10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਨੰਗਲ ਸ਼ਹਿਰ ’ਤੇ ‘ਆਪ’, ਕਾਂਗਰਸ ਤੇ ਭਾਜਪਾ ਦਾ ਸਿਆਸੀ ਫੋਕਸ

ਨੰਗਲ, 9 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਅਧੀਨ ਆਉਂਦੇ ਨੰਗਲ ਸ਼ਹਿਰ ਵਿਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਆਮ ਆਦਮੀ ਪਾਰਟੀ, ਭਾਜਪਾ ਅਤੇ ਕਾਂਗਰਸ ਵਲੋਂ ਸੰਗਠਨ ਮਜ਼ਬੂਤ ਕਰਨ ਦੇ ਨਾਲ ਲੋਕਾਂ ਨਾਲ ਸਿੱਧਾ ਸੰਪਰਕ ਵਧਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 10-10-2026
ਨੰਗਲ, 9 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਅਧੀਨ ਆਉਂਦੇ ਨੰਗਲ ਸ਼ਹਿਰ ਵਿਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਆਮ ਆਦਮੀ ਪਾਰਟੀ, ਭਾਜਪਾ ਅਤੇ ਕਾਂਗਰਸ ਵਲੋਂ ਸੰਗਠਨ ਮਜ਼ਬੂਤ ਕਰਨ ਦੇ ਨਾਲ ਲੋਕਾਂ ਨਾਲ ਸਿੱਧਾ ਸੰਪਰਕ ਵਧਾਇਆ ਜਾ ਰਿਹਾ ਹੈ। ਸੱਤਾਧਾਰੀ ਆਮ ਆਦਮੀ ਪਾਰਟੀ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਵੱਖ-ਵੱਖ ਵਾਰਡਾਂ ਵਿਚ ਸਫ਼ਾਈ ਮੁਹਿੰਮਾਂ ਚਲਾ ਰਹੀ ਹੈ। ਪਾਰਟੀ ਇਨ੍ਹਾਂ ਗਤੀਵਿਧੀਆਂ ਰਾਹੀਂ ਸਰਕਾਰੀ ਕਾਰਗੁਜ਼ਾਰੀ ਦਰਸਾਉਣ ਅਤੇ ਸਥਾਨਕ ਲੋਕਾਂ, ਕੌਂਸਲਰਾਂ ਤੇ ਵਰਕਰਾਂ ਨਾਲ ਤਾਲਮੇਲ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਭਾਜਪਾ ਦੇ ਸੂਬਾ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਵਲੋਂ ਹਲਕੇ ਨਾਲ ਸਬੰਧਿਤ ਮੁੱਖ ਦਫ਼ਤਰ ਨੰਗਲ ਵਿਚ ਸਥਾਪਤ ਕੀਤਾ ਗਿਆ ਹੈ। ਵਰਕਰ ਮੀਟਿੰਗਾਂ, ਜਨਤਕ ਪ੍ਰੋਗਰਾਮਾਂ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਰਾਹੀਂ ਪਾਰਟੀ ਆਪਣੀ ਮੌਜੂਦਗੀ ਮਜ਼ਬੂਤ ਕਰ ਰਹੀ ਹੈ। ਕਾਂਗਰਸ ਵਲੋਂ ਵੀ ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ ਦੀ ਅਗਵਾਈ ਹੇਠ ਸਰਗਰਮੀਆਂ ਜਾਰੀ ਹਨ। ਸਥਾਨਕ ਦਫ਼ਤਰ ਅਤੇ ਵਰਕਰਾਂ ਨਾਲ ਮੀਟਿੰਗਾਂ ਰਾਹੀਂ ਪਾਰਟੀ ਆਪਣਾ ਆਧਾਰ ਕਾਇਮ ਰੱਖਣ ਦੇ ਯਤਨ ਕਰ ਰਹੀ ਹੈ। ਸਿਆਸੀ ਦਾਅਵਿਆਂ ਤੋਂ ਇਲਾਵਾ ਲੋਕਾਂ ਦੀ ਮੁੱਖ ਚਿੰਤਾ ਸੀਵਰੇਜ, ਪੀਣ ਵਾਲਾ ਪਾਣੀ, ਸੜਕਾਂ, ਸਫ਼ਾਈ, ਆਵਾਰਾ ਪਸ਼ੂ, ਲੀਜ਼ ਮਸਲੇ ਅਤੇ ਰੁਜ਼ਗਾਰ ਨਾਲ ਜੁੜੀ ਹੋਈ ਹੈ। ਇਨ੍ਹਾਂ ਮਾਮਲਿਆਂ ਵਿਚ ਕਾਨੂੰਨੀ ਪ੍ਰਕਿਰਿਆ, ਪ੍ਰਸ਼ਾਸਨਿਕ ਜਵਾਬਦੇਹੀ ਅਤੇ ਨਿਰਧਾਰਿਤ ਸਮਾਂ-ਸੀਮਾ ਸਪੱਸ਼ਟ ਕਰਨਾ ਵੀ ਜ਼ਰੂਰੀ ਹੈ। ਚੋਣੀ ਮੁਕਾਬਲੇ ਵਿਚ ਉਹੀ ਧਿਰ ਲਾਭ ਹਾਸਲ ਕਰ ਸਕਦੀ ਹੈ ਜੋ ਨੰਗਲ ਲਈ ਕਾਨੂੰਨੀ ਤੌਰ ’ਤੇ ਸੰਭਵ, ਵਿੱਤੀ ਤੌਰ ’ਤੇ ਟਿਕਾਊ ਅਤੇ ਅਮਲੀ ਵਿਕਾਸ ਯੋਜਨਾ ਪੇਸ਼ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਰਾਮ - ਲੀਲ੍ਹਾ ਅੱਜ ਤੋਂ ਆਰੰਭ
Ad Position 24