ਮੰਗਾਂ ਦਾ ਹੱਲ ਨਾ ਹੋਣ ’ਤੇ 14 ਅਕਤੂਬਰ ਨੂੰ ਸੋਲਖੀਆਂ ਟੋਲ ਪਲਾਜ਼ਾ ਜਾਮ ਕਰਨ ਦੀ ਚਿਤਾਵਨੀ
ਰੂਪਨਗਰ, 9 ਅਕਤੂਬਰ (ਸਤਨਾਮ ਸਿੰਘ ਸੱਤੀ)-ਪੰਜਾਬ ਹੋਮ ਗਾਰਡ ਰਿਟਾਇਰੀ ਵੈੱਲਫੇਅਰ ਐਸੋਸੀਏਸ਼ਨ (ਰਜਿ.) ਵਲੋਂ ਸੇਵਾ-ਮੁਕਤ ਹੋਮ ਗਾਰਡ ਜਵਾਨਾਂ ਦੀਆਂ ਮੰਗਾਂ ਨੂੰ ਲੈ ਕੇ ਸੋਲਖੀਆਂ ਟੋਲ ਪਲਾਜ਼ਾ ਵਿਖੇ ਸਾਲ 2018 ਤੋਂ ਅਣਮਿਥੇ ਸਮੇਂ ਦਾ ਧਰਨਾ ਦਿੱਤਾ ਜਾ ਰਿਹਾ ਹੈ।
ਰੂਪਨਗਰ, 9 ਅਕਤੂਬਰ (ਸਤਨਾਮ ਸਿੰਘ ਸੱਤੀ)-ਪੰਜਾਬ ਹੋਮ ਗਾਰਡ ਰਿਟਾਇਰੀ ਵੈੱਲਫੇਅਰ ਐਸੋਸੀਏਸ਼ਨ (ਰਜਿ.) ਵਲੋਂ ਸੇਵਾ-ਮੁਕਤ ਹੋਮ ਗਾਰਡ ਜਵਾਨਾਂ ਦੀਆਂ ਮੰਗਾਂ ਨੂੰ ਲੈ ਕੇ ਸੋਲਖੀਆਂ ਟੋਲ ਪਲਾਜ਼ਾ ਵਿਖੇ ਸਾਲ 2018 ਤੋਂ ਅਣਮਿਥੇ ਸਮੇਂ ਦਾ ਧਰਨਾ ਦਿੱਤਾ ਜਾ ਰਿਹਾ ਹੈ। ਐਸੋਸੀਏਸ਼ਨ ਦਾ ਕਹਿਣਾ ਹੈ ਕਿ ਲੰਮਾ ਸਮਾਂ ਬੀਤਣ ਦੇ ਬਾਵਜੂਦ ਸੇਵਾਮੁਕਤ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਹੀਂ ਹੋ ਸਕਿਆ। ਇਸ ਧਰਨੇ ਦੀ ਅਗਵਾਈ ਐਸੋਸੀਏਸ਼ਨ ਦੇ ਜਨਰਲ ਸਕੱਤਰ ਅਮਰਜੀਤ ਸਿੰਘ ਬਠਿੰਡਾ ਕਰ ਰਹੇ ਹਨ। ਐਸੋਸੀਏਸ਼ਨ ਅਨੁਸਾਰ ਸਰਕਾਰ ਨਾਲ ਮੀਟਿੰਗਾਂ ਹੋਣ ਦੇ ਬਾਵਜੂਦ ਮਸਲਿਆਂ ਦਾ ਕੋਈ ਠੋਸ ਹੱਲ ਨਹੀਂ ਨਿਕਲਿਆ। ਬੀਤੀ 4 ਅਕਤੂਬਰ ਨੂੰ ਧੂਰੀ ਵਿਖੇ ਹੋਈ ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਜੇਕਰ ਸਰਕਾਰ ਵਲੋਂ ਅਗਲੀ ਮੀਟਿੰਗ ਦੀ ਤਰੀਕ ਨਾ ਦਿੱਤੀ ਗਈ ਤਾਂ 14 ਅਕਤੂਬਰ ਨੂੰ ਸੋਲਖੀਆਂ ਟੋਲ ਪਲਾਜ਼ਾ ਅਣਮਿਥੇ ਸਮੇਂ ਲਈ ਜਾਮ ਕੀਤਾ ਜਾਵੇਗਾ। ਇਸ ਦੇ ਨਾਲ ਹੀ ਡੀ.ਜੀ.ਪੀ. ਪੰਜਾਬ ਹੋਮ ਗਾਰਡ, ਸੈਕਟਰ-17, ਚੰਡੀਗੜ੍ਹ ਦੇ ਦਫ਼ਤਰ ਦਾ ਘਿਰਾਓ ਕਰਨ ਦੀ ਚਿਤਾਵਨੀ ਵੀ ਦਿੱਤੀ ਗਈ। ਐਸੋਸੀਏਸ਼ਨ ਵਲੋਂ ਸਮੂਹ ਸੇਵਾ-ਮੁਕਤ ਹੋਮ ਗਾਰਡ ਜਵਾਨਾਂ ਨੂੰ 12 ਅਕਤੂਬਰ ਨੂੰ ਸੋਲਖੀਆਂ ਟੋਲ ਪਲਾਜ਼ਾ ਵਿਖੇ ਪਹੁੰਚਣ ਦੀ ਅਪੀਲ ਕੀਤੀ ਗਈ ਹੈ, ਜਿੱਥੇ ਅਗਲੇ ਸੰਘਰਸ਼ ਦੀ ਰੂਪ-ਰੇਖਾ ਤੈਅ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਜਗਤਾਰ ਸਿੰਘ ਨੇ ਦਿੱਤੀ।