10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਦਸ ਸਾਲ ਦੀ ਸੇਵਾ ਪੂਰੀ ਕਰ ਚੁੱਕੇ 107 ਕੱਚੇ ਅਧਿਆਪਕ ਯੂਨੀਅਨ ਪੰਜਾਬ ਵਲੋਂ ਸ਼ੁਰੂ ਕੀਤੀ ਜਾਵੇਗੀ ਪੋਲ-ਖੋਲ੍ਹ ਪੋਸਟਰ ਮੁਹਿੰਮ

ਸ੍ਰੀ ਅਨੰਦਪੁਰ ਸਾਹਿਬ, 9 ਅਕਤੂਬਰ (ਪੱਤਰ ਪ੍ਰੇਰਕ)- ਯੂਨੀਅਨ ਆਗੂ ਜਸਪਾਲ ਸਿੰਘ ਮੁਕਤਸਰ ਦੀ ਅਗਵਾਈ ਵਿਚ ਇੱਕ ਅਹਿਮ ਮੀਟਿੰਗ ਕੀਤੀ ਗਈ। ਜਿਸ ਵਿਚ ਇਹ ਫ਼ੈਸਲਾ ਲਿਆ ਗਿਆ ਕਿ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਵਿਚ ਜੇਕਰ ਉਹਨਾ ਦੀ ਮੰਗ ਤੇ ਧਿਆਨ ਨਾ ਦੇ ਕੇ ਰੈਗੂਲਰ ਆਦੇਸ਼ ਜਾਰੀ ਨਹੀਂ ਕੀਤੇ ਗਏ ਤਾਂ ਸਮੂਹ ਅਧਿਆਪਕਾਂ ਵਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹਲਕੇ ਸ੍ਰੀ ਅਨੰਦਪੁਰ ਸਾਹਿਬ ਤੋਂ ਪੋਸਟਰ ਵੰਡਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 10-10-2026
ਸ੍ਰੀ ਅਨੰਦਪੁਰ ਸਾਹਿਬ, 9 ਅਕਤੂਬਰ (ਪੱਤਰ ਪ੍ਰੇਰਕ)- ਯੂਨੀਅਨ ਆਗੂ ਜਸਪਾਲ ਸਿੰਘ ਮੁਕਤਸਰ ਦੀ ਅਗਵਾਈ ਵਿਚ ਇੱਕ ਅਹਿਮ ਮੀਟਿੰਗ ਕੀਤੀ ਗਈ। ਜਿਸ ਵਿਚ ਇਹ ਫ਼ੈਸਲਾ ਲਿਆ ਗਿਆ ਕਿ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਵਿਚ ਜੇਕਰ ਉਹਨਾ ਦੀ ਮੰਗ ਤੇ ਧਿਆਨ ਨਾ ਦੇ ਕੇ ਰੈਗੂਲਰ ਆਦੇਸ਼ ਜਾਰੀ ਨਹੀਂ ਕੀਤੇ ਗਏ ਤਾਂ ਸਮੂਹ ਅਧਿਆਪਕਾਂ ਵਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹਲਕੇ ਸ੍ਰੀ ਅਨੰਦਪੁਰ ਸਾਹਿਬ ਤੋਂ ਪੋਸਟਰ ਵੰਡਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਉਹ ਪਿਛਲੇ 10 ਸਾਲਾਂ ਤੋਂ ਮਾਮੂਲੀ ਤਨਖ਼ਾਹਾਂ ਤੇ ਸਕੂਲਾਂ ਵਿਚ ਬੱਚਿਆਂ ਨੂੰ ਪੜਾ ਰਹੇ ਹਨ।ਆਗੂਆਂ ਨੇ ਦੱਸਿਆ ਕਿ ਉਹ ਪਿਛਲੇ ਚਾਰ ਸਾਲਾਂ ਤੋਂ ਆਪਣੀ ਜਾਇਜ਼ ਮੰਗ ਨੂੰ ਪੂਰਾ ਕਰਵਾਉਣ ਲਈ ਸਿੱਖਿਆ ਵਿਭਾਗ ਨਾਲ ਅਣਗਿਣਤ ਮੀਟਿੰਗਾਂ ਕਰ ਚੁੱਕੇ ਹਨ। ਪਰੰਤੂ ਸਰਕਾਰ ਵਲੋਂ ਉਨ੍ਹਾਂ ਨੂੰ ਹਰ ਵਾਰ ਲਾਰਾ ਹੀ ਲਾਇਆ ਜਾਂਦਾ ਰਿਹਾ ਹੈ।ਜਿਸ ਦੇ ਰੋਸ ਵਜੋਂ ਯੂਨੀਅਨ ਵਲੋਂ ਮਜਬੂਰਨ ਇਹ ਐਕਸ਼ਨ ਲਿਆ ਜਾ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ, ਮਮਤਾ ਖੰਨਾ, ਰਾਜਵਿੰਦਰ ਕੌਰ, ਗੁਰਜੀਤ ਕੌਰ, ਜਗਦੇਵ ਸਿੰਘ, ਅਸ਼ੋਕ ਗਿੱਦੜਬਾਹਾ, ਹਰਕੀਰਤ ਕੌਰ, ਨੀਲਮ ਰਾਣੀ, ਕਰਮਜੀਤ ਕੌਰ, ਲਾਡੀ ਦੇਵੀ ਆਦਿ ਅਧਿਆਪਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਕੂਲ ਆਫ਼ ਐਮੀਨੈਂਸ ਸ੍ਰੀ ਚਮਕੌਰ ਸਾਹਿਬ ਵਿਖੇ ਕਰਵਾਈ ਮਾਪੇ ਅਧਿਆਪਕ ਮਿਲਣੀ ਅਗਲੀ ਖ਼ਬਰ ਵਿਧਾਇਕ ਚੱਢਾ ਨੇ ਗੜਬਾਗਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਤੀਰਥ ਬੱਸ ਯਾਤਰਾ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
Ad Position 24