10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਕਿਸਾਨ ਆਗੂਆਂ ’ਤੇ ਪਰਚੇ ਦਰਜ ਕਰਨਾ ਸਮੱਸਿਆ ਦਾ ਹੱਲ ਨਹੀਂ- ਹਰੀਪੁਰ

ਰੂਪਨਗਰ, 9 ਅਕਤੂਬਰ (ਸਟਾਫ਼ ਰਿਪੋਰਟਰ)-ਸੀਨੀਅਰ ਕਾਂਗਰਸੀ ਆਗੂ ਸੁਰਿੰਦਰ ਸਿੰਘ ਹਰੀਪੁਰ ਨੇ ਰੂਪਨਗਰ ਅਤੇ ਪੁਰਖਾਲੀ ਦਾਣਾ ਮੰਡੀਆਂ ਦਾ ਦੌਰਾ ਕਰਕੇ ਕਿਸਾਨਾਂ ਤੇ ਆੜ੍ਹਤੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਮੰਡੀਆਂ ਵਿਚ ਝੋਨੇ ਦੀ ਲਿਫਟਿੰਗ ਅਤੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ।

Ad Position 21
No active advertisement
ਅਜੀਤ ਡੈਸਕ 10-10-2026
ਰੂਪਨਗਰ, 9 ਅਕਤੂਬਰ (ਸਟਾਫ਼ ਰਿਪੋਰਟਰ)-ਸੀਨੀਅਰ ਕਾਂਗਰਸੀ ਆਗੂ ਸੁਰਿੰਦਰ ਸਿੰਘ ਹਰੀਪੁਰ ਨੇ ਰੂਪਨਗਰ ਅਤੇ ਪੁਰਖਾਲੀ ਦਾਣਾ ਮੰਡੀਆਂ ਦਾ ਦੌਰਾ ਕਰਕੇ ਕਿਸਾਨਾਂ ਤੇ ਆੜ੍ਹਤੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਮੰਡੀਆਂ ਵਿਚ ਝੋਨੇ ਦੀ ਲਿਫਟਿੰਗ ਅਤੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਹਰੀਪੁਰ ਨੇ ਕਿਹਾ ਕਿ ਲਿਫਟਿੰਗ ਵਿਚ ਦੇਰੀ ਕਾਰਨ ਕਿਸਾਨਾਂ ਨੂੰ ਆਪਣੀ ਫ਼ਸਲ ਮੰਡੀ ਵਿਚ ਉਤਾਰਨ ਅਤੇ ਸੰਭਾਲਣ ਵਿਚ ਦਿੱਕਤ ਆ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸੀਜ਼ਨ ਦੀ ਕਣਕ ਦੇ ਕੁਝ ਢੇਰ ਵੀ ਲੰਮੇ ਸਮੇਂ ਤੱਕ ਮੰਡੀਆਂ ਵਿਚ ਪਏ ਰਹੇ ਸਨ। ਕਿਸਾਨ ਆਗੂਆਂ ’ਤੇ ਦਰਜ ਮਾਮਲਿਆਂ ’ਤੇ ਇਤਰਾਜ਼ ਜਤਾਉਂਦਿਆਂ ਹਰੀਪੁਰ ਨੇ ਕਿਹਾ ਕਿ ਪਰਚੇ ਦਰਜ ਕਰਨਾ ਸਮੱਸਿਆ ਦਾ ਹੱਲ ਨਹੀਂ। ਸਰਕਾਰ ਨੂੰ ਕਿਸਾਨਾਂ ਦੀਆਂ ਸਮੱਸਿਆਵਾਂ ਸੁਣ ਕੇ ਮੰਡੀਆਂ ਵਿਚ ਸਮੇਂ ਸਿਰ ਲਿਫਟਿੰਗ ਯਕੀਨੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਕਿਸਾਨ ਆਗੂਆਂ ਖ਼ਿਲਾਫ਼ ਦਰਜ ਮਾਮਲੇ ਰੱਦ ਕਰਨ ਦੀ ਮੰਗ ਵੀ ਕੀਤੀ। ਇਸ ਮੌਕੇ ਸੁਖਵਿੰਦਰ ਸਿੰਘ ਬਿੰਦਰੱਖ, ਹਰਪ੍ਰੀਤ ਭਾਉਆਲ, ਕਿਸਾਨ ਆਗੂ ਅਤੇ ਆੜ੍ਹਤੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਚੱਢਾ ਨੇ ਗੜਬਾਗਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਤੀਰਥ ਬੱਸ ਯਾਤਰਾ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਅਗਲੀ ਖ਼ਬਰ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ‘ਨੈਕਸਟ ਜਨਰਲ ਡੀ.ਆਈ.ਐੱਸ.ਈ.’ ਪੋਰਟਲ ਸਬੰਧੀ ਸਿਖਲਾਈ
Ad Position 24