ਚੰਨੀ ਦੇ ਗ੍ਰਹਿ ਵਿਖੇ ਤਿੰਨ ਰੋਜ਼ਾ ਅੱਖਾਂ ਦਾ ਮੁਫ਼ਤ ਚੈੱਕਅੱਪ ਕੈਂਪ ਭਲਕੇ ਤੋਂ ਸ਼ੁਰੂ
ਮੋਰਿੰਡਾ, 9 ਅਕਤੂਬਰ (ਪ੍ਰਿਤਪਾਲ ਸਿੰਘ)-ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਪਣੇ ਮੋਰਿੰਡਾ ਸਥਿਤ ਗ੍ਰਹਿ ਵਿਖੇ ਤਿੰਨ ਰੋਜ਼ਾ ਮੁਫ਼ਤ ਅੱਖਾਂ ਦਾ ਚੈੱਕਅਪ ਕੈਂਪ 11, 12 ਤੇ 13 ਅਕਤੂਬਰ ਨੂੰ ਲਗਾਇਆ ਜਾਵੇਗਾ। ਇਸ ਸਬੰਧੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਇਸ ਕੈਂਪ ਦੌਰਾਨ 1 1 ਅਕਤੂਬਰ ਨੂੰ ਬਲਾਕ ਸ੍ਰੀ ਚਮਕੌਰ ਸਾਹਿਬ, 12 ਅਕਤੂਬਰ ਨੂੰ ਬਲਾਕ ਸਿੰਘ ਤੇ ਘੜੂੰਆਂ ਅਤੇ 13 ਅਕਤੂਬਰ ਨੂੰ ਬਲਾਕ ਮੋਰਿੰਡਾ ਦੇ ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਜਾਵੇਗੀ।
ਮੋਰਿੰਡਾ, 9 ਅਕਤੂਬਰ (ਪ੍ਰਿਤਪਾਲ ਸਿੰਘ)-ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਪਣੇ ਮੋਰਿੰਡਾ ਸਥਿਤ ਗ੍ਰਹਿ ਵਿਖੇ ਤਿੰਨ ਰੋਜ਼ਾ ਮੁਫ਼ਤ ਅੱਖਾਂ ਦਾ ਚੈੱਕਅਪ ਕੈਂਪ 11, 12 ਤੇ 13 ਅਕਤੂਬਰ ਨੂੰ ਲਗਾਇਆ ਜਾਵੇਗਾ। ਇਸ ਸਬੰਧੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਇਸ ਕੈਂਪ ਦੌਰਾਨ 1 1 ਅਕਤੂਬਰ ਨੂੰ ਬਲਾਕ ਸ੍ਰੀ ਚਮਕੌਰ ਸਾਹਿਬ, 12 ਅਕਤੂਬਰ ਨੂੰ ਬਲਾਕ ਸਿੰਘ ਤੇ ਘੜੂੰਆਂ ਅਤੇ 13 ਅਕਤੂਬਰ ਨੂੰ ਬਲਾਕ ਮੋਰਿੰਡਾ ਦੇ ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਜਾਵੇਗੀ। ਇਸ ਦੌਰਾਨ ਦਵਾਈਆਂ ਤੇ ਐਨਕਾਂ ਮੁਫ਼ਤ ਦਿੱਤੀਆਂ ਜਾਣਗੀਆਂ। ਇਸ ਤਿੰਨ ਰੋਜ਼ਾ ਚੈੱਕਅਪ ਕੈਂਪ ਦੌਰਾਨ ਅਪਰੇਸ਼ਨ ਲਈ ਚੁਣੇ ਗਏ ਮਰੀਜ਼ਾਂ ਦੇ ਅਪਰੇਸ਼ਨ ਅੱਖਾਂ ਦੇ ਵਧੀਆ ਹਸਪਤਾਲ ਵਿਚ ਮੁਫ਼ਤ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਕੈਂਪ ਵਿਚ ਆਉਣ ਜਾਣ ਵਾਲੇ ਮਰੀਜ਼ਾਂ ਲਈ ਬੱਸਾਂ ਦਾ ਵਿਸ਼ੇਸ਼ ਤੌਰ ’ਤੇ ਪ੍ਰਬੰਧ ਕੀਤਾ ਗਏ ਹਨ। 09 ਆਰਪੀਆਰ34 ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਤਸਵੀਰ।