11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸੋਲਖੀਆਂ ’ ਚ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਡੀ . ਸੀ . ਤੇ ਐੱਸ . ਐੱਸ . ਪੀ . ਨੇ ਕੀਤੀ ਮੀਟਿੰਗ ਨਸ਼ਾ ਤਸਕਰਾਂ ਬਾਰੇ ਸੂਚਨਾ ਦੇਣ ਵਾਲਿਆਂ ਦੀ ਪਛਾਣ ਰੱਖੀ ਜਾਵੇਗੀ ਗੁਪਤ-ਡਿਪਟੀ ਕਮਿਸ਼ਨਰ

ਰੂਪਨਗਰ, 10 ਅਕਤੂਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਅਤੇ ਐੱਸ. ਐੱਸ.

Ad Position 21
No active advertisement
ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਡੀ.ਸੀ. ਅਤੇ ਐੱਸ.ਐੱਸ.ਪੀ. ਰੂਪਨਗਰ। 11-10-2026
ਰੂਪਨਗਰ, 10 ਅਕਤੂਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਅਤੇ ਐੱਸ.ਐੱਸ.ਪੀ. ਮਨਿੰਦਰ ਸਿੰਘ ਨੇ ਪਿੰਡ ਸੋਲਖੀਆਂ ਦੇ ਗੁਰਦੁਆਰਾ ਸਾਹਿਬ ਵਿਖੇ ਪਿੰਡ ਵਾਸੀਆਂ, ਸਰਪੰਚਾਂ ਅਤੇ ਮੋਹਤਬਰ ਵਿਅਕਤੀਆਂ ਨਾਲ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੋਲਖੀਆਂ ਨੂੰ ਨਸ਼ਿਆਂ ਦੇ ਮਾਮਲੇ ਵਿਚ ਹਾਟ-ਸਪਾਟ ਵਜੋਂ ਨਿਸ਼ਾਨਬੱਧ ਕੀਤਾ ਗਿਆ ਹੈ, ਪਰ ਇਸ ਦਾ ਮਤਲਬ ਇਹ ਨਹੀਂ ਕਿ ਪੂਰਾ ਪਿੰਡ ਨਸ਼ਿਆਂ ਵਿਚ ਸ਼ਾਮਲ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਨਸ਼ਾ ਤਸਕਰਾਂ ਬਾਰੇ ਸੂਚਨਾ ਦੇਣ ਵਾਲਿਆਂ ਦੀ ਪਛਾਣ ਗੁਪਤ ਰੱਖੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਨਿੱਜੀ ਰੰਜਿਸ਼ ਕਾਰਨ ਝੂਠੀਆਂ ਜਾਂ ਬੇਬੁਨਿਆਦ ਸ਼ਿਕਾਇਤਾਂ ਦੇਣ ਤੋਂ ਗੁਰੇਜ਼ ਕਰਨ ਦੀ ਅਪੀਲ ਵੀ ਕੀਤੀ। ਐੱਸ.ਐੱਸ.ਪੀ. ਮਨਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 600 ਤੋਂ ਵੱਧ ਪੰਚਾਇਤਾਂ ਵਿੱਚੋਂ 80 ਤੋਂ 90 ਫ਼ੀਸਦੀ ਪੰਚਾਇਤਾਂ ਨੇ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਸਹਿਯੋਗ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਆਦੀ ਵਿਅਕਤੀਆਂ ਦੇ ਇਲਾਜ ਦੇ ਨਾਲ-ਨਾਲ ਉਨ੍ਹਾਂ ਨੂੰ ਹੁਨਰ ਸਿਖਲਾਈ ਅਤੇ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਪਿੰਡ ਸੋਲਖੀਆਂ ਸਮੇਤ ਨੇੜਲੇ ਪਿੰਡਾਂ ਦੇ ਮੋਹਤਬਰ ਵਿਅਕਤੀ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਾ ਸਾਹਿਬਾਨ ਦੇ ਮੁਲਾਜ਼ਮਾਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਦੁਸਹਿਰਾ ਪ੍ਰਬੰਧਕ ਕਮੇਟੀ ਸ਼ਾਹਕੋਟ ਵਲੋਂ ਦੁਸਹਿਰਾ ਮਨਾਉਣ ਦੀਆਂ ਤਿਆਰੀਆਂ ਜ਼ੋਰਾਂ ’ਤੇ
Ad Position 24