜ ਬਹਾਲ ਕੀਤਾ ਜਾਵੇ। ਇਸ ਉਪਰੰਤ ਬੱਸ ਸਟੈਂਡ ਵਿਖੇ ਇਕੱਠੇ ਹੋਏ ਕਾਂਗਰਸੀ ਵਰਕਰਾਂ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕਿਆ ਅਤੇ ਕੇਂਦਰ ਸਰਕਾਰ ਤੇ ਚੋਣ ਕਮਿਸ਼ਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਐਡਵੋਕੇਟ ਗਗਨ ਸ਼ਰਮਾ, ਸੂਰਜ ਧੀਮਾਨ, ਗੌਰਵ ਕਾਲੜਾ, ਰਾਜ ਕੁਮਾਰ ਕਾਕੂ, ਸੁਰਿੰਦਰ ਰਾਣਾ ਮੁਕਾਰੀ, ਰੋਸ਼ਨ ਲਾਲ, ਵਿਕਰਮ ਪਟਵਾਰੀ, ਨਰਾਤਾ ਰਾਮ, ਪਰਦੀਪ ਮੁਕਾਰੀ, ਜਸਵੀਰ ਜੱਟ, ਭੁਪਿੰਦਰ ਬਿੰਨੀ ਤੇ ਗੁਲਜ਼ਾਰੀ ਲਾਲ ਸਹਿਤ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਮਹੂਰੀ ਕਿਸਾਨ ਸਭਾ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਨੌਜਵਾਨ ਪੀੜ੍ਹੀ ਪੁਸਤਕਾਂ ਰਾਹੀਂ ਪੰਜਾਬੀ ਭਾਸ਼ਾ ਤੇ ਸਾਹਿਤ ਨਾਲ ਜੁੜਨ - ਡੀ . ਸੀ .
Ad Position 24